ਪੜਚੋਲ ਕਰੋ

Punjab Weather Report: ਪੰਜਾਬ 'ਚ ਬਦਲੇਗਾ ਮੌਸਮ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਇਨ੍ਹਾਂ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨਾਲ...

Weather Report: ਪੰਜਾਬ ਦੇ ਮੌਸਮ ਵਿੱਚ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ 'ਚ ਸ਼ਾਮ ਸਮੇਂ ਠੰਡੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਹਲਕੀ ਠੰਡ ਦਾ ਅਹਿਸਾਸ ਹੋਇਆ...

Weather Report: ਪੰਜਾਬ ਦੇ ਮੌਸਮ ਵਿੱਚ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ 'ਚ ਸ਼ਾਮ ਸਮੇਂ ਠੰਡੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਹਲਕੀ ਠੰਡ ਦਾ ਅਹਿਸਾਸ ਹੋਇਆ। ਉਥੇ ਹੀ ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਸਬੰਧੀ ਆਈ. ਐੱਮ.ਡੀ. ਚੰਡੀਗੜ੍ਹ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 13 ਫਰਵਰੀ ਤੱਕ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਉਥੇ ਹੀ ਬਾਰਿਸ਼ ਸਬੰਧੀ ਜਾਂ ਧੁੰਦ ਦਾ ਮੌਸਮ ਵਿਭਾਗ ਨੇ ਹੁਣ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ ਦਿਨ ਦੌਰਾਨ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਧੁੱਪ ਹੋਣ ਦੇ ਬਾਵਜੂਦ ਠੰਡੀ ਦਾ ਅਹਿਸਾਸ ਬਣਿਆ ਰਹੇਗਾ।

ਸੂਬੇ ਵਿੱਚ ਮੌਸਮ ਦਾ ਪ੍ਰਭਾਵ

ਮੌਸਮ ਵਿਭਾਗ ਅਨੁਸਾਰ 10 ਫਰਵਰੀ ਨੂੰ ਰਾਜ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋਵੇਗੀ। ਅੱਜ ਸ਼ਾਮ ਪੰਜਾਬ ਵਿਚ ਮੌਸਮ ਬਦਲ ਸਕਦਾ ਹੈ। ਹਾਲਾਂਕਿ, ਅਗਲੇ ਛੇ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਇਨ੍ਹਾਂ ਦਿਨਾਂ ਵਿੱਚ ਅਸਾਧਾਰਨ ਮੌਸਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵੇਰੇ ਅਤੇ ਰਾਤ ਨੂੰ ਤੇਜ਼ ਠੰਢ ਅਤੇ ਸੰਘਣੀ ਧੁੰਦ ਲੋਕਾਂ ਦੀ ਮੁਸ਼ਕਲ ਵਧਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਫਰਵਰੀ ਦੌਰਾਨ ਮੌਸਮ ਵਿੱਚ ਬਦਲਾਅ ਦੇ ਨਤੀਜੇ ਵਜੋਂ ਠੰਡ ਅਤੇ ਹਲਕੀ ਗਰਮੀ ਦਾ ਸੁਮੇਲ ਹੁੰਦਾ ਹੈ। ਇਸ ਲਈ ਇਸ ਸਮੇਂ ਦੌਰਾਨ ਜ਼ੁਕਾਮ ਅਤੇ ਵਾਇਰਲ ਇਨਫੈਕਸ਼ਨ ਦਾ ਖ਼ਤਰਾ ਵਧ ਜਾਂਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਨੂੰ ਅਗਲੇ ਚਾਰ ਦਿਨਾਂ ਲਈ ਇਸ ਬਦਲਦੇ ਮੌਸਮ ਦੇ ਪੈਟਰਨ ਤੋਂ ਸਾਵਧਾਨ ਰਹਿਣ ਦੀ ਲੋੜ ਹੈ।

ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਤੇਜ਼ ਸਤਹੀ ਹਵਾਵਾਂ ਅਤੇ ਹਲਕੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 24 ਤੋਂ 25 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਜਿਸਦੇ ਚੱਲਦੇ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਝਾਰਖੰਡ ਅਤੇ ਪਹਾੜੀ ਰਾਜਾਂ ਵਿੱਚ ਮੌਸਮ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ।

ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ 

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਹਫ਼ਤੇ ਤੱਕ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਅਗਲੇ 2 ਦਿਨਾਂ ਤੱਕ ਘੱਟ ਤੋਂ ਘੱਟ ਤਾਪਮਾਨ 'ਚ ਕੋਈ ਖ਼ਾਸ ਬਦਲਾਅ ਨਹੀਂ ਹੋਵੇਗਾ, ਇਸ ਦੇ ਬਾਅਦ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ। ਇਸ ਦੇ ਨਾਲ ਹੀ ਅਗਲੇ 2 ਦਿਨਾਂ ਤੱਕ ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਦੇ 15 ਜ਼ਿਲ੍ਹੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ 'ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਅਗਲੇ ਦੋ ਦਿਨ ਵੀ ਇਸ ਤਰ੍ਹਾਂ ਦੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ।

ਜੇਕਰ ਗੱਲ ਕੀਤੀ ਜਾਵੇ ਪੰਜਾਬ ਦੇ ਤਾਪਮਾਨ ਦੀ ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਤਾਪਮਾਨ 'ਚ 0.3 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ  ਤਾਪਮਾਨ 21.8 ਡਿਗਰੀ ਤੋਂ 25.6 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ ਵੀ 6.8 ਡਿਗਰੀ ਤੋਂ 11.2 ਡਿਗਰੀ ਤੱਕ ਪਹੁੰਚ ਗਿਆ ਹੈ ਜੋ ਕਿ ਆਮ ਤਾਪਮਾਨ ਤੋਂ ਥੋੜ੍ਹਾ ਉੱਚਾ ਹੈ। ਸਭ ਤੋਂ ਵੱਧ ਤਾਪਮਾਨ 25.6 ਡਿਗਰੀ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ, ਜਦਕਿ ਘੱਟ ਤੋਂ ਘੱਟ ਤਾਪਮਾਨ 6.8 ਡਿਗਰੀ ਹੁਸ਼ਿਆਰਪੁਰ ਵਿੱਚ ਦਰਜ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Bathinda 'ਚ ਡਰੱਗ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ,ਫੈਕਟਰੀ ਮਾਲਕ ਤੋਂ ਮੰਗ ਰਿਹਾ ਸੀ 10 ਲੱਖ ਰੁਪਏ
Bathinda 'ਚ ਡਰੱਗ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ,ਫੈਕਟਰੀ ਮਾਲਕ ਤੋਂ ਮੰਗ ਰਿਹਾ ਸੀ 10 ਲੱਖ ਰੁਪਏ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  
Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Embed widget