Punjab Weather Today: ਪੰਜਾਬ-ਹਰਿਆਣਾ ਵਿੱਚ ਤਿੰਨ-ਚਾਰ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਦੋਵਾਂ ਰਾਜਾਂ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਕਈ ਥਾਵਾਂ 'ਤੇ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ ਅਤੇ ਕਈ ਥਾਵਾਂ 'ਤੇ ਬੱਦਲ ਛਾਏ ਹੋਏ ਹਨ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਤੂਫਾਨ ਅਤੇ ਤੇਜ਼ ਹਵਾਵਾਂ ਕਾਰਨ ਕਈ ਇਲਾਕਿਆਂ 'ਚ ਬਿਜਲੀ ਦੇ ਖੰਭੇ ਅਤੇ ਦਰੱਖਤ ਡਿੱਗ ਗਏ ਹਨ। ਜਿੰਨ੍ਹਾਂ ਇਲਾਕਿਆਂ 'ਚ ਬਿਜਲੀ ਦੇ ਖੰਭੇ ਡਿੱਗ ਗਏ ਹਨ, ਉਨ੍ਹਾਂ ਇਲਾਕਿਆਂ 'ਚ ਕਈ ਘੰਟੇ ਬਿਜਲੀ ਕੱਟ ਰਹੀ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।


ਅੱਜ ਦੇ ਮੌਸਮ ਦਾ ਹਾਲ


ਰਾਜਧਾਨੀ ਚੰਡੀਗੜ੍ਹ ਦਾ ਅੱਜ ਤਾਪਮਾਨ 24.8 ਡਿਗਰੀ ਸੈਲਸੀਅਸ ਰਿਹਾ |
• ਅੰਮ੍ਰਿਤਸਰ ਵਿੱਚ ਅੱਜ ਤਾਪਮਾਨ 26 ਡਿਗਰੀ ਸੈਲਸੀਅਸ ਰਿਹਾ।
• ਪਟਿਆਲਾ ਦਾ ਅੱਜ ਤਾਪਮਾਨ 25.4 ਡਿਗਰੀ ਸੈਲਸੀਅਸ ਰਿਹਾ।
• ਲੁਧਿਆਣਾ ਵਿੱਚ ਅੱਜ ਤਾਪਮਾਨ 32.2 ਡਿਗਰੀ ਸੈਲਸੀਅਸ ਰਿਹਾ।
• ਅੰਬਾਲਾ ਵਿੱਚ ਅੱਜ ਤਾਪਮਾਨ 23.2 ਡਿਗਰੀ ਸੈਲਸੀਅਸ ਰਿਹਾ।
• ਅੱਜ ਹਿਸਾਰ 'ਚ ਤਾਪਮਾਨ 26.4 ਡਿਗਰੀ ਸੈਲਸੀਅਸ ਰਿਹਾ।
• ਅੱਜ ਕਰਨਾਲ 'ਚ ਤਾਪਮਾਨ 20.4 ਡਿਗਰੀ ਸੈਲਸੀਅਸ ਹੈ।


ਮਾਨਸੂਨ 30 ਜੂਨ ਤੋਂ ਬਾਅਦ ਚੰਡੀਗੜ੍ਹ ਵਿੱਚ ਦੇਵੇਗਾ ਦਸਤਕ 


ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਇਸ ਵਾਰ ਮਾਨਸੂਨ 30 ਜੂਨ ਤੋਂ ਬਾਅਦ ਚੰਡੀਗੜ੍ਹ ਵਿੱਚ ਦਸਤਕ ਦੇ ਸਕਦਾ ਹੈ। ਇਸ ਸਾਲ ਆਮ ਬਾਰਿਸ਼ ਹੋਣ ਦਾ ਅਨੁਮਾਨ ਹੈ। ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦੇ ਮੌਸਮ ਵਿੱਚ ਬਦਲਾਅ ਆਇਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਬਦਲਾਅ ਆਇਆ ਹੈ। ਮੌਸਮ ਵਿਭਾਗ ਵੱਲੋਂ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ। ਪਰ ਅਜਿਹਾ ਨਹੀਂ ਹੋਇਆ ਅਤੇ ਸਾਰਾ ਦਿਨ ਸੂਰਜ ਚਮਕਦਾ ਰਿਹਾ।


ਪੰਜਾਬ 'ਚ ਮੌਨਸੂਨ ਕਮਜ਼ੋਰ ਰਹੇਗਾ


ਮੌਸਮ ਵਿਭਾਗ ਮੁਤਾਬਕ ਇਸ ਵਾਰ ਪੰਜਾਬ ਵਿੱਚ ਮਾਨਸੂਨ ਕਮਜ਼ੋਰ ਹੋਣ ਵਾਲਾ ਹੈ। ਇਸ ਵਾਰ ਮਾਨਸੂਨ ਦੇ ਸੀਜ਼ਨ ਵਿੱਚ ਜੂਨ ਤੋਂ ਸਤੰਬਰ ਦੇ ਦਰਮਿਆਨ ਆਮ ਨਾਲੋਂ ਘੱਟ ਮੀਂਹ ਪੈਣ ਦਾ ਅਨੁਮਾਨ ਲਗਾਇਆ ਗਿਆ ਹੈ। ਪੰਜਾਬ 'ਚ ਜੂਨ ਦੇ ਆਖਰੀ ਹਫਤੇ 'ਚ ਮਾਨਸੂਨ ਦਸਤਕ ਦੇ ਸਕਦਾ ਹੈ। ਪਰ ਆਮ ਨਾਲੋਂ ਘੱਟ ਮੀਂਹ ਪੈਣ ਕਾਰਨ ਪਾਰਾ ਆਮ ਜਾਂ ਇਸ ਤੋਂ ਵੱਧ ਰਹੇਗਾ। ਯਾਨੀ ਜੂਨ 'ਚ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ।