ਪੜਚੋਲ ਕਰੋ

Weather Update: ਬੱਸ ਦੋ ਦਿਨ ਹੋਰ ਗਰਮੀ! ਫਿਰ ਡਿੱਗ ਜਾਏਗਾ ਪੰਜਾਬ ਦਾ ਪਾਰਾ! ਮੌਸਮ ਵਿਭਾਗ ਵੱਲੋਂ ਬਾਰਸ਼ ਦੀ ਭਵਿੱਖਬਾਣੀ

ਜਾਬ ਵਿੱਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਤੇ 21 ਜੂਨ ਤੋਂ ਪੰਜਾਬ ਵਿੱਚ ਹਾਲਾਤ ਆਮ ਹੋਣੇ ਸ਼ੁਰੂ ਹੋ ਜਾਣਗੇ।

Weather Update: ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਤੇ 21 ਜੂਨ ਤੋਂ ਪੰਜਾਬ ਵਿੱਚ ਹਾਲਾਤ ਆਮ ਹੋਣੇ ਸ਼ੁਰੂ ਹੋ ਜਾਣਗੇ। ਇਸ ਨਾਲ ਗਰਮੀ ਦੇ ਕਹਿਰ ਤੋਂ ਵੀ ਰਾਹਤ ਮਿਲੇਗੀ। ਇਸ ਨਾਲ ਤਾਪਮਾਨ 40 ਡਿਗਰੀ ਜਾਂ ਇਸ ਤੋਂ ਹੇਠਾਂ ਪਹੁੰਚ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 25 ਤੋਂ 30 ਜੂਨ ਦਰਮਿਆਨ ਮਾਨਸੂਨ ਆ ਸਕਦਾ ਹੈ। ਮੌਨਸੂਨ ਮੱਧ ਭਾਰਤ ਵਿੱਚ ਆਮ ਵਾਂਗ ਗੁਜਰਾਤ ਵੱਲ ਅੱਗੇ ਵਧ ਰਿਹਾ ਹੈ, ਪਰ ਜੇਕਰ ਕੇਂਦਰੀ ਤੇ ਉੱਤਰ-ਪੂਰਬੀ ਰਾਜਾਂ ਦੀ ਗੱਲ ਕਰੀਏ ਤਾਂ ਉੱਥੇ ਮਾਨਸੂਨ ਦੀ ਰਫ਼ਤਾਰ ਬਹੁਤ ਮੱਠੀ ਹੈ। 

ਮੌਸਮ ਵਿਭਾਗ ਮੁਤਾਬਕ ਜੇਕਰ ਆਉਣ ਵਾਲੇ ਸਮੇਂ 'ਚ ਮਾਨਸੂਨ ਆਪਮੀ ਆਮ ਸਥਿਤੀ ਵਿੱਚ ਆਉਂਦਾ ਹੈ ਤਾਂ ਇਹ 25 ਤੋਂ 30 ਜੂਨ ਦਰਮਿਆਨ ਪੰਜਾਬ 'ਚ ਦਸਤਕ ਦੇ ਸਕਦਾ ਹੈ। ਇਸ ਦਾ ਮਤਲਬ ਹੈ ਕਿ ਪੰਜਾਬ ਵਿੱਚ 5 ਦਿਨਾਂ ਬਾਅਦ ਬਾਰਸ਼ ਦਾ ਦੌਰ ਸ਼ੁਰੂ ਹੋ ਜਾਏਗਾ।

ਦੱਸ ਦਈਏ ਕਿ ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਹੀਟਵੇਵ ਦੇ ਨਾਲ ਹੀ ਹੁਣ ਹੁਮਸ ਭਰੀ ਗਰਮੀ ਨੇ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਹਵਾ ਵਿੱਚ ਨਮੀ ਵਧਣ ਨਾਲ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਪੰਜਾਬ ਦਾ ਤਾਪਮਾਨ 5.3 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਅੱਜ ਮੌਸਮ ਵਿਭਾਗ ਨੇ ਤੂਫ਼ਾਨ ਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਉਂਝ ਰਾਹਤ ਦੀ ਖਬਰ ਹੈ ਕਿ ਪੰਜਾਬ 'ਚ ਅੱਜ ਗਰਮੀ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਸਵੇਰ ਤੋਂ ਹੀ ਹਵਾ ਨਾ ਚੱਲਣ ਕਾਰਨ ਖਲਾਅ ਪੈਦਾ ਹੋ ਰਿਹਾ ਹੈ। ਸਥਿਤੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਸੂਬੇ ਭਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਵੈਕਿਊਮ ਹਾਲਾਤ ਦੇ ਵਿਚਕਾਰ ਤੇਜ਼ ਹਵਾਵਾਂ ਚੱਲਣਗੀਆਂ ਜਿਨ੍ਹਾਂ ਦੀ ਸਪੀਡ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ।

ਇਹ ਸਥਿਤੀ ਅਗਲੇ ਦਿਨ ਯਾਨੀ ਵੀਰਵਾਰ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ। ਜੇਕਰ ਤੇਜ਼ ਹਵਾਵਾਂ ਚੱਲਦੀਆਂ ਹਨ ਜਾਂ ਮੀਂਹ ਪੈਂਦਾ ਹੈ ਤਾਂ ਇਹ ਪੰਜਾਬ ਲਈ ਗਰਮੀ ਤੋਂ ਹੋਰ ਰਾਹਤ ਵਾਲੀ ਗੱਲ ਹੋਵੇਗੀ। ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ ਤੇ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਸ਼ਾਮ ਨੂੰ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 7.2 ਡਿਗਰੀ ਵੱਧ ਹੈ। ਅੱਜ ਘੱਟੋ-ਘੱਟ ਤਾਪਮਾਨ 31 ਡਿਗਰੀ ਦਰਜ ਕੀਤਾ ਗਿਆ। ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ, ਜੋ  ਪਿਛਲੇ ਦਿਨ ਨਾਲੋਂ 1.1 ਡਿਗਰੀ ਘੱਟ ਸੀ।

ਇਸੇ ਤਰ੍ਹਾਂ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ 6.1 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 30.1 ਡਿਗਰੀ ਦਰਜ ਕੀਤਾ ਗਿਆ। ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 6.2 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 31.4 ਡਿਗਰੀ ਦਰਜ ਕੀਤਾ ਗਿਆ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget