Chandigarh News: ਚੰਡੀਗੜ੍ਹ 'ਚ ਅਚਾਨਕ ਤਾਪਮਾਨ ਡਿੱਗਣ ਨਾਲ ਛਿੜੀ ਕੰਬਣੀ, 18 ਤੇ 19 ਨਵੰਬਰ ਨੂੰ ਪਵੇਗਾ ਮੀਂਹ
ਚੰਡੀਗੜ੍ਹ ਨਾਲ ਲਗਦੇ ਹਿਮਾਚਲ ਦੇ ਕੁਝ ਇਲਾਕੇ ਚ ਬਰਫ ਪੈਣ ਕਰਕੇ ਚੱਲ ਰਹੀਆਂ ਠੰਢੀਆਂ ਹਵਾਵਾਂ ਦਾ ਅਸਰ ਵੀ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਚ ਤਾਪਮਾਨ ਹੋਰ ਡਿੱਗਣ ਨਾਲ ਠੰਢ ਵਧਣ ਦੀ ਪੇਸ਼ੀਨਗੋਈ ਕੀਤੀ ਜਾ ਰਹੀ ਹੈ
Chandigarh News: ਸੋਮਵਾਰ ਨੂੰ ਹੋਈ ਬਾਰਸ਼ ਨੇ ਕੰਬਣੀ ਛੇੜ ਦਿੱਤੀ ਹੈ। ਅਚਾਨਕ ਤਾਪਮਾਨ ਡਿੱਗਣ ਕਾਰਨ ਠੰਢ ਵਧ ਗਈ ਹੈ। ਚੰਡੀਗੜ੍ਹ ’ਚ ਸੋਮਵਾਰ ਨੂੰ ਹੋਈ ਕਿਣ-ਮਿਣ ਕਾਰਨ ਤਾਪਮਾਨ 4 ਡਿਗਰੀ ਸੈਲਸੀਅਸ ਡਿੱਗ ਗਿਆ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ ਜਦੋਂਕਿ 18 ਤੇ 19 ਨਵੰਬਰ ਨੂੰ ਬੱਦਲਵਾਈ ਨਾਲ ਮੁੜ ਕਿਣ-ਮਿਣ ਹੋ ਸਕਦੀ ਹੈ।
ਉਧਰ, ਚੰਡੀਗੜ੍ਹ ਨਾਲ ਲਗਦੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕੇ ਵਿੱਚ ਬਰਫ ਪੈਣ ਕਰਕੇ ਚੱਲ ਰਹੀਆਂ ਠੰਢੀਆਂ ਹਵਾਵਾਂ ਦਾ ਅਸਰ ਵੀ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਡਿੱਗਣ ਨਾਲ ਠੰਢ ਵਧਣ ਦੀ ਪੇਸ਼ੀਨਗੋਈ ਕੀਤੀ ਜਾ ਰਹੀ ਹੈ। ਸਿਟੀ ਬਿਊਟੀਫੁੱਲ ਵਿੱਚ ਸੋਮਵਾਰ ਸਵੇਰ ਸਮੇਂ ਕਿਣ-ਮਿਣ ਤੋਂ ਬਾਅਦ ਦਿਨ ਭਰ ਬੱਦਲਵਾਈ ਰਹੀ, ਜਿਸ ਦੇ ਨਾਲ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ ਚੱਲੀਆਂ।
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤਾਪਮਾਨ 'ਚ ਆਈ ਗਿਰਾਵਟ, ਟ੍ਰਾਈਸਿਟੀ 'ਚ ਬਾਰਿਸ਼ ਕਾਰਨ ਵਧੀ ਠੰਢ
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 23.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਘੱਟ ਰਿਹਾ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 15.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਆਮ ਦੇ ਬਰਾਬਰ ਹੈ।
ਇਸ ਦੇ ਨਾਲ ਹੀ ਸ਼ਹਿਰ ਦਾ ਵਾਤਾਵਰਨ ਵੀ ਸਾਫ ਹੋਣ ਲੱਗ ਪਿਆ ਹੈ। ਚੰਡੀਗੜ੍ਹ ਪ੍ਰਦੂਸ਼ਨ ਕੰਟਰੋਲ ਵਿਭਾਗ ਅਨੁਸਾਰ ਸ਼ਹਿਰ ਦੇ ਸੈਕਟਰ-25 ’ਚ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ (ਏਕਿਊਆਈ) 117 ਤੇ ਸੈਕਟਰ-53 ਵਿੱਚ 137 ਦਰਜ ਕੀਤਾ ਗਿਆ ਪਰ ਪਿਛਲੇ ਦਿਨੀਂ ਸ਼ਹਿਰ ਦਾ ਏਕਿਊਆਈ ਲੈਵਲ 450 ’ਤੇ ਪਹੁੰਚ ਗਿਆ ਸੀ। ਵਾਤਾਵਰਨ ਮਾਹਿਰਾਂ ਦਾ ਕਹਿਣਾ ਹੈ ਕਿ ਮੀਂਹ ਪੈਣ ਕਰਕੇ ਵਾਤਾਵਰਣ ਹੋਰ ਸਾਫ ਹੋ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।