Punjab Weather Update: ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਯਾਤਰਾ ਕਰਨ ਵਾਲੇ ਅਗਲਾ ਹਫਤਾ ਸੋਚ-ਸਮਝ ਕੇ ਘਰੋਂ ਨਿਕਲਣ। ਅਗਲੇ ਛੇ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਰਹੇਗੀ। ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਵੀ ਹੋ ਸਕਦੀ ਹੈ। ਅਜਿਹੇ ਵਿੱਚ ਸੜਕਾਂ ਉਪਰ ਸਫਰ ਕਰਨਾ ਖਤਰਨਾਕ ਹੋ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਖਾਸ ਕਰਕੇ ਰਾਤ ਤੇ ਸਵੇਰ ਦੇ ਸਮੇਂ ਪੂਰੀ ਚੌਕਸੀ ਵਰਤੀ ਜਾਏ। ਇਸ ਸਮੇਂ ਦੌਰਾਨ ਡਰਾਈਵਰਾਂ ਨੂੰ ਖਾਸ ਤੌਰ 'ਤੇ ਸਾਵਧਾਨ ਰਹਿਣ ਦੀ ਲੋੜ ਹੈ। ਇਸ ਸਮੇਂ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ। ਮੌਸਮ ਖੁਸ਼ਕ ਤੇ ਠੰਢਾ ਰਹੇਗਾ।

Continues below advertisement

ਮੌਸਮ ਵਿਭਾਗ ਅਨੁਸਾਰ 24 ਦਸੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਰੂਪਨਗਰ ਤੇ ਮੋਹਾਲੀ ਵਿੱਚ ਰਾਤ ਨੂੰ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨ ਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

Continues below advertisement

ਮੌਸਮ ਵਿਭਾਗ ਅਨੁਸਾਰ 25 ਦਸੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ ਤੇ ਮੋਹਾਲੀ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ 26 ਦਸੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ ਤੇ ਮੋਹਾਲੀ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ 27 ਦਸੰਬਰ ਨੂੰ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਹ ਧੁੰਦ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ਵਿੱਚ ਪੈਣ ਦੀ ਸੰਭਾਵਨਾ ਹੈ। ਜਦੋਂਕਿ ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਭਾਰੀ ਧੁੰਦ ਪੈਣ ਦੀ ਸੰਭਾਵਨਾ ਹੈ।

ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਮੈਦਾਨੀ ਇਲਾਕਿਆਂ ਵਿੱਚ ਅਜੇ ਤੱਕ ਕੋਈ ਮੀਂਹ ਨਹੀਂ ਪਿਆ ਜਿਸ ਕਾਰਨ ਸੰਘਣੀ ਧੁੰਦ ਪੈ ਰਹੀ ਹੈ। ਹਿਮਾਲਿਆਈ ਖੇਤਰ ਵਿੱਚ ਪੱਛਮੀ ਗੜਬੜੀ ਹੁਣ ਜੰਮੂ-ਕਸ਼ਮੀਰ ਤੋਂ ਦੂਰ ਹੋ ਗਈ ਹੈ, ਜਿਸ ਕਾਰਨ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਵਗ ਰਹੀਆਂ ਹਨ। ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਸੋਲਨ ਦੇ ਬੱਦੀ, ਬਿਲਾਸਪੁਰ, ਮੰਡੀ, ਊਨਾ, ਹਮੀਰਪੁਰ ਤੇ ਪਾਉਂਟਾ ਸਾਹਿਬ ਦੇ ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੱਕ ਰਹਿ ਗਈ।