Weather Report : ਠੰਢ ਤੋੜਨ ਲੱਗੀ ਰਿਕਾਰਡ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Weather Report: ਉੱਤਰੀ ਭਾਰਤ ਵਿੱਚ ਠੰਢ ਨੇ ਕਾਂਬਾ ਛੇੜ ਦਿੱਤਾ ਹੈ। ਪਹਾੜਾਂ ਵਿੱਚ ਹੋਈ ਬਰਫ਼ਬਾਰੀ ਮਗਰੋਂ ਮੈਦਾਨੀ ਖੇਤਰਾਂ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ। ਸ਼੍ਰੀਨਗਰ ਤੇ ਹਿਮਾਚਲ ਪ੍ਰਦੇਸ਼ ਦੇ ਕਈ ਖਿੱਤਿਆਂ ਵਿੱਚ ਪਾਰਾ ਜ਼ੀਰੋ ਤੋਂ ਵੀ
Weather Report: ਉੱਤਰੀ ਭਾਰਤ ਵਿੱਚ ਠੰਢ ਨੇ ਕਾਂਬਾ ਛੇੜ ਦਿੱਤਾ ਹੈ। ਪਹਾੜਾਂ ਵਿੱਚ ਹੋਈ ਬਰਫ਼ਬਾਰੀ ਮਗਰੋਂ ਮੈਦਾਨੀ ਖੇਤਰਾਂ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ। ਸ਼੍ਰੀਨਗਰ ਤੇ ਹਿਮਾਚਲ ਪ੍ਰਦੇਸ਼ ਦੇ ਕਈ ਖਿੱਤਿਆਂ ਵਿੱਚ ਪਾਰਾ ਜ਼ੀਰੋ ਤੋਂ ਵੀ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਵਿੱਚ ਠੰਢ ਹੋਰ ਕਹਿਰ ਵਰ੍ਹਾਏਗੀ।
ਪੰਜਾਬ ਵਿੱਚ ਠੰਢ ਵੱਟ ਕੱਢਣ ਲੱਗੀ ਹੈ। ਮੌਸਮ ਵਿਭਾਗ ਵੱਲੋਂ ਅਨੁਸਾਰ ਐਤਵਾਰ ਨੂੰ ਪੰਜਾਬ ਵਿੱਚ ਸਭ ਤੋਂ ਠੰਢਾ ਸ਼ਹਿਰ ਬਠਿੰਡਾ ਰਿਹਾ, ਜਿਥੇ ਘੱਟ ਤੋਂ ਘੱਟ ਤਾਪਮਾਨ 6.2 ਤੇ ਵੱਧ ਤੋਂ ਵੱਧ 27.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਮਾਹਿਰਾਂ ਨੇ ਆਉਣ ਵਾਲੇ ਹਫ਼ਤੇ ਦੌਰਾਨ ਅਸਮਾਨ ਸਾਫ਼ ਤੇ ਪੰਜਾਬ ਦਾ ਮੌਸਮ ਖ਼ੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।
ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੂਬੇ ਦੇ ਹੋਰਨਾਂ ਸ਼ਹਿਰਾਂ ’ਚੋਂ ਜਲੰਧਰ ’ਚ ਘੱਟ ਤੋਂ ਘੱਟ ਤਾਪਮਾਨ 7 ਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ, ਲੁਧਿਆਣਾ ’ਚ ਘੱਟੋ ਘੱਟ ਤਾਪਮਾਨ 8 ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ, ਫ਼ਿਰੋਜ਼ਪੁਰ ’ਚ ਘੱਟੋ ਘੱਟ ਤਾਪਮਾਨ 8 ਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ, ਪਠਾਨਕੋਟ ’ਚ ਘੱਟੋ ਘੱਟ ਤਾਪਮਾਨ 9 ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ, ਪਟਿਆਲਾ ’ਚ ਘੱਟੋ ਘੱਟ ਤਾਪਮਾਨ 10 ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਰਿਹਾ।
ਇਸੇ ਤਰ੍ਹਾਂ ਗੁਰਦਾਸਪੁਰ ’ਚ ਘੱਟੋ ਘੱਟ ਤਾਪਮਾਨ 12.7 ਤੇ ਵੱਧ ਤੋਂ ਵੱਧ ਤਾਪਮਾਨ 25.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ’ਚ ਘੱਟੋ ਘੱਟ ਤਾਪਮਾਨ 13 ਤੇ ਵੱਧ ਤੋਂ ਵੱਧ ਤਾਪਮਾਨ 25.6 ਡਿਗਰੀ ਸੈਲਸੀਅਸ, ਫ਼ਰੀਦਕੋਟ ’ਚ ਘੱਟ ਤੋਂ ਘੱਟ ਤਾਪਮਾਨ 14.3 ਤੇ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਸੈਲਸੀਅਸ, ਮਾਨਸਾ ’ਚ ਘੱਟੋ ਘੱਟ ਤਾਪਮਾਨ 15 ਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਫ਼ਾਜ਼ਲਿਕਾ ਦਾ ਘੱਟੋ ਘੱਟ ਤਾਪਮਾਨ 15.4 ਤੇ ਵੱਧ ਤੋਂ ਵੱਧ ਤਾਪਮਾਨ 27.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸੇ ਤਰ੍ਹਾਂ ਗੁਆਂਢ ਦੇ ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਡਲਹੌਜ਼ੀ ਘੱਟ ਤੋਂ ਘੱਟ 4 ਤੇ ਵੱਧ ਤੋਂ ਵੱਧ 14 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ। ਚੰਬਾ ਤੇ ਸੋਲਨ ਦਾ ਘੱਟੋ ਘੱਟ ਤਾਪਮਾਨ 4 ਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ, ਸ਼ਿਮਲਾ ਦਾ ਘੱਟੋ ਘੱਟ ਤਾਪਮਾਨ 5 ਤੇ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਰਿਹਾ।