Punjab Breaking News Live 28 June 2024: ਬਾਗੀ ਅਕਾਲੀ ਟਕਸਾਲੀਆਂ ਦਾ ਫੈਸਲਾ ਪ੍ਰਧਾਨਗੀ ਨੂੰ ਲੈ ਕੇ ਰੱਖੀਆਂ ਸ਼ਰਤਾਂ, ਪੰਜਾਬ ਤੋਂ ਬਾਅਦ ਹਰਿਆਣਾ-ਚੰਡੀਗੜ੍ਹ 'ਚ ਮਾਨਸੂਨ ਦੀ ਐਂਟਰੀ, ਪੰਜਾਬ ਸਰਕਾਰ ਲੈਣ ਜਾ ਰਹੀ 2000 ਕਰੋੜ ਦਾ ਹੋਰ ਕਰਜ਼ਾ

Punjab Breaking News Live 28 June 2024: ਬਾਗੀ ਅਕਾਲੀ ਟਕਸਾਲੀਆਂ ਦਾ ਫੈਸਲਾ ਪ੍ਰਧਾਨਗੀ ਨੂੰ ਲੈ ਕੇ ਰੱਖੀਆਂ ਸ਼ਰਤਾਂ, ਪੰਜਾਬ ਤੋਂ ਬਾਅਦ ਹਰਿਆਣਾ-ਚੰਡੀਗੜ੍ਹ 'ਚ ਮਾਨਸੂਨ ਦੀ ਐਂਟਰੀ, ਪੰਜਾਬ ਸਰਕਾਰ ਲੈਣ ਜਾ ਰਹੀ 2000 ਕਰੋੜ ਦਾ ਹੋਰ ਕਰਜ਼ਾ

ABP Sanjha Last Updated: 28 Jun 2024 12:12 PM
Punjab: ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ 2 ਦਿਨ ਪਹਿਲਾਂ ਸਕੂਲਾਂ ਨੂੰ ਨਵੇਂ ਹੁਕਮ ਜਾਰੀ

ਇਹ ਐਤਵਾਰ ਪੰਜਾਬ ਵਿੱਚ ਸਕੂਲਾਂ ਦੀ ਗਰਮੀਆਂ ਦੀਆਂ ਛੁੱਟੀਆਂ ਦਾ ਆਖਰੀ ਦਿਨ ਹੈ। 1 ਜੁਲਾਈ ਦਿਨ ਸੋਮਵਾਰ ਤੋਂ ਪੰਜਾਬ ਦੇ ਸਾਰੇ ਸਕੂਲ ਖੁੱਲ੍ਹ ਜਾਣਗੇ। ਇਸ ਵਿਚਾਲੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵੱਲੋਂ ਨੋਟਿਸ ਜਾਰੀ ਕਰਕੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਕੂਲ ਮੁਖੀ,ਇੰਚਾਰਜ ਅਤੇ ਹੈੱਡ ਮਾਸਟਰਾਂ ਨੂੰ ਸਕੂਲਾਂ ਵਿੱਚ ਸਫਾਈ ਦਾ ਪ੍ਰਬੰਧ ਕਰਨ ਸਬੰਧੀ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਇਨ੍ਹਾਂ ਹੁਕਮਾਂ/ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

Aided staff Punjab: ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

Aided staff Punjab:  ਪੰਜਾਬ ਸਰਕਾਰ ਨੇ ਏਡਿਡ ਸਕੂਲਾਂ ਦੇ ਏਡਿਡ ਅਸਾਮੀਆਂ 'ਤੇ ਤਾਇਨਾਤ ਅਧਿਆਪਕਾਂ, ਨੌਨ ਟੀਚਿੰਗ ਸਟਾਫ਼ ਤੇ ਸੇਵਾਮੁਕਤ ਮੁਲਾਜ਼ਮਾਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰ ਦਿੱਤੀਆਂ ਹਨ। ਕਮਿਸ਼ਨ ਵੱਲੋਂ ਸਿਫ਼ਾਰਸ਼ ਕੀਤੇ ਸੋਧੇ ਹੋਏ ਤਨਖ਼ਾਹ ਸਕੇਲਾਂ ਨੂੰ ਪੰਜਾਬ ਦੇ ਰਾਜਪਾਲ ਨੇ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ 1 ਜੁਲਾਈ 2024 ਤੋਂ ਪ੍ਰਾਪਤ ਹੋਣਗੇ। ਇਸ ਥਾਬਤ ਸਕੱਤਰ ਸਕੂਲੀ ਸਿੱਖਿਆ ਕਮਲ ਕੁਮਾਰ ਯਾਦਵ ਵੱਲੋਂ ਜਾਰੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਆਪਣੇ ਹੁਕਮਾਂ 'ਚ ਸਕੱਤਰ ਨੇ ਕਿਹਾ ਹੈ ਕਿ ਏਡਿਡ ਸਕੂਲਾਂ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਨੂੰ ਤਨਖ਼ਾਹ ਸਕੇਲ ਦਾ ਲਾਭ ਤਾਂ ਪਹਿਲੀ ਜੁਲਾਈ ਤੋਂ ਮਿਲ ਜਾਵੇਗਾ ਪਰ ਸੋਧੇ ਹੋਏ ਸਕੇਲਾਂ ਅਨੁਸਾਰ ਬਣਦੇ ਏਰੀਅਰ ਬਾਰੇ ਫ਼ੈਸਲਾ ਹਾਲੇ ਬਾਅਦ ਵਿਚ ਲਿਆ ਜਾਵੇਗਾ। 

Punjab News: 'ਮਾਨ ਸਰਕਾਰ ਤੋਂ ਅੱਕੇ ਡਾਕਟਰ, ਪੰਜਾਬ 'ਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ, ਖਾਲੀ ਹੋਣ ਲੱਗੇ ਹਸਪਤਾਲ'

Punjab Health Services: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਬੁਰੀ ਤਰਾਂ ਨਾਲ ਨੁਕਸਾਨ ਪਹੁੰਚਾਉਣ ਲਈ ਤਿੱਖੀ ਆਲੋਚਨਾ ਕੀਤੀ ਹੈ। ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬਠਿੰਡਾ ਵਿਚ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿਚ ਸਰਕਾਰੀ ਹਸਪਤਾਲਾਂ ਵਿਚ ਤਾਇਨਾਤ 6 ਡਾਕਟਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਹੁਦਿਆਂ ਨੂੰ ਛੱਡਣ ਦੇ ਪਰਿਵਾਰਕ ਕਾਰਨ ਦੱਸੇ। ਹਾਲਾਂਕਿ, ਖ਼ਬਰ ਵਿੱਚ ਕੁਝ ਸਰੋਤਾਂ ਦਾ ਹਵਾਲਾ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਕਈ ਡਾਕਟਰ ਸਰਕਾਰੀ ਪ੍ਰਣਾਲੀ ਵਿੱਚ ਬੋਝ ਹੇਠ ਕੰਮ ਕਰ ਰਹੇ ਹਨ। ਪੰਜਾਬ ਦੀ ਸਿਹਤ ਪ੍ਰਣਾਲੀ ਦੀ ਮਾੜੀ ਹਾਲਤ ਪੇਸ਼ ਕਰਦਿਆਂ ਇੱਕ ਹੋਰ ਖ਼ਬਰ ਵਿਚ ਕਿਹਾ ਗਿਆ ਹੈ ਕਿ ਫ਼ਿਰੋਜ਼ਪੁਰ ਅਤੇ ਜ਼ੀਰਾ ਸਬ-ਡਵੀਜ਼ਨਾਂ ਵਿਚ ਡਾਕਟਰਾਂ ਦੀਆਂ 121 ਮਨਜ਼ੂਰਸ਼ੁਦਾ ਅਸਾਮੀਆਂ ਵਿਚੋਂ  ਐਸਐਮਓ ਦੀਆਂ ਅਸਾਮੀਆਂ ਸਮੇਤ 56 ਖ਼ਾਲੀ ਪਈਆਂ ਹਨ। ਇਸੇ ਤਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਵਿੱਚ ਮੈਡੀਕਲ ਅਫ਼ਸਰ ਦੀਆਂ 117 ਅਸਾਮੀਆਂ ਵਿੱਚੋਂ 85 ਅਸਾਮੀਆਂ ਖ਼ਾਲੀ ਪਈਆਂ ਹਨ।

Akali Dal: ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ 'ਚ ਉਲਝਿਆ ਅਕਾਲੀ ਦਲ, ਬਾਦਲ ਹੁਣ ਹੋਰ ਪਾਰਟੀ ਲਈ ਕਰਨਗੇ ਪ੍ਰਚਾਰ

Squabble Of Power In Akali Dal: ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਉਤੇ ਵਿਅੰਗ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਅਕਾਲੀ ਦਲ ਦਾ ਸੁਪਰੀਮੋ ਸੁਖਬੀਰ ਸਿੰਘ ਬਾਦਲ ਆਪਣੀ ਹੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ਼ ਚੋਣ ਪ੍ਰਚਾਰ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਇਸ ਵੇਲੇ ਸੰਕਟ ਵਿੱਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ ਕਿਉਂਕਿ ਅਕਾਲੀ ਲੀਡਰ ਚੌਧਰ ਚਮਕਾਉਣ ਲਈ ਆਪਸ ਵਿੱਚ ਕਾਟੋ-ਕਲੇਸ਼ ’ਚ ਉਲਝੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀ ਨਾ ਤਾਂ ਕੋਈ ਵਿਚਾਰਧਾਰਾ ਹੈ ਅਤੇ ਨਾ ਹੀ ਚੌਧਰ ਦੇ ਭੁੱਖੇ ਲੀਡਰਾਂ ਦਾ ਕੋਈ ਸਟੈਂਡ ਹੀ ਰਿਹਾ ਹੈ। ਭਗਵੰਤ  ਮਾਨ ਨੇ ਕਿਹਾ ਕਿ ਇਹ ਅਕਾਲੀ ਲੀਡਰ ਨਿਰਲੱਜ ਹੋ ਕੇ ਸਿਰਫ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਕੰਮ ਕਰ ਰਹੇ ਹਨ ਜਦਕਿ ਇਨ੍ਹਾਂ ਨੂੰ ਪੰਜਾਬ ਤੇ ਪੰਜਾਬੀਆਂ ਦੀਆਂ ਦੁੱਖ-ਤਕਲੀਫਾਂ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਹੈ।

ਪਿਛੋਕੜ

Punjab Breaking News Live 28 June 2024: ਸ਼੍ਰੋਮਣੀ ਅਕਾਲੀ ਦਲ 'ਚ ਪ੍ਰਧਾਨਗੀ ਨੂੰ ਲੈ ਕੇ ਪਾਰਟੀ ਅੰਦਰ ਬਗਾਵਤ ਰੁਕਣ ਦੇ ਸੰਕੇਤ ਨਹੀਂ ਦੇ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਤੇ ਹੋਰ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਕਿਹਾ ਕਿ 1 ਜੁਲਾਈ ਨੂੰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਅਰਦਾਸ ਕਰਨਗੇ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣਗੇ ਤਾਂ ਜੋ ਅਕਾਲੀ ਦਲ ਵਿੱਚ ਸੁਧਾਰ ਹੋ ਸਕੇ।


Akali Dal Downfall: ਬਾਗੀ ਅਕਾਲੀ ਟਕਸਾਲੀਆਂ ਦਾ ਫੈਸਲਾ, ਪ੍ਰਧਾਨਗੀ ਨੂੰ ਲੈ ਕੇ ਰੱਖੀਆਂ ਸ਼ਰਤਾਂ, ਹੁਣ ਤਾਂ ਬਾਦਲ ਨੂੰ ਛੱਡਣੀ ਪੈ ਸਕਦੀ ਕੁਰਸੀ 


Punjab News: ਅੱਜ ਹਰਿਆਣਾ ਵਿੱਚ ਮਾਨਸੂਨ ਦੇ ਦਾਖ਼ਲ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਕਰਕੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਥੇ ਹੀ ਮਾਨਸੂਨ ਵੀਰਵਾਰ ਸ਼ਾਮ ਨੂੰ ਹਿਮਾਚਲ ਦੇ ਰਸਤੇ ਪਠਾਨਕੋਟ 'ਚ ਦਾਖਲ ਹੋਇਆ। ਅਨੁਮਾਨ ਹੈ ਕਿ ਅੱਜ ਮਾਨਸੂਨ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਵੀ ਦਸਤਕ ਦੇਵੇਗਾ। ਪਿਛਲੇ 6 ਦਿਨਾਂ ਤੋਂ ਝਾਰਖੰਡ ਤੋਂ ਮਾਨਸੂਨ ਅੱਗੇ ਨਹੀਂ ਵੱਧ ਰਿਹਾ ਸੀ ਪਰ ਇੱਕ ਹੀ ਦਿਨ ਵਿੱਚ ਉੱਤਰਾਖੰਡ, ਜੰਮੂ-ਕਸ਼ਮੀਰ ਤੋਂ ਬਾਅਦ ਮਾਨਸੂਨ ਨੇ ਹਿਮਾਚਲ ਅਤੇ ਪੰਜਾਬ ਵਿੱਚ ਵੀ ਦਸਤਕ ਦਿੱਤੀ।


Punjab News: ਪੰਜਾਬ ਤੋਂ ਬਾਅਦ ਚੰਡੀਗੜ੍ਹ-ਹਰਿਆਣਾ 'ਚ ਹੋਵੇਗੀ ਮਾਨਸੂਨ ਦੀ ਐਂਟਰੀ, ਇੱਥੇ ਹੋਵੇਗਾ ਜਲਥਲ, ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ


Punjab Government Debt: ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਰੋਕਿਆ ਹੋਇਆ ਆਰਡੀਐਫ ਹਾਲੇ ਤੱਕ ਨਹੀਂ ਮਿਲਿਆ ਕਰੀਬ 6 ਹਜ਼ਾਰ ਕਰੋੜ ਰੁਪਏ ਕੇਂਦਰ ਸਰਕਾਰ ਨੇ ਪੰਜਾਬ ਨੂੰ ਅਦਾ ਕਰਨੇ ਹਨ। ਇਸ ਦਰਮਿਆਨ ਪਿੰਡਾਂ ਦੀਆਂ ਸੜਕਾਂ ਦਾ ਬੁਰਾ ਹਾਲ ਹੋ ਗਿਆ ਹੈ। ਹਾਲੇ ਤੱਕ ਸੜਕਾਂ ਦੀ ਮੁਰੰਮਤ ਨਹੀਂ ਹੋ ਸਕੀ। ਜਿਸ ਦੇ ਲਈ ਹੁਣ ਪੰਜਾਬ ਸਰਕਾਰ ਨਬਾਰਡ ਤੋਂ ਕਰੀਬ ਦੋ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਜਾ ਰਹੀ ਹੈ। ਤਾਂ ਜੋ ਇਸ ਕਰਜ਼ੇ ਨਾਲ ਸੂਬੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਜਾ ਸਕੇ। ਮੁੱਖ ਮੰਤਰੀ ਨੇ ਪਿਛਲੇ ਵਰ੍ਹੇ 3 ਜੁਲਾਈ ਨੂੰ ਨਬਾਰਡ ਤੋਂ ਕਰੀਬ 200 ਕਰੋੜ ਰੁਪਏ ਦਾ ਕਰਜ਼ਾ ਲੈਣ ਨੂੰ ਹਰੀ ਝੰਡੀ ਦਿੱਤੀ ਸੀ।


Punjab News: ਪੰਜਾਬ ਸਰਕਾਰ ਲੈਣ ਜਾ ਰਹੀ 2000 ਕਰੋੜ ਦਾ ਹੋਰ ਕਰਜ਼ਾ, ਇਸ ਥਾਂ 'ਤੇ ਵਰਤਿਆ ਜਾਵੇਗਾ ਪੈਸਾ, ਪਿੰਡਾਂ ਦੇ ਲੋਕਾਂ ਨੂੰ ਮਿਲੇਗਾ ਸਿੱਧਾ ਫਾਇਦਾ 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.