Weather Update: ਠੰਡ ਤੋਂ ਕਦੋਂ ਮਿਲੇਗੀ ਰਾਹਤ ? ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ, ਕਿਹਾ 2 ਦਿਨਾਂ ਤੱਕ...
Cold Wave: ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਯੂਪੀ ਵਿੱਚ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋ ਸਕਦਾ ਹੈ।
Weather News: ਦੇਸ਼ ਵਿੱਚ ਪਿਛਲੇ ਕੁਝ ਦਿਨਾਂ ਤੋਂ ਸੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਸ਼ੀਤ ਲਹਿਰ ਕਾਰਨ ਉੱਤਰੀ ਭਾਰਤ ਵਿੱਚ ਸਖ਼ਤ ਸਰਦੀ ਪੈ ਰਹੀ ਹੈ। ਕ੍ਰਿਸਮਸ ਵਾਲੇ ਦਿਨ ਦਿੱਲੀ ਵਿੱਚ ਸਰਦੀਆਂ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਗਿਆਨੀ ਡਾਕਟਰ ਨਰੇਸ਼ ਕੁਮਾਰ ਨੇ ਸੀਤ ਲਹਿਰ ਨੂੰ ਲੈ ਕੇ ਵੱਡਾ ਅਪਡੇਟ ਦਿੱਤਾ ਹੈ। ਉਨ੍ਹਾਂ ਮੁਤਾਬਕ ਆਉਣ ਵਾਲੇ ਦੋ ਦਿਨਾਂ ਬਾਅਦ ਠੰਢ ਤੋਂ ਰਾਹਤ ਮਿਲ ਸਕਦੀ ਹੈ।
ਦਿੱਲੀ ਦੇ ਮੌਸਮ ਵਿਗਿਆਨੀ ਡਾਕਟਰ ਨਰੇਸ਼ ਕੁਮਾਰ ਨੇ ਕਿਹਾ, "ਆਉਣ ਵਾਲੇ ਦਿਨਾਂ ਵਿੱਚ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਯੂਪੀ ਵਿੱਚ ਤਾਪਮਾਨ 2 ਡਿਗਰੀ ਵੱਧ ਸਕਦਾ ਹੈ।" ਹਾਲਾਂਕਿ ਉਨ੍ਹਾਂ ਨੇ ਆਉਣ ਵਾਲੇ 2-3 ਦਿਨਾਂ ਤੱਕ ਪੰਜਾਬ, ਹਰਿਆਣਾ 'ਚ ਸੀਤ ਲਹਿਰ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਦੌਰਾਨ ਉੱਤਰੀ ਭਾਰਤ ਦੇ ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।
ਦਿੱਲੀ-ਐਨਸੀਆਰ ਵਿੱਚ ਧੁੰਦ
ਅੱਜ ਯਾਨੀ ਸੋਮਵਾਰ (26 ਦਸੰਬਰ) ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦੇਖੀ ਗਈ। ਧੁੰਦ ਕਾਰਨ ਵਿਜ਼ੀਬਿਲਟੀ ਵੀ ਕਾਫੀ ਘੱਟ ਗਈ। ਸੋਮਵਾਰ (26 ਦਸੰਬਰ) ਨੂੰ ਦਿੱਲੀ ਵਿੱਚ ਵਿਜ਼ੀਬਿਲਟੀ 50 ਮੀਟਰ ਤੱਕ ਘੱਟ ਗਈ, ਜਿਸ ਨਾਲ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਮੁਤਾਬਕ ਸਫਦਰਜੰਗ ਆਬਜ਼ਰਵੇਟਰੀ 'ਚ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ। ਕ੍ਰਿਸਮਸ ਦਾ ਦਿਨ ਹੁਣ ਤੱਕ ਦਾ ਸਭ ਤੋਂ ਠੰਡਾ ਦਿਨ ਸੀ।
27 ਦਸੰਬਰ ਤੋਂ ਬਾਅਦ ਸੁਧਾਰ ਹੋਵੇਗਾ
ਹਰਿਆਣਾ, ਪੰਜਾਬ, ਚੰਡੀਗੜ੍ਹ ਦੇ ਨਾਲ-ਨਾਲ ਯੂਪੀ ਅਤੇ ਬਿਹਾਰ ਵਿੱਚ ਧੁੰਦ ਦੀ ਚਾਦਰ ਛਾਈ ਹੋਈ ਹੈ। ਯੂਪੀ ਵਿੱਚ ਸੜਕ ਹਾਦਸਿਆਂ ਨੂੰ ਰੋਕਣ ਲਈ ਰਾਤ ਵੇਲੇ ਰੋਡਵੇਜ਼ ਦੀਆਂ ਬੱਸਾਂ ਦੇ ਸੰਚਾਲਨ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 27 ਦਸੰਬਰ ਯਾਨੀ ਮੰਗਲਵਾਰ ਨੂੰ ਵੀ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ। 27 ਦਸੰਬਰ ਤੋਂ ਬਾਅਦ ਮੌਸਮ ਵਿੱਚ ਥੋੜ੍ਹਾ ਸੁਧਾਰ ਹੋ ਸਕਦਾ ਹੈ। ਧੁੰਦ ਘਟਣ ਕਾਰਨ ਤਾਪਮਾਨ ਵਿਚ ਵਾਧਾ ਦੇਖਿਆ ਜਾ ਸਕਦਾ ਹੈ।
ਰਾਜਸਥਾਨ 'ਚ ਵੀ ਸੀਤ ਲਹਿਰ ਦਾ ਕਹਿਰ ਜਾਰੀ ਹੈ
ਰਾਜਸਥਾਨ 'ਚ ਸੀਤ ਲਹਿਰ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਚੁਰੂ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 0 ਡਿਗਰੀ ਤੱਕ ਪਹੁੰਚ ਗਿਆ। ਕੜਾਕੇ ਦੀ ਠੰਡ ਨੇ ਲੋਕਾਂ ਨੂੰ ਕੰਬ ਕੇ ਰੱਖ ਦਿੱਤਾ ਹੈ। ਸੋਮਵਾਰ ਨੂੰ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋਈ। ਧੁੰਦ ਕਾਰਨ 100 ਮੀਟਰ ਦੀ ਦੂਰੀ ਤੋਂ ਵੀ ਕੁਝ ਦਿਖਾਈ ਨਹੀਂ ਦੇ ਰਿਹਾ ਸੀ।ਸਵੇਰੇ ਚੱਲੀਆਂ ਠੰਡੀਆਂ ਹਵਾਵਾਂ ਕਾਰਨ ਠੰਢ ਵਧ ਗਈ ਸੀ। ਚੁਰੂ ਸ਼ਹਿਰ ਵਿੱਚ ਲੋਕ ਅੱਗ ਬਾਲ ਕੇ ਆਪਣੇ ਆਪ ਨੂੰ ਸੇਕਦੇ ਦੇਖੇ ਗਏ।