Punjab Weather Today: ਤੇਜ਼ ਹਨ੍ਹੇਰੀ ਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਮੰਡੀਆਂ 'ਚ ਪਈ ਕਣਕ, ਕਿਸਾਨ ਪਰੇਸ਼ਾਨ
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਨੇ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਲਿਆਂਦੀ ਹੈ। ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਕਾਰਨ ਕਈ ਦਰੱਖਤ ਜੜ੍ਹੋਂ ਉਖੜ ਗਏ ਅਤੇ ਬਿਜਲੀ ਦੇ ਖੰਭੇ ਵੀ ਡਿੱਗ ਪਏ।
Punjab-Haryana Weather Today: ਹਰਿਆਣਾ-ਪੰਜਾਬ ਦੇ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਪਿਛਲੇ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਗਰਮੀ ਤੋਂ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਦੋਹਾਂ ਸੂਬਿਆਂ ਦੇ ਕਈ ਹਿੱਸਿਆਂ 'ਚ ਤਾਪਮਾਨ ਵਧਦਾ ਦੇਖਿਆ ਗਿਆ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਕਈ ਥਾਵਾਂ 'ਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ ਦੋਵਾਂ ਸੂਬਿਆਂ 'ਚ ਮੌਸਮ ਖੁਸ਼ਕ ਰਹਿਣ ਵਾਲਾ ਹੈ।
ਤਾਪਮਾਨ ਫਿਰ ਵਧੇਗਾ
ਮੌਸਮ ਵਿਭਾਗ ਮੁਤਾਬਕ 27 ਜਾਂ 28 ਅਪ੍ਰੈਲ ਤੋਂ ਇਕ ਵਾਰ ਫਿਰ ਦੋਵਾਂ ਸੂਬਿਆਂ 'ਚ ਤਾਪਮਾਨ 40 ਡਿਗਰੀ ਤੱਕ ਜਾ ਸਕਦਾ ਹੈ। ਅਪ੍ਰੈਲ ਦੇ ਆਖ਼ਰੀ ਦਿਨਾਂ ਵਿੱਚ ਗਰਮੀ ਦੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ ਮਈ ਦੇ ਪਹਿਲੇ 10 ਦਿਨਾਂ ਤੱਕ ਹਰਿਆਣਾ ਅਤੇ ਪੰਜਾਬ ਵਿੱਚ ਗਰਮੀ ਦੀ ਕੋਈ ਸੰਭਾਵਨਾ ਨਹੀਂ ਹੈ। ਪ੍ਰੀ-ਮੌਨਸੂਨ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਗਰਮੀ ਦਾ ਕਹਿਰ ਅਜੇ ਤੱਕ ਨਜ਼ਰ ਨਹੀਂ ਆ ਰਿਹਾ ਹੈ। ਜੋ ਕਿ ਅਪ੍ਰੈਲ ਦੇ ਮਹੀਨੇ ਵਿੱਚ ਅਕਸਰ ਦੇਖਣ ਨੂੰ ਮਿਲਦਾ ਹੈ। ਸਾਲ 2023 'ਚ ਮਾਨਸੂਨ ਤੋਂ ਪਹਿਲਾਂ ਦਾ ਸੀਜ਼ਨ ਹਰਿਆਣਾ ਅਤੇ ਪੰਜਾਬ 'ਚ ਸਭ ਤੋਂ ਜ਼ਿਆਦਾ ਬਰਸਾਤ ਵਾਲਾ ਸਾਬਤ ਹੋ ਰਿਹਾ ਹੈ। ਮਾਰਚ ਵਿੱਚ ਵੀ ਚੰਗੀ ਬਾਰਿਸ਼ ਹੋਈ। ਭਾਰੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਹੈ।
ਤੇਜ਼ ਹਵਾਵਾਂ ਕਾਰਨ ਟੁੱਟੇ ਖੰਭੇ, ਬਿਜਲੀ ਬੰਦ
ਰੋਹਤਕ ਜ਼ਿਲੇ 'ਚ ਮੀਂਹ ਅਤੇ ਤੇਜ਼ ਹਵਾਵਾਂ ਨੇ ਸੜਕ ਕਿਨਾਰੇ ਖੜ੍ਹੇ ਕਈ ਦਰੱਖਤ ਜੜ੍ਹੋਂ ਪੁੱਟ ਦਿੱਤੇ। ਇੰਨਾ ਹੀ ਨਹੀਂ ਕਈ ਬਿਜਲੀ ਦੇ ਖੰਭੇ ਵੀ ਉਖੜ ਕੇ ਹੇਠਾਂ ਡਿੱਗ ਗਏ। ਜਿਸ ਕਾਰਨ ਕਰੀਬ 40 ਪਿੰਡਾਂ ਵਿੱਚ ਬਿਜਲੀ ਗੁੱਲ ਹੋ ਗਈ। 29 ਅਪ੍ਰੈਲ ਤੱਕ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਬੱਦਲ ਵੀ ਹਵਾ ਦੇ ਨਾਲ ਆਉਂਦੇ-ਜਾਂਦੇ ਨਜ਼ਰ ਆਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ