Weather Update: ਪੰਜਾਬੀਆਂ ਲਈ ਖੁਸ਼ਖਬਰੀ! ਕੱਲ੍ਹ ਤੋਂ ਸੂਬੇ ਦੇ ਕਈ ਹਿੱਸਿਆਂ 'ਚ ਬਾਰਸ਼, ਮਾਨਸੂਨ ਨੇ ਵੀ ਫੜੀ ਰਫਤਾਰ
ਪੰਜਾਬੀਆਂ ਨੂੰ ਕੱਲ੍ਹ ਤੋਂ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 14 ਤੇ 15 ਜੂਨ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ 18 ਜੂਨ ਤੱਕ ਗਰਜ, ਬਿਜਲੀ ਚਮਕਣ,....

Weather Update in Punjab: ਪੰਜਾਬੀਆਂ ਨੂੰ ਕੱਲ੍ਹ ਤੋਂ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 14 ਤੇ 15 ਜੂਨ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ 18 ਜੂਨ ਤੱਕ ਗਰਜ, ਬਿਜਲੀ ਚਮਕਣ, ਝੱਖੜ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।
ਕੇਂਦਰੀ ਮੌਸਮ ਵਿਭਾਗ ਮੁਤਾਬਕ ਅਗਲੇ ਹਫ਼ਤੇ ਦੇ ਅੰਦਰ-ਅੰਦਰ ਮਾਨਸੂਨ ਪੱਛਮੀ ਬੰਗਾਲ, ਓਡੀਸ਼ਾ, ਬਿਹਾਰ, ਝਾਰਖੰਡ ਤੇ ਪੂਰਬੀ ਉੱਤਰ ਪ੍ਰਦੇਸ਼ ਪਹੁੰਚ ਜਾਵੇਗੀ। ਮੌਨਸੂਨ 20 ਜੂਨ ਤੱਕ ਪੂਰਬੀ ਭਾਰਤ ਪਹੁੰਚ ਜਾਵੇਗੀ। ਇਸ ਤੋਂ ਬਾਅਦ ਇਹ ਉੱਤਰ-ਪੱਛਮ ਵੱਲ ਵਧੇਗੀ ਤੇ 19 ਤੋਂ 25 ਜੂਨ ਤੱਕ ਹਰਿਆਣਾ, ਪੰਜਾਬ ਤੇ ਦਿੱਲੀ ਵਿੱਚ ਮੀਂਹ ਪਵੇਗਾ। ਹਾਲਾਂਕਿ, ਦਿੱਲੀ ਵਿੱਚ ਮਾਨਸੂਨ ਦੀ ਆਮਦ ਪਹਿਲਾਂ ਹੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ।
ਵਧਦੀ ਗਰਮੀ ਤੇ ਨਮੀ ਕਾਰਨ ਕੁਝ ਦਿਨਾਂ ਵਿੱਚ ਛਿੱਟਪੱਟ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ ਵਾਸੀਆਂ ਨੂੰ ਇਸ ਬਦਲਾਅ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਮੌਨਸੂਨ ਸਮੇਂ ਤੋਂ 10 ਦਿਨ ਪਹਿਲਾਂ ਦਿੱਲੀ ਵਿੱਚ ਆ ਸਕਦੀ ਹੈ। ਆਮ ਤੌਰ ਤੇ ਮੌਨਸੂਨ 30 ਜੂਨ ਦੇ ਆਸਪਾਸ ਦਿੱਲੀ ਪਹੁੰਚਦੀ ਹੈ ਪਰ ਇਸ ਵਾਰ ਮੌਨਸੂਨ ਜੂਨ ਦੇ ਮੱਧ ਵਿੱਚ ਹੀ ਪ੍ਰਵੇਸ਼ ਕਰੇਗੀ। ਮਾਨਸੂਨ ਆਉਂਦੇ ਹੀ ਦਿੱਲੀ ਵਾਲਿਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਮੌਸਮ ਵਿਭਾਗ ਮੁਤਾਬਕ ਲਗਪਗ 10 ਦਿਨਾਂ ਦੇ ਬ੍ਰੇਕ ਤੋਂ ਬਾਅਦ ਦੱਖਣੀ ਭਾਰਤ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਆਪਣੀ ਰਫ਼ਤਾਰ ਫੜ ਲਈ ਹੈ। ਬੁੱਧਵਾਰ ਤੋਂ ਕੇਰਲ, ਤਾਮਿਲਨਾਡੂ, ਕਰਨਾਟਕ, ਕੋਂਕਣ ਤੇ ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋ ਰਹੀ ਹੈ। ਮਾਨਸੂਨ ਪਹਿਲਾਂ ਹੀ ਇਨ੍ਹਾਂ ਥਾਵਾਂ 'ਤੇ ਪਹੁੰਚ ਚੁੱਕੀ ਹੈ। ਹੁਣ ਮਾਨਸੂਨ ਉੱਤਰੀ ਭਾਰਤ ਵਿੱਚ ਦਾਖਲ ਹੋਣ ਜਾ ਰਹੀ ਹੈ।
ਉਧਰ, ਪੰਜਾਬ ਵਿੱਚ ਮੌਸਮ ਵਿਭਾਗ ਨੇ ਅੱਜ ਵੀ ਹੀਟਵੇਵ (ਲੂ) ਸਬੰਧੀ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਤੋਂ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਨਾਲ ਮੌਸਮ ਵਿੱਚ ਕੁਝ ਬਦਲਾਅ ਆ ਸਕਦਾ ਹੈ। ਭਿਆਨਕ ਗਰਮੀ ਦੇ ਵਿਚਕਾਰ ਸੂਬੇ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਅਨੁਸਾਰ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਅੰਮ੍ਰਿਤਸਰ, ਤਰਨ ਤਾਰਨ, ਮਾਨਸਾ ਤੇ ਫਿਰੋਜ਼ਪੁਰ ਵਿੱਚ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਨੂੰ ਵੀ ਇੱਥੇ ਤਾਪਮਾਨ ਉੱਚਾ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਹਾਲੀ ਤੇ ਫਤਿਹਗੜ੍ਹ ਸਾਹਿਬ ਵਿੱਚ ਕੁਝ ਥਾਵਾਂ 'ਤੇ ਰਾਤ ਨੂੰ ਹੀਟਵੇਵ ਤੇ ਬਹੁਤ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਸੰਗਰੂਰ, ਰੂਪਨਗਰ ਤੇ ਪਟਿਆਲਾ ਵਿੱਚ ਪਹਾੜਾਂ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਹੈ






















