Punjab News: ਅੱਜ ਹਰਿਆਣਾ ਵਿੱਚ ਮਾਨਸੂਨ ਦੇ ਦਾਖ਼ਲ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਕਰਕੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


ਉੱਥੇ ਹੀ ਮਾਨਸੂਨ ਵੀਰਵਾਰ ਸ਼ਾਮ ਨੂੰ ਹਿਮਾਚਲ ਦੇ ਰਸਤੇ ਪਠਾਨਕੋਟ 'ਚ ਦਾਖਲ ਹੋਇਆ। ਅਨੁਮਾਨ ਹੈ ਕਿ ਅੱਜ ਮਾਨਸੂਨ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਵੀ ਦਸਤਕ ਦੇਵੇਗਾ। ਪਿਛਲੇ 6 ਦਿਨਾਂ ਤੋਂ ਝਾਰਖੰਡ ਤੋਂ ਮਾਨਸੂਨ ਅੱਗੇ ਨਹੀਂ ਵੱਧ ਰਿਹਾ ਸੀ ਪਰ ਇੱਕ ਹੀ ਦਿਨ ਵਿੱਚ ਉੱਤਰਾਖੰਡ, ਜੰਮੂ-ਕਸ਼ਮੀਰ ਤੋਂ ਬਾਅਦ ਮਾਨਸੂਨ ਨੇ ਹਿਮਾਚਲ ਅਤੇ ਪੰਜਾਬ ਵਿੱਚ ਵੀ ਦਸਤਕ ਦਿੱਤੀ।


ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ 'ਚ ਪਿਛਲੇ 2 ਦਿਨਾਂ ਤੋਂ ਹੋ ਰਹੀ ਬਾਰਿਸ਼ ਕਰਕੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਹਰਿਆਣਾ ਵਿੱਚ ਔਸਤਨ 2.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 39 ਡਿਗਰੀ ਤੋਂ ਹੇਠਾਂ ਚਲਾ ਗਿਆ। ਇੱਥੇ ਔਸਤ ਤਾਪਮਾਨ ਵਿੱਚ 4.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।


ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ ਤੱਕ ਨੂਹ, ਪਲਵਲ, ਫਰੀਦਾਬਾਦ, ਗੁਰੂਗ੍ਰਾਮ, ਰੇਵਾੜੀ, ਝੱਜਰ, ਰੋਹਤਕ, ਸੋਨੀਪਤ, ਪਾਣੀਪਤ ਵਿੱਚ ਗਰਜ਼-ਤੂਫ਼ਾਨ/ਬਿਜਲੀ/ਅਚਾਨਕ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਨਾਲ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।


ਇਹ ਵੀ ਪੜ੍ਹੋ: Jalandhar By Election: 'ਨਤੀਜਿਆਂ ਤੋਂ ਬਾਅਦ ਜਲੰਧਰੀਏ CM ਮਾਨ ਨੂੰ ਮੰਜੇ ਸਣੇ ਪਿੰਡ ਸਤੌਜ ਛੱਡ ਕੇ ਆਉਣਗੇ'


ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਨਹੀਂ ਹੈ। 


ਇਸ ਦੇ ਨਾਲ ਹੀ ਅੱਜ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਾਰਿਸ਼ ਦੇ ਨਾਲ-ਨਾਲ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਅੱਜ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਸਾਰੇ ਕੇਂਦਰੀ ਅਤੇ ਹੇਠਲੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਉੱਚੀਆਂ ਥਾਵਾਂ 'ਤੇ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ 29 ਜੂਨ ਨੂੰ ਹਿਮਾਚਲ 'ਚ ਪਹੁੰਚਣ ਦੀ ਉਮੀਦ ਸੀ ਪਰ ਇਹ ਦੋ ਦਿਨ ਪਹਿਲਾਂ ਪਹੁੰਚ ਗਿਆ।


ਆਪਣੀ ਮੰਜ਼ਿਲ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਰੂਟ 'ਤੇ ਆਵਾਜਾਈ ਦੀ ਭੀੜ ਦੀ ਜਾਂਚ ਕਰੋ।
ਇਸ ਸਬੰਧ ਵਿੱਚ ਜਾਰੀ ਕੀਤੇ ਗਏ ਕਿਸੇ ਵੀ ਟ੍ਰੈਫਿਕ ਸਲਾਹ ਦੀ ਪਾਲਣਾ ਕਰੋ।
ਉਹਨਾਂ ਖੇਤਰਾਂ ਵਿੱਚ ਜਾਣ ਤੋਂ ਬਚੋ ਜਿੱਥੇ ਅਕਸਰ ਪਾਣੀ ਭਰਨ ਦੀ ਸਮੱਸਿਆ ਹੁੰਦੀ ਹੈ।
ਕਮਜ਼ੋਰ ਢਾਂਚੇ ਵਿੱਚ ਰਹਿਣ ਤੋਂ ਬਚੋ।


ਇਹ ਵੀ ਪੜ੍ਹੋ: Akali Dal Downfall: ਬਾਗੀ ਅਕਾਲੀ ਟਕਸਾਲੀਆਂ ਦਾ ਫੈਸਲਾ, ਪ੍ਰਧਾਨਗੀ ਨੂੰ ਲੈ ਕੇ ਰੱਖੀਆਂ ਸ਼ਰਤਾਂ, ਹੁਣ ਤਾਂ ਬਾਦਲ ਨੂੰ ਛੱਡਣੀ ਪੈ ਸਕਦੀ ਕੁਰਸੀ