Weather Update Today: ਪੰਜਾਬ ਤੇ ਹਰਿਆਣਾ 'ਚ ਮਾਨਸੂਨ ਦੇ ਮੁੜ ਸਰਗਰਮ ਹੋਣ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਸ਼ਨੀਵਾਰ ਨੂੰ ਕਈ ਜ਼ਿਲ੍ਹਿਆਂ 'ਚ ਮੀਂਹ ਦੀਆਂ ਸਰਗਰਮੀਆਂ ਵੇਖਣ ਨੂੰ ਮਿਲੀਆਂ, ਜਿਸ ਕਾਰਨ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਮਾਨਸੂਨ ਦੇ ਸ਼ੁਰੂ ਹੋਣ ਨਾਲ ਕਈ ਜ਼ਿਲ੍ਹਿਆਂ ਵਿੱਚ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਸੱਤ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਣ ਵਾਲੀ ਹੈ। ਅਗਲੇ ਚਾਰ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
15 ਸਤੰਬਰ ਤੋਂ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ 15 ਸਤੰਬਰ ਤੋਂ ਬਾਅਦ ਸੂਬੇ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ 'ਚ ਮਾਨਸੂਨ 'ਚ ਬਦਲਾਅ ਕਾਰਨ ਹਿਸਾਰ 'ਚ ਪਿਛਲੇ 9 ਦਿਨਾਂ ਤੋਂ ਤਾਪਮਾਨ 39 ਡਿਗਰੀ ਸੈਲਸੀਅਸ 'ਤੇ ਸੀ, ਜੋ ਘੱਟ ਕੇ 36.2 ਡਿਗਰੀ ਸੈਲਸੀਅਸ 'ਤੇ ਆ ਗਿਆ ਹੈ। ਇਸ ਤੋਂ ਇਲਾਵਾ ਮੇਵਾਤ ਦੇ ਤਾਪਮਾਨ 'ਚ 5.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਕਰਨਾਲ 'ਚ ਤਾਪਮਾਨ 4.5 ਡਿਗਰੀ ਸੈਲਸੀਅਸ ਦੀ ਗਿਰਾਵਟ ਨਾਲ 30.5 ਡਿਗਰੀ ਸੈਲਸੀਅਸ 'ਤੇ ਆ ਗਿਆ। ਸੂਬੇ ਦੇ ਔਸਤ ਤਾਪਮਾਨ 'ਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਹੁਣ ਕਿੱਥੇ ਅਤੇ ਕਿੰਨਾ ਹੈ ਤਾਪਮਾਨ
• ਚੰਡੀਗੜ੍ਹ ਵਿੱਚ ਮੌਜੂਦਾ ਤਾਪਮਾਨ 25.6 ਡਿਗਰੀ ਸੈਲਸੀਅਸ ਹੈ।
• ਪੰਜਾਬ ਵਿੱਚ ਮੌਜੂਦਾ ਤਾਪਮਾਨ 26 ਡਿਗਰੀ ਸੈਲਸੀਅਸ ਹੈ।
• ਜਲੰਧਰ ਵਿੱਚ ਮੌਜੂਦਾ ਤਾਪਮਾਨ 34 ਡਿਗਰੀ ਸੈਲਸੀਅਸ ਹੈ।
• ਇਸ ਵੇਲੇ ਅੰਬਾਲਾ ਵਿੱਚ ਤਾਪਮਾਨ 24.2 ਡਿਗਰੀ ਸੈਲਸੀਅਸ ਹੈ।
• ਹਿਸਾਰ ਵਿੱਚ ਮੌਜੂਦਾ ਤਾਪਮਾਨ 25.4 ਡਿਗਰੀ ਸੈਲਸੀਅਸ ਹੈ।
• ਇਸ ਵੇਲੇ ਕਰਨਾਲ ਵਿੱਚ ਤਾਪਮਾਨ 18 ਡਿਗਰੀ ਸੈਲਸੀਅਸ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ