Weather Update: ਦੇਸ਼ ਦੇ ਇਨ੍ਹਾਂ ਰਾਜਾਂ 'ਚ ਮੁੜ ਸਰਗਰਮ ਹੋ ਗਿਆ ਮਾਨਸੂਨ, ਭਾਰੀ ਮੀਂਹ ਦਾ ਅਲਰਟ, ਜਾਣੋ ਆਪਣੇ ਸੂਬੇ ਦਾ ਮੌਸਮ
Punjab Weather: ਸ਼ਨੀਵਾਰ (19 ਅਗਸਤ) ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਨਾਲ ਸ਼ੁਰੂ ਹੋਇਆ। ਸ਼ੁੱਕਰਵਾਰ ਰਾਤ ਨੂੰ ਕਈ ਥਾਵਾਂ 'ਤੇ ਮੀਂਹ ਪਿਆ। ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਜਾਰੀ ਕੀਤਾ ਹੈ।
Weather Forecast: ਦੇਸ਼ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸ਼ਨੀਵਾਰ (19 ਅਗਸਤ) ਨੂੰ ਦਿੱਲੀ-ਐਨਸੀਆਰ ਸਮੇਤ ਆਸਪਾਸ ਦੇ ਇਲਾਕਿਆਂ ਵਿੱਚ ਬਾਰਿਸ਼ ਸ਼ੁਰੂ ਹੋ ਗਈ। ਇਸ ਮੀਂਹ ਤੋਂ ਬਾਅਦ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ।
ਇਸ ਦੌਰਾਨ, ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਪੂਰਬੀ ਅਤੇ ਮੱਧ ਭਾਰਤ ਵਿੱਚ 19-20 ਅਗਸਤ ਨੂੰ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 20 ਅਗਸਤ ਤੋਂ ਉੱਤਰ-ਪੂਰਬੀ ਭਾਰਤ ਵਿੱਚ ਵੀ ਬਰਸਾਤ ਦਾ ਮੌਸਮ ਤੇਜ਼ ਹੋ ਸਕਦਾ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਉੱਤਰ ਪੱਛਮ ਅਤੇ ਮੱਧ ਭਾਰਤ ਵਿੱਚ ਅਗਸਤ ਦੇ ਬਾਕੀ ਹਿੱਸਿਆਂ ਵਿੱਚ ਮਾਨਸੂਨ ਦੀ ਬਾਰਿਸ਼ ਕਾਫ਼ੀ ਹੱਦ ਤੱਕ ਘੱਟ ਹੋਣ ਦੀ ਸੰਭਾਵਨਾ ਜਤਾਈ ਹੈ।
ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ
ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਦੇ ਵਿੱਚ ਮੌਸਮ ਖੁਸ਼ਕ ਹੀ ਰਹੇਗਾ। ਸ਼ੁੱਕਰਵਾਰ ਨੂੰ ਵੀ ਗਰਮੀ ਕਰਕੇ ਹੁੰਮਸ ਨੇ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਕੀਤਾ। ਪਰ ਆਉਣ ਵਾਲੇ ਚਾਰ- ਪੰਜ ਦਿਨਾਂ ਤੱਕ ਸੂਬੇ ਭਰ ਦੇ ਕੁਝ ਇਲਾਕਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
IMD ਦੀ ਚੇਤਾਵਨੀ ਕੀ ਕਹਿੰਦੀ ਹੈ?
ਪੂਰਬੀ ਭਾਰਤ ਲਈ ਭਵਿੱਖਬਾਣੀ ਕਰਦੇ ਹੋਏ ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ 19 ਅਗਸਤ ਨੂੰ ਓਡੀਸ਼ਾ ਵਿੱਚ ਬਹੁਤ ਭਾਰੀ ਬਾਰਸ਼ ਹੋਵੇਗੀ।
ਇਸ ਤੋਂ ਇਲਾਵਾ ਝਾਰਖੰਡ, ਪੱਛਮੀ ਬੰਗਾਲ, ਸਿੱਕਮ ਵਿੱਚ 19 ਅਗਸਤ ਤੱਕ, ਬਿਹਾਰ ਅਤੇ ਉਪ ਸਿੱਕਮ ਵਿੱਚ 22 ਅਗਸਤ ਤੱਕ ਭਾਰੀ ਮੀਂਹ ਜਾਰੀ ਰਹੇਗਾ। ਬਿਹਾਰ ਦੇ ਸੀਤਾਮੜੀ, ਮੁਜ਼ੱਫਰਪੁਰ, ਪਟਨਾ, ਸਮਸਤੀਪੁਰ, ਖਗੜੀਆ ਜ਼ਿਲ੍ਹਿਆਂ ਵਿੱਚ ਹੋਰ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਮੱਧ ਭਾਰਤ ਦੀ ਗੱਲ ਕਰੀਏ ਤਾਂ ਮੱਧ ਪ੍ਰਦੇਸ਼, ਛੱਤੀਸਗੜ੍ਹ ਵਿੱਚ 19 ਅਤੇ 20 ਅਗਸਤ ਨੂੰ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਉੱਤਰ-ਪੂਰਬੀ ਭਾਰਤ ਦੀ ਗੱਲ ਕਰੀਏ ਤਾਂ ਆਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼ ਵਿੱਚ 19 ਤੋਂ 22 ਅਗਸਤ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪਹਾੜੀ ਰਾਜ ਉੱਤਰਾਖੰਡ ਵਿੱਚ 23 ਅਗਸਤ ਤੱਕ ਭਾਰੀ ਮੀਂਹ ਪਵੇਗਾ, ਜਦੋਂ ਕਿ ਯੂਪੀ ਵਿੱਚ 19 ਅਤੇ 22 ਅਗਸਤ ਨੂੰ, ਹਿਮਾਚਲ ਪ੍ਰਦੇਸ਼ ਵਿੱਚ 22 ਅਗਸਤ ਤੱਕ ਭਾਰੀ ਮੀਂਹ ਪਵੇਗਾ। ਜੇਕਰ ਦੱਖਣ ਭਾਰਤ ਦੀ ਗੱਲ ਕਰੀਏ ਤਾਂ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਭਲਕੇ 19 ਅਗਸਤ ਨੂੰ ਭਾਰੀ ਮੀਂਹ ਪੈ ਸਕਦਾ ਹੈ।