Haryana-Punjab Weather Today: ਹਰਿਆਣਾ ਤੇ ਪੰਜਾਬ 'ਚ ਗਰਮੀ ਦਾ ਕਹਿਰ, IMD ਵੱਲੋਂ ਮੀਂਹ ਨਾਲ ਤੂਫਾਨ ਦਾ ਅਲਰਟ ਜਾਰੀ
Weather Today: ਹਰਿਆਣਾ-ਪੰਜਾਬ ਦਾ ਤਾਪਮਾਨ ਤੇਜ਼ੀ ਨਾਲ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਹਰਿਆਣਾ-ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ ਅਤੇ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ।
Haryana & Punjab Weather Today: ਬੁੱਧਵਾਰ ਨੂੰ ਹਰਿਆਣਾ ਅਤੇ ਪੰਜਾਬ ਵਿੱਚ ਮੌਸਮ ਗਰਮ ਰਿਹਾ ਅਤੇ ਦੋਵਾਂ ਰਾਜਾਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਹਰਿਆਣਾ ਦੇ ਹਿਸਾਰ 'ਚ ਮੌਸਮ ਗਰਮ ਰਿਹਾ ਅਤੇ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮਹਿੰਦਰਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ, ਕਰਨਾਲ 40.7 ਡਿਗਰੀ ਸੈਲਸੀਅਸ, ਅੰਬਾਲਾ 40.5 ਡਿਗਰੀ ਸੈਲਸੀਅਸ, ਪੰਚਕੂਲਾ 39.2 ਡਿਗਰੀ ਸੈਲਸੀਅਸ ਅਤੇ ਭਿਵਾਨੀ ਵਿੱਚ 40.5 ਡਿਗਰੀ ਸੈਲਸੀਅਸ ਰਿਹਾ।
ਪੰਜਾਬ 'ਚ ਵੀ ਪਾਰਾ 40 ਨੂੰ ਪਾਰ ਕਰ ਗਿਆ ਹੈ
ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.7 ਡਿਗਰੀ, ਅੰਮ੍ਰਿਤਸਰ ਵਿੱਚ 41.9 ਡਿਗਰੀ, ਲੁਧਿਆਣਾ ਵਿੱਚ 40.9 ਡਿਗਰੀ ਅਤੇ ਪਠਾਨਕੋਟ ਵਿੱਚ 41.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਇਸ ਵਾਰ ਮਈ ਦੇ ਸ਼ੁਰੂ ਵਿੱਚ 10 ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲੀ ਸੀ ਪਰ ਹੁਣ ਗਰਮੀ ਲਗਾਤਾਰ ਵੱਧ ਰਹੀ ਹੈ।
ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ 'ਤੇ ਤਾਪਮਾਨ ਵੱਧ ਹੈ ਅਤੇ ਕਈ ਥਾਵਾਂ 'ਤੇ ਬੱਦਲਵਾਈ ਕਾਰਨ ਪਾਰਾ ਹੇਠਾਂ ਰਿਹਾ।
ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ
ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਹਰਿਆਣਾ-ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਤਾਂ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਫਿਰ 19 ਮਈ ਤੋਂ ਤਾਪਮਾਨ 'ਚ ਤੇਜ਼ੀ ਨਾਲ ਬਦਲਾਅ ਆਉਣ ਵਾਲਾ ਹੈ। ਤਾਪਮਾਨ 'ਚ ਭਾਰੀ ਵਾਧਾ ਹੋਣ ਦੇ ਨਾਲ-ਨਾਲ ਹੀਟ ਵੇਵ ਦਾ ਅਸਰ ਵੀ 22 ਮਈ ਤੱਕ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਮੌਸਮ ਵਿਭਾਗ ਨੇ 2 ਦਿਨਾਂ ਲਈ ਧੂੜ ਭਰੀਆਂ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ।
ਹਰਿਆਣਾ ਵਿੱਚ ਕਿੰਨੀ ਬਾਰਿਸ਼ ਹੋਈ
ਹਰਿਆਣਾ ਵਿੱਚ 1 ਮਈ ਤੋਂ 17 ਮਈ ਤੱਕ 13.8 ਮਿਲੀਮੀਟਰ ਮੀਂਹ ਪਿਆ ਹੈ। ਜੋ ਕਿ ਆਮ ਨਾਲੋਂ 44 ਫੀਸਦੀ ਵੱਧ ਹੈ। ਦੂਜੇ ਪਾਸੇ ਜੇਕਰ 1 ਮਾਰਚ ਤੋਂ 17 ਮਈ ਤੱਕ ਦੀ ਗੱਲ ਕਰੀਏ ਤਾਂ 69.9 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 105 ਫੀਸਦੀ ਵੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।