Punjab-Haryana Weather Today: ਹਰਿਆਣਾ ਅਤੇ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੀਟਵੇਵ ਤੋਂ ਕੁਝ ਰਾਹਤ ਮਿਲੀ ਹੈ। ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 24 ਅਪ੍ਰੈਲ ਨੂੰ ਹਿਮਾਚਲ 'ਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਹਰਿਆਣਾ ਅਤੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਉੱਥੇ ਠੰਢ ਤੋਂ ਕੁਝ ਰਾਹਤ ਮਿਲੇਗੀ। ਇਸ ਤੋਂ ਬਾਅਦ ਤਾਪਮਾਨ 'ਚ ਹੌਲੀ-ਹੌਲੀ ਵਾਧਾ ਹੋਵੇਗਾ।

 

ਹਰਿਆਣਾ ਤੇ ਪੰਜਾਬ ਵਿੱਚ ਕਿੱਥੇ ਹੈ ਕਿੰਨਾ ਤਾਪਮਾਨ

• ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ 18.5 ਡਿਗਰੀ ਸੈਲਸੀਅਸ ਰਿਹਾ।• ਅੰਬਾਲਾ ਵਿੱਚ ਤਾਪਮਾਨ 21 ਡਿਗਰੀ ਸੈਲਸੀਅਸ ਹੈ।• ਹਿਸਾਰ ਵਿੱਚ ਤਾਪਮਾਨ 20.8 ਡਿਗਰੀ ਸੈਲਸੀਅਸ ਹੈ।• ਕਰਨਾਲ ਵਿੱਚ ਤਾਪਮਾਨ 24.6 ਡਿਗਰੀ ਸੈਲਸੀਅਸ ਹੈ।• ਅੰਮ੍ਰਿਤਸਰ ਵਿੱਚ ਤਾਪਮਾਨ 18 ਡਿਗਰੀ ਸੈਲਸੀਅਸ ਹੈ।• ਲੁਧਿਆਣਾ ਵਿੱਚ ਤਾਪਮਾਨ 31 ਡਿਗਰੀ ਸੈਲਸੀਅਸ ਹੈ।• ਪਟਿਆਲਾ ਵਿੱਚ ਤਾਪਮਾਨ 18 ਡਿਗਰੀ ਸੈਲਸੀਅਸ ਹੈ।

25 ਅਪ੍ਰੈਲ ਤੋਂ ਬਾਅਦ ਤਾਪਮਾਨ 'ਚ ਵਾਧਾ ਹੋਵੇਗਾ

ਮੌਸਮ ਵਿਭਾਗ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਤੱਕ ਹਰਿਆਣਾ ਅਤੇ ਪੰਜਾਬ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਕਈ ਇਲਾਕਿਆਂ 'ਚ ਬੱਦਲ ਛਾਏ ਰਹਿ ਸਕਦੇ ਹਨ। ਇਸ ਦਾ ਅਸਰ ਹਰਿਆਣਾ ਦੇ ਉੱਤਰੀ ਅਤੇ ਕੇਂਦਰੀ ਹਿੱਸਿਆਂ ਵਿਚ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ। ਦੂਜੇ ਪਾਸੇ 25 ਅਪ੍ਰੈਲ ਤੋਂ ਤਾਪਮਾਨ 'ਚ ਫਿਰ ਤੋਂ ਵਾਧਾ ਹੋਣ ਜਾ ਰਿਹਾ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਫਿਰ ਤਸੀਹੇ ਦੇਣ ਵਾਲੀ ਹੈ।

ਕਿਹੋ ਜਿਹਾ ਰਿਹਾ ਰਾਜਧਾਨੀ ਦਿੱਲੀ ਦਾ ਮੌਸਮ 

ਜੇ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਕਈ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ਨੇ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਵੀਰਵਾਰ ਨੂੰ ਦਿੱਲੀ ਦੇ ਮਹਿਰੌਲੀ ਸਮੇਤ ਕਈ ਇਲਾਕਿਆਂ 'ਚ ਗੜੇ ਵੀ ਪਏ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਕਈ ਇਲਾਕਿਆਂ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ 'ਚ ਲਗਾਤਾਰ ਵਾਧਾ ਹੋਣ ਜਾ ਰਿਹਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋIphone ਲਈ ਕਲਿਕ ਕਰੋ