ਪੜਚੋਲ ਕਰੋ

ਮੌਸਮ ਵਿਭਾਗ ਦੀ ਚੇਤਾਵਨੀ, 4 ਜਨਵਰੀ ਤੱਕ ਬਾਰਸ਼ ਦੇ ਆਸਾਰ

ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ ਦਿਨਾਂ ਵਿੱਚ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ 31 ਦਸੰਬਰ ਤੋਂ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਨਾਲ ਉੱਤਰੀ ਖੇਤਰੀ ਵਿੱਚ ਠੰਢ ਹੋਰ ਵਧਣ ਦੇ ਆਸਾਰ ਹਨ। ਇਸ ਵਾਰ ਠੰਢ ਨੇ ਕਈ ਸਾਲਾਂ ਦੀ ਰਿਕਾਰਡ ਤੋੜ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ ਦਿਨਾਂ ਵਿੱਚ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ 31 ਦਸੰਬਰ ਤੋਂ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਨਾਲ ਉੱਤਰੀ ਖੇਤਰੀ ਵਿੱਚ ਠੰਢ ਹੋਰ ਵਧਣ ਦੇ ਆਸਾਰ ਹਨ। ਇਸ ਵਾਰ ਠੰਢ ਨੇ ਕਈ ਸਾਲਾਂ ਦੀ ਰਿਕਾਰਡ ਤੋੜ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ’ਚ ਕਈ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ। ਦੋਵੇਂ ਸੂਬਿਆਂ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਜ਼ੀਰੋ ਡਿਗਰੀ ਤੱਕ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ ਕਿਉਂਕਿ 31 ਦਸੰਬਰ ਤੋਂ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਉਧਰ, ਨਵੇਂ ਸਾਲ ਦੀ ਆਮਦ ਮੌਕੇ ਹਿਮਾਚਲ ਪ੍ਰਦੇਸ਼ ਦੇ ਮਨਾਲੀ, ਕੁਫ਼ਰੀ, ਡਲਹੌਜ਼ੀ ਸਣੇ ਕਈ ਹੋਰ ਥਾਵਾਂ ਦਾ ਤਾਪਮਾਨ ਸਿਫ਼ਰ ਨਾਲੋਂ ਹੇਠਾਂ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਦੇਸ਼ ਭਰ ਤੋਂ ਸੈਲਾਨੀ ਇੱਥੇ ਨਵਾਂ ਸਾਲ ਮਨਾਉਣ ਪਹੁੰਚੇ ਹੋਏ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਚੇ ਪਹਾੜੀ ਇਲਾਕਿਆਂ ਲਾਹੌਲ-ਸਪਿਤੀ ਤੇ ਕਿਨੌਰ ਜ਼ਿਲ੍ਹਿਆਂ ਵਿੱਚ ਭਲਕੇ ਬਰਫ਼ਬਾਰੀ ਹੋ ਸਕਦੀ ਹੈ, ਜਦਕਿ ਸ਼ਿਮਲਾ, ਕੁਫ਼ਰੀ ਤੇ ਮਨਾਲੀ ਵਿੱਚ ਦੋ ਤੇ ਤਿੰਨ ਜਨਵਰੀ ਨੂੰ ਬਰਫ਼ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਧੁੱਪ ਨਿਕਲਣ ਦੇ ਬਾਵਜੂਦ ਰਾਤ ਨੂੰ ਪੰਜਾਬ ਵਿੱਚ ਪਾਰਾ ਬੇਹੱਦ ਡਿੱਗ ਗਿਆ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੀ ਹੱਡ ਚੀਰਵੀਂ ਠੰਢ ਪਈ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ, ਲੁਧਿਆਣਾ ਦਾ 4.1 ਤੇ ਪਟਿਆਲਾ ਦਾ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 3.5 ਡਿਗਰੀ, ਆਦਮਪੁਰ ਦਾ 3.6, ਬਠਿੰਡਾ ਦਾ 4.2 ਡਿਗਰੀ ਤੇ ਹਲਵਾਰਾ ਦਾ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਜਦਕਿ ਹਰਿਆਣਾ ਦੇ ਹਿਸਾਰ ਦਾ ਘੱਟੋ-ਘੱਟ ਤਾਪਮਾਨ 4.5 ਡਿਗਰੀ, ਅੰਬਾਲਾ ਦਾ 4.6, ਰੋਹਤਕ ਦਾ 4.8 ਡਿਗਰੀ, ਸਿਰਸਾ ਦਾ 4.9 ਤੇ ਕਰਨਾਲ ਦਾ ਪੰਜ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ ਅੱਜ 1.2 ਡਿਗਰੀ, ਕੁਫ਼ਰੀ ਦਾ ਮਨਫ਼ੀ 1.8 ਡਿਗਰੀ, ਮਨਾਲੀ ਦਾ ਵੀ ਸਿਫ਼ਰ ਤੋਂ ਹੇਠਾਂ, ਸੋਲਨ ਦਾ 0.6 ਤੇ ਡਲਹੌਜ਼ੀ ਦਾ 0.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget