Punjab Weather: ਮੌਸਮ ਵਿਭਾਗ ਨੇ ਵਧਾਈ ਕਿਸਾਨਾਂ ਦੀ ਚਿੰਤਾ, ਫ਼ਸਲੀ ਸੀਜ਼ਨ ਦੇ ਮੱਦੇਨਜ਼ਰ ਦਿੱਤੀ ਇਹ ਸਲਾਹ
Weather Update: ਕੜਾਕੇ ਦੀ ਧੁੱਪ ਤੋਂ ਲੋਕਾਂ ਨੂੰ ਜਲਦ ਹੀ ਰਾਹਤ ਮਿਲਣ ਵਾਲੀ ਹੈ। ਦਰਅਸਲ, ਪੰਜਾਬ ਅਤੇ ਹਰਿਆਣਾ 'ਚ ਇਸ ਵਾਰ ਵਿਸਾਖੀ ਮੌਕੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ 13 ਅਪ੍ਰੈਲ
Weather Update: ਕੜਾਕੇ ਦੀ ਧੁੱਪ ਤੋਂ ਲੋਕਾਂ ਨੂੰ ਜਲਦ ਹੀ ਰਾਹਤ ਮਿਲਣ ਵਾਲੀ ਹੈ। ਦਰਅਸਲ, ਪੰਜਾਬ ਅਤੇ ਹਰਿਆਣਾ 'ਚ ਇਸ ਵਾਰ ਵਿਸਾਖੀ ਮੌਕੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ 13 ਅਪ੍ਰੈਲ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਏਗੀ। ਜਿਸ ਕਾਰਨ 13 ਤੋਂ 15 ਅਪ੍ਰੈਲ ਤੱਕ ਪੰਜਾਬ ਅਤੇ ਹਰਿਆਣਾ ਦੇ ਮੌਸਮ 'ਚ ਬਦਲਾਅ ਹੋਵੇਗਾ।
ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
ਮੌਸਮ ਵਿਭਾਗ ਨੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦਰਅਸਲ, ਪੰਜਾਬ ਸਮੇਤ ਉੱਤਰੀ ਭਾਰਤ ਦੇ ਮੌਸਮ ਵਿੱਚ ਵੱਡਾ ਬਦਲਾਅ ਹੋਣ ਵਾਲਾ ਹੈ। ਦਰਅਸਲ ਰਾਜਸਥਾਨ 'ਚ 2 ਵੈਸਟਰਨ ਡਿਸਟਰਬੈਂਸ ਆਉਣ ਵਾਲੇ ਹਨ, ਜਿਸ ਕਾਰਨ ਭਾਰੀ ਮੀਂਹ ਅਤੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਥੋੜ੍ਹਾ ਵੱਧ ਰਿਹਾ ਹੈ ਅਤੇ ਰਾਤ ਦਾ ਘੱਟੋ-ਘੱਟ ਤਾਪਮਾਨ ਆਮ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਬੁੱਧਵਾਰ ਨੂੰ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ।
10 ਅਤੇ 13 ਅਪ੍ਰੈਲ ਨੂੰ ਮੀਂਹ ਦਏਗਾ ਦਸਤਕ
ਮੌਸਮ ਵਿਭਾਗ ਮੁਤਾਬਕ ਪਹਿਲੀ ਪੱਛਮੀ ਗੜਬੜੀ 10 ਅਪ੍ਰੈਲ ਅਤੇ ਦੂਜੀ 13 ਅਪ੍ਰੈਲ ਨੂੰ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਭਰ 'ਚ ਯੈਲੋ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ 'ਚ 13 ਅਪ੍ਰੈਲ ਤੋਂ 15 ਅਪ੍ਰੈਲ ਤੱਕ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਤੂਫਾਨ ਦੇ ਨਾਲ-ਨਾਲ ਬਿਜਲੀ ਵੀ ਚੱਲੇਗੀ। ਇਸ ਤੋਂ ਇਲਾਵਾ 10 ਅਤੇ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਾਰਿਸ਼ ਹੋਵੇਗੀ।
ਇਸ ਦੇ ਨਾਲ ਹੀ ਵਿਭਾਗ ਨੇ ਫ਼ਸਲੀ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਦੇ ਮੱਦੇਨਜ਼ਰ ਫ਼ਸਲ ਦੀ ਕਟਾਈ ਕਰਨ। ਜੇਕਰ ਕਿਸਾਨਾਂ ਨੇ ਫ਼ਸਲ ਦੀ ਕਟਾਈ ਕੀਤੀ ਹੈ ਤਾਂ ਉਨ੍ਹਾਂ ਨੂੰ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਇਸ ਨੂੰ ਸੰਭਾਲਣਾ ਚਾਹੀਦਾ ਹੈ ਤਾਂ ਜੋ ਕੋਈ ਨੁਕਸਾਨ ਨਾ ਹੋਵੇ।
ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਦੇ ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 39.6 ਡਿਗਰੀ ਸੈਲਸੀਅਸ ਅਤੇ ਫਰੀਦਾਬਾਦ ਵਿੱਚ ਵੱਧ ਤੋਂ ਵੱਧ ਤਾਪਮਾਨ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੋਮਵਾਰ ਦੇ ਮੁਕਾਬਲੇ ਹਰਿਆਣਾ ਵਿੱਚ ਤਾਪਮਾਨ 0.8 ਡਿਗਰੀ ਵੱਧ ਗਿਆ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। 13 ਅਤੇ 14 ਅਪ੍ਰੈਲ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਨੇ ਦੋਵਾਂ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 15 ਅਪ੍ਰੈਲ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਥਾਵਾਂ 'ਤੇ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।