Weather Update: ਪੰਜਾਬ 'ਚ ਠੰਢ ਦਾ ਕਹਿਰ, ਧੁੰਦ ਨੇ ਰੋਕੀ ਜ਼ਿੰਦਗੀ ਦੀ ਰਫਤਾਰ, ਗੁਰਦਾਸਪੁਰ ਰਿਹਾ ਸਭ ਤੋਂ ਠੰਢਾ
Weather Update: ਹਰਿਆਣਾ ਤੇ ਪੰਜਾਬ ਵਿੱਚ ਧੁੰਦ ਦਾ ਕਹਿਰ ਜਾਰੀ ਹੈ। ਅੱਜ ਸਵੇਰੇ ਤੋਂ ਹੀ ਧੁੰਦ ਕਾਰਨ ਕਈ ਥਾਵਾਂ ’ਤੇ ਜਨਜੀਵਨ ਪ੍ਰਭਾਵਿਤ ਹੋਇਆ। ਦੋਵਾਂ ਰਾਜਾਂ ਦੇ ਕੁਝ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ।

Weather Update: ਹਰਿਆਣਾ ਤੇ ਪੰਜਾਬ ਵਿੱਚ ਧੁੰਦ ਦਾ ਕਹਿਰ ਜਾਰੀ ਹੈ। ਅੱਜ ਸਵੇਰੇ ਤੋਂ ਹੀ ਧੁੰਦ ਕਾਰਨ ਕਈ ਥਾਵਾਂ ’ਤੇ ਜਨਜੀਵਨ ਪ੍ਰਭਾਵਿਤ ਹੋਇਆ। ਦੋਵਾਂ ਰਾਜਾਂ ਦੇ ਕੁਝ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨ ਹਾਲਾਤ ਅਜਿਹੇ ਹੀ ਰਹਿਣਗੇ।
ਹਾਸਲ ਜਾਣਕਾਰੀ ਮੁਤਾਬਕ ਅੱਜ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਆਦਮਪੁਰ, ਹਲਵਾਰਾ, ਬਠਿੰਡਾ ਤੇ ਫਰੀਦਕੋਟ ਵਿੱਚ ਧੁੰਦ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਪੰਜਾਬ ਦਾ ਗੁਰਦਾਸਪੁਰ ਘੱਟੋ-ਘੱਟ ਪੰਜ ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ 'ਚ ਘੱਟੋ-ਘੱਟ ਤਾਪਮਾਨ 8.4 ਡਿਗਰੀ, ਲੁਧਿਆਣਾ 'ਚ 8 ਡਿਗਰੀ, ਪਟਿਆਲਾ 'ਚ 8.2 ਡਿਗਰੀ, ਬਠਿੰਡਾ 'ਚ 5.8 ਡਿਗਰੀ ਤੇ ਮੁਹਾਲੀ 'ਚ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਦੁਨੀਆ 'ਚ ਕੋਰੋਨਾ ਨੇ ਫ਼ਿਰ ਮਚਾਈ ਤਬਾਹੀ , ਕੀ ਭਾਰਤ 'ਤੇ ਮੰਡਰਾ ਰਿਹਾ ਕੋਈ ਨਵਾਂ ਖ਼ਤਰਾ ? ਜਾਣੋ






















