Punjab Weather and Pollution Report Today: ਪੰਜਾਬ (Punjab) ਵਿੱਚ ਗਰਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਪਾਰਾ ਲਗਾਤਾਰ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਾਫ਼ ਮੌਸਮ ਤੇ ਤੇਜ਼ ਧੁੱਪ ਕਾਰਨ ਗਰਮੀ ਦਾ ਪ੍ਰਭਾਵ ਵਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 23 ਮਾਰਚ ਨੂੰ ਪੱਛਮੀ ਰਾਜਸਥਾਨ ਤੇ ਪਾਕਿਸਤਾਨ ਵਿੱਚ ਵੈਸਟਰਨ ਡਿਸਟਰਬੈਂਸ  ਐਕਟਿਵ ਹੋ ਰਿਹਾ ਹੈ, ਜਿਸ ਕਾਰਨ ਕੱਲ੍ਹ ਕਈ ਥਾਵਾਂ ’ਤੇ ਬੱਦਲ ਛਾਏ ਰਹਿਣਗੇ।



ਹਾਲਾਂਕਿ ਮੀਂਹ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਮੁਤਾਬਕ ਇਸ ਸਾਲ ਮਾਰਚ ਮਹੀਨੇ ਸੂਬੇ ਵਿੱਚ ਬਹੁਤ ਘੱਟ ਮੀਂਹ ਪਿਆ ਹੈ। ਅੱਜ ਮੌਸਮ ਸਾਫ਼ ਹੋਣ ਜਾ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਜਾਂ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਅੱਜ ਕਿਹੋ ਜਿਹਾ ਰਹੇਗਾ ਮੌਸਮ?

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਹੋ ਜਾਵੇਗਾ। ਕੱਲ੍ਹ ਅੰਸ਼ਕ ਤੌਰ 'ਤੇ ਬੱਦਲਵਾਈ ਹੋ ਸਕਦੀ ਹੈ। ਹਵਾ ਗੁਣਵੱਤਾ ਸੂਚਕ ਅੰਕ 'ਮਾੜੀ' ਸ਼੍ਰੇਣੀ ਵਿੱਚ 265 ਦਰਜ ਕੀਤਾ ਗਿਆ ਸੀ।

ਜਲੰਧਰ : ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਕੱਲ੍ਹ ਅੰਸ਼ਕ ਤੌਰ 'ਤੇ ਬੱਦਲਵਾਈ ਹੋ ਸਕਦੀ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 130 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।

 ਲੁਧਿਆਣਾ : ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 102 ਹੈ।

ਪਟਿਆਲਾ : ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 115 ਹੈ।


ਇਹ ਵੀ ਪੜ੍ਹੋ :


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490ਮੁਸਲਿਮ ਪਰਿਵਾਰ ਨੇ ਦੁਨੀਆ ਦੇ ਸਭ ਤੋਂ ਵੱਡੇ ਮੰਦਰ ਲਈ ਦਾਨ ਕੀਤੀ 2.5 ਕਰੋੜ ਦੀ ਜ਼ਮੀਨ