Punjab Weather Update: ਪੰਜਾਬ 'ਚ ਅੱਜ ਛਮਛਮ ਵਰ੍ਹੇਗਾ ਮੀਂਹ, 3 ਜ਼ਿਲਿਆਂ 'ਚ ਹੀਟਵੇਵ ਅਲਰਟ; ਜਾਣੋ ਕਦੋਂ ਦਸਤਕ ਦਏਗਾ ਮਾਨਸੂਨ
Punjab Weather Update: ਦੇਸ਼ਭਰ ਵਿੱਚ ਗਰਮੀ ਨੇ ਕਹਿਰ ਮਚਾ ਰੱਖਿਆ ਹੈ। ਇਸ ਕਾਰਨ ਲੋਕਾਂ ਨੂੰ ਨਾ ਸਿਰਫ ਘਰੋਂ ਬਾਹਰ ਨਿਕਲਣ ਵਿੱਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬਲਕਿ ਕਈ ਸਕਿਨ ਨਾਲ

Punjab Weather Update: ਦੇਸ਼ਭਰ ਵਿੱਚ ਗਰਮੀ ਨੇ ਕਹਿਰ ਮਚਾ ਰੱਖਿਆ ਹੈ। ਇਸ ਕਾਰਨ ਲੋਕਾਂ ਨੂੰ ਨਾ ਸਿਰਫ ਘਰੋਂ ਬਾਹਰ ਨਿਕਲਣ ਵਿੱਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬਲਕਿ ਕਈ ਸਕਿਨ ਨਾਲ ਸਬੰਧਤ ਬਿਮਾਰੀਆਂ ਵੀ ਘੇਰ ਰਹੀਆਂ ਹਨ। ਇਸ ਲਈ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਨੂੰ ਕਿਹਾ ਗਿਆ ਹੈ। ਜਿੱਥੇ ਕਈ ਥਾਵਾਂ ਤੇ ਧੁੱਪ ਦਾ ਕਹਿਰ ਹੈ, ਉੱਥੇ ਹੀ ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। 48 ਡਿਗਰੀ ਨੂੰ ਪਾਰ ਕਰ ਚੁੱਕੇ ਸੂਬੇ ਦੇ ਤਾਪਮਾਨ ਵਿੱਚ ਅੱਜ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ।
ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 3 ਸਰਕਲਾਂ ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਵਿੱਚ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ 'ਚ ਹੀਟਵੇਵ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ 19 ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਉੱਥੇ ਹੀਟਵੇਵ, ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜੂਨ ਦੇ ਅੰਤ ਵਿੱਚ ਮਾਨਸੂਨ ਸਰਗਰਮ ਹੋਵੇਗਾ
ਮੌਸਮ ਵਿਭਾਗ ਅਨੁਸਾਰ ਜੂਨ ਦੇ ਅੰਤ ਤੱਕ ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਜਾਵੇਗਾ। ਮਾਨਸੂਨ ਪੰਜਾਬ ਵਿੱਚ 25 ਤੋਂ 30 ਜੂਨ ਦਰਮਿਆਨ ਦਸਤਕ ਦੇਵੇਗਾ। ਅੰਦਾਜ਼ਾ ਹੈ ਕਿ ਇਸ ਸਾਲ ਭਾਰਤ ਵਿੱਚ ਆਮ ਨਾਲੋਂ 105 ਫੀਸਦੀ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਮਾਨਸੂਨ ਪੰਜਾਬ ਦੇ ਪਹੁੰਚਣ ਤੱਕ ਹੌਲੀ ਨਾ ਹੋਇਆ ਤਾਂ ਪੰਜਾਬ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ— ਬੀਤੇ ਦਿਨ ਅੰਮ੍ਰਿਤਸਰ 'ਚ ਤਾਪਮਾਨ 45.2 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਜਲੰਧਰ— ਬੀਤੀ ਸ਼ਾਮ ਸਭ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਲੁਧਿਆਣਾ- ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਇੱਥੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਸ਼ਹਿਰ ਦਾ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।
ਪਟਿਆਲਾ— ਸ਼ੁੱਕਰਵਾਰ ਸ਼ਾਮ ਨੂੰ ਤਾਪਮਾਨ 46 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹੇਗਾ।
ਮੋਹਾਲੀ— ਸ਼ੁੱਕਰਵਾਰ ਨੂੰ ਤਾਪਮਾਨ 45.3 ਡਿਗਰੀ ਦਰਜ ਕੀਤਾ ਗਿਆ। ਅੱਜ ਫਿਰ ਤੋਂ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।






















