(Source: ECI/ABP News/ABP Majha)
Punjab Weather Today: ਹਰਿਆਣਾ, ਪੰਜਾਬ ਤੇ ਚੰਡੀਗੜ੍ਹ 'ਚ ਅੱਜ ਤੋਂ ਸ਼ੁਰੂ ਹੋਵੇਗੀ ਬਾਰਿਸ਼, IMD ਨੇ ਜਾਰੀ ਕੀਤਾ ਯੈਲੋ ਅਲਰਟ
ਅੱਜ ਤੋਂ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਜਿੱਥੇ ਮੌਸਮ ਵਿਭਾਗ ਨੇ ਹਰਿਆਣਾ ਵਿੱਚ ਪੰਜ ਦਿਨਾਂ ਲਈ ਯੈਲੋ ਅਲਰਟ ਐਲਾਨ ਕੀਤਾ ਹੈ। ਪੰਜਾਬ 'ਚ 4 ਦਿਨਾਂ ਲਈ ਅਜਿਹਾ ਹੀ ਯੈਲੋ ਅਲਰਟ ਐਲਾਨਿਆ ਗਿਆ ਹੈ।
Weather Update Today : ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਹੁਣ ਮੌਸਮ ਵਿਭਾਗ ਨੇ 17 ਤੋਂ 21 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਹੀ ਹਰਿਆਣਾ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਯੈਲੋ ਅਲਰਟ ਅੰਬਾਲਾ, ਪੰਚਕੂਲਾ, ਕਰਨਾਲ, ਯਮੁਨਾਨਗਰ, ਰੇਵਾੜੀ, ਝੱਜਰ, ਗੁਰੂਗ੍ਰਾਮ, ਮਹਿੰਦਰਗੜ੍ਹ, ਫਤਿਹਾਬਾਦ, ਨੂਹ, ਸਿਰਸਾ, ਪਲਵਲ, ਰੋਹਤਕ, ਸੋਨੀਪਤ, ਪਾਣੀਪਤ, ਫਰੀਦਾਬਾਦ, ਹਿਸਾਰ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ ਵਿੱਚ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਗਰਜ ਅਤੇ ਬਿਜਲੀ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।
ਘਟ ਜਾਵੇਗਾ ਤਾਪਮਾਨ
ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਕਰੀਬ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਮੌਸਮ ਵਿੱਚ ਸਾਰੇ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਕਾਰਨ ਹੋਣਗੇ। ਇਸ ਦਾ ਸਰ੍ਹੋਂ ਦੀ ਖਰੀਦ 'ਤੇ ਅਸਰ ਪੈਣ ਦੀ ਉਮੀਦ ਹੈ ਕਿਉਂਕਿ ਜਿਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਕਈ ਸਰ੍ਹੋਂ ਦੀ ਖੇਤੀ ਲਈ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਮੌਸਮ ਵਿੱਚ ਆਈ ਤਬਦੀਲੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਕੁਝ ਦਿਨਾਂ ਤੱਕ ਕਣਕ ਦੀ ਫ਼ਸਲ ਵਿੱਚ ਸਿੰਚਾਈ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਹੈ ਕਿ ਯੈਲੋ ਅਲਰਟ ਦੇ ਮੱਦੇਨਜ਼ਰ ਥੋੜ੍ਹੇ ਸਮੇਂ ਲਈ ਫ਼ਸਲ ਦੀ ਕਟਾਈ ਨਾ ਕਰੋ, ਜੇਕਰ ਫ਼ਸਲ ਦੀ ਕਟਾਈ ਹੋ ਚੁੱਕੀ ਹੈ ਤਾਂ ਇਸ ਨੂੰ ਸੁਰੱਖਿਅਤ ਥਾਂ 'ਤੇ ਰੱਖੋ।
ਪੰਜਾਬ 'ਚ ਵੀ ਯੈਲੋ ਅਲਰਟ ਕੀਤਾ ਗਿਆ ਹੈ ਜਾਰੀ
ਪੰਜਾਬ ਮੌਸਮ ਵਿਭਾਗ ਅਨੁਸਾਰ ਅਗਲੇ 4 ਦਿਨਾਂ ਤੱਕ ਰਾਜ ਦੇ ਕੁਝ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਜਿੱਥੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਜਿਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ 19 ਅਤੇ 20 ਮਾਰਚ ਨੂੰ ਮੌਸਮ ਵਿਗੜਨ ਵਾਲਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ