ਚੰਡੀਗੜ੍ਹ: ਪੰਜਾਬ 'ਚ ਐਤਵਾਰ ਦੇਰ ਰਾਤ ਮੀਂਹ ਤੇ ਹਨ੍ਹੇਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤ ਹੈ। ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਗਰਮੀ ਨੇ ਲੋਕਾਂ ਦਾ ਜਿਓਣਾ ਬੇਹਾਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ।
ਜਿੱਥੇ ਦੋ ਦਿਨ ਪਹਿਲਾਂ ਪਾਰਾ 42 ਤੋਂ 44 ਡਿਗਰੀ ਸੈਲਸੀਅਸ ਦਰਮਿਆਨ ਸੀ ਉੱਥੇ ਹੀ ਮੀਂਹ ਪੈਣ ਤੋਂ ਬਾਅਦ ਪਾਰਾ 37 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ। ਸੋਮਵਾਰ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਬਾਰਸ਼ ਹੋਈ ਤੇ ਬੱਦਲਵਾਈ ਜਾਰੀ ਹੈ। ਬੱਦਲਵਾਈ ਦੇ ਕਾਰਨ ਮੌਸਮ ਸੁਹਾਵਨਾ ਬਣਿਆ ਹੋਇਆ ਹੈ।
ਉਂਝ ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਆਉਂਦੇ ਦੋ-ਤਿੰਨ ਦਿਨਾਂ 'ਚ ਪੰਜਾਬ 'ਚ ਮੌਨਸੂਨ ਦਸਤਕ ਦੇ ਸਕਦਾ ਹੈ। ਜਿਸ ਨਾਲ ਕਹਿਰ ਦੀ ਗਰਮੀ ਤੋਂ ਨਿਜ਼ਾਤ ਮਿਲੇਗੀ। ਤਾਜ਼ਾ ਬਾਰਸ਼ ਮਗਰੋਂ ਪੰਜਾਬ ਦੇ ਮੋਗਾ ਜ਼ਿਲ੍ਹੇ 'ਚ ਤਾਪਮਾਨ 31 ਡਿਗਰੀ ਸੈਲਸੀਅਸ, ਮੁਹਾਲੀ 'ਚ 34 ਡਿਗਰੀ ਸੈਲਸੀਅਸ ਤੇ ਲੁਧਿਆਣਾ 'ਚ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
ਇਹ ਵੀ ਪੜ੍ਹੋ:
ਚੀਨ ਨੂੰ ਕਰਾਰਾ ਜਵਾਬ ਦੇਵੇਗਾ ਭਾਰਤ, ਫੌਜ ਨੂੰ ਹਥਿਆਰ ਤੇ ਗੋਲ਼ਾ ਬਾਰੂਦ ਖਰੀਦਣ ਦੀ ਦਿੱਤੀ ਖੁੱਲ੍ਹ
ਕੋਰੋਨਾਵਾਇਰਸ: ਇਕ ਕਰੋੜ ਦੇ ਨੇੜੇ ਪਹੁੰਚਿਆਂ ਮਰੀਜ਼ਾਂ ਦਾ ਅੰਕੜਾ, ਬੇਲਗਾਮ ਵਾਇਰਸ ਨੇ ਮਚਾਈ ਤਬਾਹੀ
ਦਿੱਲੀ 'ਚ ਅੱਤਵਾਦੀ ਹੋਏ ਦਾਖ਼ਲ, ਵੱਡੇ ਹਮਲੇ ਦਾ ਖ਼ਦਸ਼ਾ, ਹਾਈ ਅਲਰਟ ਜਾਰੀ
ਕੋਰੋਨਾ ਵਾਇਰਸ ਦੀ ਰਫ਼ਤਾਰ ਵਧੀ, ਲੌਕਡਾਊਨ ਮੁੜ ਤੋਂ ਜਾਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ