Weather Update: ਪੰਜਾਬ ਦੇ ਕੁਝ ਇਲਾਕਿਆਂ 'ਚ ਅੱਜ ਹੋ ਸਕਦੀ ਹਲਕੀ ਬਾਰਿਸ਼, ਵੱਧ ਸਕਦੀ ਠੰਢ
ਅੱਧਾ ਨਵੰਬਰ ਬੀਤ ਚੁੱਕਾ ਹੈ ਪਰ ਅਜੇ ਤੱਕ ਸਰਦੀ ਦਾ ਕੋਈ ਖਾਸ ਅਸਰ ਨਜ਼ਰ ਨਹੀਂ ਆ ਰਿਹਾ। ਹਾਲਾਂਕਿ, ਸਵੇਰ ਅਤੇ ਸ਼ਾਮ ਨੂੰ, ਹਲਕੀ ਠੰਢ ਦਾ ਅਹਿਸਾਸ ਹੁੰਦਾ ਹੈ।ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।
Weather Udpate Today: ਅੱਧਾ ਨਵੰਬਰ ਬੀਤ ਚੁੱਕਾ ਹੈ ਪਰ ਅਜੇ ਤੱਕ ਸਰਦੀ ਦਾ ਕੋਈ ਖਾਸ ਅਸਰ ਨਜ਼ਰ ਨਹੀਂ ਆ ਰਿਹਾ। ਹਾਲਾਂਕਿ, ਸਵੇਰ ਅਤੇ ਸ਼ਾਮ ਨੂੰ, ਹਲਕੀ ਠੰਢ ਦਾ ਅਹਿਸਾਸ ਹੁੰਦਾ ਹੈ।ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।ਅਜਿਹੇ 'ਚ ਭਾਰਤੀ ਮੌਸਮ ਵਿਭਾਗ ਵਲੋਂ ਕਿਹਾ ਗਿਆ ਹੈ ਕਿ ਇਸ ਹਫ਼ਤੇ ਵੀ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਦੱਖਣੀ ਭਾਰਤ 'ਚ ਪਹਾੜਾਂ 'ਤੇ ਬਰਫਬਾਰੀ ਅਤੇ ਮੀਂਹ ਦਾ ਅਸਰ ਅਗਲੇ ਹਫ਼ਤੇ ਤੋਂ ਭਾਰਤ ਦੇ ਕੁਝ ਸੂਬਿਆਂ 'ਚ ਦੇਖਣ ਨੂੰ ਮਿਲੇਗਾ।
ਪੰਜਾਬ 'ਚ ਅੱਜ ਮੌਸਮ
ਪੰਜਾਬ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਢ ਵਧ ਸਕਦੀ ਹੈ। ਪੰਜਾਬ 'ਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਸੋਮਵਾਰ (14 ਨਵੰਬਰ) ਨੂੰ ਦਿੱਲੀ 'ਚ ਪ੍ਰਦੂਸ਼ਣ ਦੇ ਨਾਲ-ਨਾਲ ਧੁੰਦ ਵੀ ਛਾਈ ਰਹਿ ਸਕਦੀ ਹੈ। ਤਾਮਿਲਨਾਡੂ 'ਚ ਬਰਸਾਤ ਦਾ ਦੌਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਤਾਮਿਲਨਾਡੂ ਅਤੇ ਕੇਰਲ 'ਚ ਤੂਫਾਨ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਕਈ ਦਿਨਾਂ ਤੋਂ ਪੈ ਰਹੀ ਬਾਰਿਸ਼ ਤੋਂ ਰਾਹਤ ਮਿਲ ਸਕਦੀ ਹੈ। ਹਾਲਾਂਕਿ ਆਉਣ ਵਾਲੇ ਚਾਰ ਦਿਨਾਂ 'ਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਪੰਜਾਬ 'ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ 'ਚ ਕੁਝ ਗਿਰਾਵਟ ਆਵੇਗੀ ਅਤੇ ਠੰਡ ਵਧਣ ਦੇ ਆਸਾਰ ਹਨ।
ਹਰਿਆਣਾ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਗਿਆਨੀਆਂ ਅਨੁਸਾਰ ਐਕਟਿਵ ਪੱਛਮੀ ਗੜਬੜੀ ਕਾਰਨ ਅੱਜ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਠੰਢ ਵਧੇਗੀ। ਅੱਜ ਹਰਿਆਣਾ 'ਚ ਮੌਸਮ ਸਾਫ ਰਹੇਗਾ, ਤਾਪਮਾਨ 'ਚ ਗਿਰਾਵਟ ਆਵੇਗੀ। ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਹਿਮਾਚਲ ਵਿੱਚ ਮੌਸਮ ਦੀ ਸਥਿਤੀ
ਹਿਮਾਚਲ ਪ੍ਰਦੇਸ਼ ਵਿੱਚ ਅੱਜ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਉੱਚ ਪਹਾੜੀ ਇਲਾਕਿਆਂ ਕਿਨੌਰ ਅਤੇ ਲਾਹੌਲ-ਸਪੀਤੀ ਦੇ ਕਈ ਇਲਾਕਿਆਂ 'ਚ ਬਰਫਬਾਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਹਿਮਾਚਲ ਦੇ ਹੋਰ ਇਲਾਕਿਆਂ ਸ਼ਿਮਲਾ, ਸੋਲਨ, ਕੁੱਲੂ, ਚੰਬਾ, ਸਿਰਮੌਰ, ਊਨਾ, ਬਿਲਾਸਪੁਰ, ਹਮੀਰਪੁਰ ਅਤੇ ਕਾਂਗੜਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :