(Source: ECI/ABP News)
Punjab Weather Update: ਸ਼ਿਮਲਾ ਤੋਂ ਵੀ ਠੰਢਾ ਪੰਜਾਬ! 2.8 ਡਿਗਰੀ ਸੈਲਸੀਅਸ ਤੱਕ ਡਿੱਗਿਆ ਪਾਰਾ, ਬਾਰਸ਼ ਤੇ ਧੁੰਦ ਦਾ ਅਲਰਟ
Weather Punjab: ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਢ ਦਾ ਕਹਿਰ ਹੋਰ ਵਧੇਗਾ। ਮੌਸਮ ਵਿਭਾਗ ਨੇ ਸ਼ੁੱਕਰਵਾਰ-ਸ਼ਨੀਵਾਰ ਨੂੰ ਪੰਜਾਬ ਦੇ ਮਾਝਾ, ਦੋਆਬਾ ਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਚ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ।
![Punjab Weather Update: ਸ਼ਿਮਲਾ ਤੋਂ ਵੀ ਠੰਢਾ ਪੰਜਾਬ! 2.8 ਡਿਗਰੀ ਸੈਲਸੀਅਸ ਤੱਕ ਡਿੱਗਿਆ ਪਾਰਾ, ਬਾਰਸ਼ ਤੇ ਧੁੰਦ ਦਾ ਅਲਰਟ weather report punjab colder than shimla temprature decreased by 2 8 degree celsius likely to rain and dense fog Punjab Weather Update: ਸ਼ਿਮਲਾ ਤੋਂ ਵੀ ਠੰਢਾ ਪੰਜਾਬ! 2.8 ਡਿਗਰੀ ਸੈਲਸੀਅਸ ਤੱਕ ਡਿੱਗਿਆ ਪਾਰਾ, ਬਾਰਸ਼ ਤੇ ਧੁੰਦ ਦਾ ਅਲਰਟ](https://feeds.abplive.com/onecms/images/uploaded-images/2023/12/22/6f672ef128442c63a2877dfce897944f1703217038619469_original.png?impolicy=abp_cdn&imwidth=1200&height=675)
Punjab Weather Update: ਪੰਜਾਬ ਵਿੱਚ ਠੰਢ ਰਿਕਾਰਡ ਤੋੜ ਰਹੀ ਹੈ। ਪੰਜਾਬ ਦੇ ਕਈ ਸ਼ਹਿਰ ਸ਼ਿਮਲਾ ਨਾਲੋਂ ਵੀ ਠੰਢੇ ਹਨ। ਇਸ ਸਰਦੀ ਦੇ ਮੌਸਮ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਪਾਰਾ ਤਿੰਨ ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਿਆ ਹੈ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਰਿਹਾ।
ਇਸੇ ਤਰ੍ਹਾਂ ਪਟਿਆਲਾ ਦਾ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਤੇ ਬਠਿੰਡਾ ਦਾ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.3 ਡਿਗਰੀ ਸੈਲਸੀਅਸ ਘੱਟ ਰਿਹਾ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਢ ਦਾ ਕਹਿਰ ਹੋਰ ਵਧੇਗਾ। ਮੌਸਮ ਵਿਭਾਗ ਨੇ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਦੋ ਦਿਨ ਪੰਜਾਬ ਦੇ ਮਾਝਾ, ਦੋਆਬਾ ਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ ਤਿੰਨ ਦਿਨਾਂ ਲਈ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਅੰਮ੍ਰਿਤਸਰ ਤੇ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ, ਫਰੀਦਕੋਟ 4.2 ਡਿਗਰੀ, ਗੁਰਦਾਸਪੁਰ 6.0 ਡਿਗਰੀ, ਫਤਿਹਗੜ੍ਹ ਸਾਹਿਬ 6.2 ਡਿਗਰੀ, ਜਲੰਧਰ 3.7 ਡਿਗਰੀ, ਫਿਰੋਜ਼ਪੁਰ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦਿਨ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 20.2, ਲੁਧਿਆਣਾ ਦਾ 21.8, ਪਟਿਆਲਾ ਦਾ 22.1, ਪਠਾਨਕੋਟ ਦਾ 21.0, ਜਲੰਧਰ ਦਾ 20.7 ਤੇ ਬਠਿੰਡਾ ਦਾ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)