Weather Update: ਸਰਦ ਹਵਾਵਾਂ ਕਾਰਨ ਵਧੀ ਠੰਡ, ਕੱਲ੍ਹ ਉੱਤਰ ਪੱਛਮੀ ਭਾਰਤ 'ਚ ਮੀਂਹ ਦੀ ਸੰਭਾਵਨਾ, ਜਾਣੋ ਪੰਜਾਬ ਸਣੇ ਦੇਸ਼ ਦੇ ਹੋਰ ਸੂਬਿਆਂ ਦੇ ਮੌਸਮ ਦਾ ਹਾਲ
Weather Update: ਅਗਲੇ ਕੁਝ ਦਿਨਾਂ ਵਿੱਚ ਉੱਤਰੀ ਪੱਛਮੀ ਭਾਰਤ ਦੇ ਕਈ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ 29 ਤੇ 30 ਜਨਵਰੀ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
Weather In India: ਇਨ੍ਹੀਂ ਦਿਨੀਂ ਉੱਤਰੀ ਭਾਰਤ ਵਿੱਚ ਤੇਜ਼ ਹਵਾਵਾਂ ਤੇ ਮੀਂਹ ਦਾ ਦੌਰ ਚੱਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ 29 ਜਨਵਰੀ ਐਤਵਾਰ ਨੂੰ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਕਾਰਨ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ (27 ਜਨਵਰੀ) ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਰਿਹਾ, ਜੋ ਇਸ ਮਹੀਨੇ ਦਾ ਸਭ ਤੋਂ ਵੱਧ ਤਾਪਮਾਨ ਸੀ।
ਇਸ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੌਰਾਨ 29 ਅਤੇ 30 ਜਨਵਰੀ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। 28 ਅਤੇ 29 ਜਨਵਰੀ ਨੂੰ ਰਾਜਸਥਾਨ ਅਤੇ 29 ਜਨਵਰੀ ਨੂੰ ਦਿੱਲੀ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਦਿੱਲੀ 'ਚ ਅੱਜ ਵੀ ਤੇਜ਼ ਹਵਾਵਾਂ ਚੱਲਣਗੀਆਂ ਅਤੇ ਧੁੱਪ ਨਿਕਲਣ ਦੀ ਵੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ ਵਿੱਚ ਪੈਣਗੇ ਗੜੇ
ਇਸ ਤੋਂ ਇਲਾਵਾ ਪੱਛਮੀ ਹਿਮਾਲੀਅਨ ਖੇਤਰ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 29 ਅਤੇ 30 ਜਨਵਰੀ ਨੂੰ ਅਤੇ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ 29 ਜਨਵਰੀ ਤੱਕ ਗੜੇ ਪੈਣ ਦੀ ਵੀ ਸੰਭਾਵਨਾ ਹੈ। 29 ਅਤੇ 30 ਜਨਵਰੀ ਨੂੰ ਉੱਤਰ ਪੱਛਮੀ ਭਾਰਤ ਵਿੱਚ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਅਨੁਸਾਰ ਅੱਜ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਦੋ ਦਿਨਾਂ ਦੌਰਾਨ ਤਾਪਮਾਨ 3 ਤੋਂ 5 ਡਿਗਰੀ ਤੱਕ ਵਧ ਸਕਦਾ ਹੈ।
ਪੰਜਾਬ ਅਤੇ ਹਰਿਆਣਾ 'ਚ ਇੱਕ ਵਾਰ ਫਿਰ ਤੋਂ ਸੀਤ ਲਹਿਰ ਦੀ ਸੰਭਾਵਨਾ
28 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ 'ਚ ਸੀਤ ਲਹਿਰ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਅਸਾਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੱਖ-ਵੱਖ ਥਾਵਾਂ 'ਤੇ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ