Weather Update: ਹਰਿਆਣਾ ਤੇ ਪੰਜਾਬ ਵਿੱਚ ਧੁੰਦ ਦਾ ਕਹਿਰ ਜਾਰੀ ਹੈ। ਅੱਜ ਸਵੇਰੇ ਤੋਂ ਹੀ ਧੁੰਦ ਕਾਰਨ ਕਈ ਥਾਵਾਂ ’ਤੇ ਜਨਜੀਵਨ ਪ੍ਰਭਾਵਿਤ ਹੋਇਆ। ਦੋਵਾਂ ਰਾਜਾਂ ਦੇ ਕੁਝ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨ ਹਾਲਾਤ ਅਜਿਹੇ ਹੀ ਰਹਿਣਗੇ। ਹਾਸਲ ਜਾਣਕਾਰੀ ਮੁਤਾਬਕ ਅੱਜ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਆਦਮਪੁਰ, ਹਲਵਾਰਾ, ਬਠਿੰਡਾ ਤੇ ਫਰੀਦਕੋਟ ਵਿੱਚ ਧੁੰਦ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਪੰਜਾਬ ਦਾ ਗੁਰਦਾਸਪੁਰ ਘੱਟੋ-ਘੱਟ ਪੰਜ ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ 'ਚ ਘੱਟੋ-ਘੱਟ ਤਾਪਮਾਨ 8.4 ਡਿਗਰੀ, ਲੁਧਿਆਣਾ 'ਚ 8 ਡਿਗਰੀ, ਪਟਿਆਲਾ 'ਚ 8.2 ਡਿਗਰੀ, ਬਠਿੰਡਾ 'ਚ 5.8 ਡਿਗਰੀ ਤੇ ਮੁਹਾਲੀ 'ਚ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਦੁਨੀਆ 'ਚ ਕੋਰੋਨਾ ਨੇ ਫ਼ਿਰ ਮਚਾਈ ਤਬਾਹੀ , ਕੀ ਭਾਰਤ 'ਤੇ ਮੰਡਰਾ ਰਿਹਾ ਕੋਈ ਨਵਾਂ ਖ਼ਤਰਾ ? ਜਾਣੋ
ਦੱਸ ਦੇਈਏ ਕਿ ਪੂਰੇ ਉੱਤਰ ਭਾਰਤ ਦੇ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਸੰਘਣੀ ਧੁੰਦ ਦੀ ਚਾਦਰ ਛਾ ਗਈ ਹੈ। ਜਿਸ ਕਾਰਨ ਲਗਾਤਾਰ ਘੱਟਦੇ ਤਾਪਮਾਨ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਸੰਘਣੀ ਧੁੰਦ ਦੇ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਘਣੀ ਧੁੰਦ ਦਾ ਆਵਾਜਾਈ ਉੱਤੇ ਵੀ ਕਾਫੀ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਧੁੰਦ ਦੇ ਕਾਰਨ ਕਈ ਟਰੇਨਾਂ ਅਤੇ ਫਲਾਈਟਾਂ ਜਾਂ ਤਾਂ ਦੇਰੀ ਨਾਲ ਚੱਲ ਰਹੀਆਂ ਹਨ ਜਾਂ ਫਿਰ ਰੱਦ ਹੋ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੀ ਹਾਲਾਤ ਬਣੇ ਰਹਿਣਗੇ। ਪੰਜਾਬ ਦੇ ਲੋਕਾਂ ਨੂੰ ਅਜੇ ਸੰਘਣੀ ਧੁੰਦ ਤੋਂ ਰਾਹਤ ਨਹੀਂ ਮਿਲੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।