ਚੰਡੀਗੜ੍ਹ: ਮੌਸਮ ਵਿਭਾਗ (IMD) ਨੇ ਦੱਸਿਆ ਕਿ ਅਗਲੇ ਕੁਝ ਦਿਨਾਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ ਅਤੇ ਭਾਰਤ ਦੇ ਕਈ ਉੱਤਰੀ ਰਾਜਾਂ ਵਿੱਚ ਝੱਖੜ, ਬਿਜਲੀ ਦੀਆਂ ਲਿਸ਼ਕਾਂ ਨਾਲ ਭਾਰੀ ਬਾਰਸ਼ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਆਪਣੇ ਆਲ ਇੰਡੀਆ ਮੌਸਮ ਬੁਲੇਟਿਨ ਵਿੱਚ, ਆਈਐਮਡੀ ਨੇ ਕਿਹਾ ਕਿ 22 ਅਤੇ 23 ਮਾਰਚ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਵਿੱਚ ਤੇਜ਼ ਹਨ੍ਹੇਰੀ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਮੌਸਮ ਵਿਭਾਗ ਮੁਤਾਬਿਕ 22 ਮਾਰਚ ਨੂੰ ਪੰਜਾਬ ਵਿਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 22 ਮਾਰਚ ਦੌਰਾਨ ਪੰਜਾਬ ਵਿੱਚ ਵੱਖ-ਵੱਖ ਥਾਂ ਗੜ੍ਹੇਮਾਰੀ ਹੋਣ ਦੀ ਵੀਸੰਭਾਵਨਾ ਹੈ।ਹਰਿਆਣ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 22 ਅਤੇ 23 ਮਾਰਚ ਨੂੰ ਗੜ੍ਹੇਮਾਰੀ ਹੋ ਸਕਦੀ ਹੈ।
ਉਧਰ ਚੰਡੀਗੜ੍ਹ ਅਤੇ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਦੇਰ ਰਾਤ ਤੋਂ ਬੱਦਲਵਾਈ, ਬਿਜਲੀ ਦੀਆਂ ਲਿਸ਼ਕਾਂ ਅਤੇ ਝੱਖੜ ਦੇ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਜਾਰੀ ਹੈ।ਚੰਡੀਗੜ੍ਹ ਵਿੱਚ ਵੀ ਰੁਕ ਰੁਕ ਕੇ ਬਾਰਿਸ਼ ਹੋ ਰਹੀ ਅਤੇ ਲਗਾਤਾਰ ਬੱਦਲਵਾਈ ਜਾਰੀ ਹੈ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਭਾਰਤ ਵਿੱਚ ਹੀਟਵੇਵ ਦੇ ਹਾਲਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਆਈਐਮਡੀ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਦੇਸ਼ ਵਿੱਚ ਕੋਈ ਹੀਟਵੇਵ ਦੀ ਸੰਭਾਵਤ ਨਹੀਂ ਹੈ। ਇਸ ਤੋਂ ਇਲਾਵਾ, ਅਗਲੇ 3-4 ਦਿਨਾਂ ਦੌਰਾਨ ਮੱਧ ਅਤੇ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਤੇ ਅਸਮਾਨੀ ਬਿਜਲੀ ਅਤੇ ਤੂਫਾਨ ਦੀ ਭਾਰੀ ਸੰਭਾਵਨਾ ਹੈ।
ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ