Weather Update Today: ਹੜ੍ਹ ਤੂਫ਼ਾਨ ਤੋਂ ਪਰੇਸ਼ਾਨ ਮੱਧ ਪ੍ਰਦੇਸ਼ ਅਤੇ ਰਾਜਸਥਾਨ, ਪੰਜਾਬ ਵਿੱਚ ਮੀਂਹ, ਪੜ੍ਹੋ ਦੇਸ਼ ਭਰ ਵਿੱਚ ਮੌਸਮ ਦਾ ਹਾਲ
IMD Weather Update: ਅੱਜ ਸਵੇਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
IMD Weather Update: ਦੇਸ਼ ਭਰ ਦੇ ਕਈ ਸੂਬਿਆਂ 'ਚ ਬਾਰਿਸ਼ ਤੋਂ ਬਾਅਦ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕੁਝ ਸੂਬੇ ਅਜਿਹੇ ਵੀ ਹਨ, ਜਿੱਥੇ ਮੀਂਹ ਅਸਮਾਨ ਤੋਂ ਆਫਤ ਬਣ ਰਿਹਾ ਹੈ। ਮੱਧ ਪ੍ਰਦੇਸ਼ 'ਚ ਭਾਰੀ ਮੀਂਹ ਤੋਂ ਬਾਅਦ ਹਾਲਾਤ ਹੋਰ ਵਿਗੜ ਗਏ ਹਨ। ਹਾਲਾਤ ਇਹ ਹਨ ਕਿ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ ਐਤਵਾਰ (17 ਸਤੰਬਰ) ਨੂੰ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ-ਐਨਸੀਆਰ ਵਿੱਚ ਵੀ ਮੀਂਹ ਤੋਂ ਬਾਅਦ ਮੌਸਮ ਦਾ ਰੂਪ ਬਦਲ ਗਿਆ ਹੈ। ਰਾਜਧਾਨੀ 'ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 19 ਤੋਂ 21 ਸਤੰਬਰ ਤੱਕ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰਾਖੰਡ 'ਚ ਵੀ 20 ਸਤੰਬਰ ਦਾ ਸਿਲਸਿਲਾ ਜਾਰੀ ਰਹੇਗਾ, ਜਿਸ ਕਾਰਨ ਮੌਸਮ ਵਿਭਾਗ ਨੇ ਸੂਬੇ ਦੇ 11 ਜ਼ਿਲਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ
ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਅੱਜ ਸਵੇਰ ਤੋਂ ਹੀ ਰੁਕ-ਰੁਕ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਤਾਪਮਾਨ ਘੱਟ ਗਿਆ ਹੈ। ਬੀਤੇ ਦਿਨੀਂ ਵੀ ਕਈ ਥਾਵਾਂ ਉੱਤੇ ਮੀਂਹ ਪਿਆ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ 18 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਜਦੋਂਕਿ ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਮਾਹਿਰਾਂ ਮੁਤਾਬਕ ਇਸ ਮੀਂਹ ਤੋਂ ਬਾਅਦ ਮੌਸਮ 'ਚ ਬਦਲਾਅ ਆਵੇਗਾ।
ਮੱਧ ਪ੍ਰਦੇਸ਼ ਵਿੱਚ ਮੀਂਹ ਤੋਂ ਬਾਅਦ ਸਥਿਤੀ ਕਾਬੂ ਤੋਂ ਬਾਹਰ
ਮੱਧ ਪ੍ਰਦੇਸ਼ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਭਾਰੀ ਮੀਂਹ ਕਾਰਨ ਕਈ ਨਦੀਆਂ 'ਚ ਪਾਣੀ ਭਰ ਗਿਆ ਹੈ ਅਤੇ ਕਈ ਇਲਾਕਿਆਂ 'ਚ ਹੜ੍ਹ ਆ ਗਏ ਹਨ। ਮੀਂਹ ਦਾ ਪਾਣੀ ਘਰਾਂ ਅਤੇ ਦੁਕਾਨਾਂ ਵਿੱਚ ਦਾਖਲ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਪੀ ਵਿੱਚ ਵੀ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 17 ਸਤੰਬਰ ਨੂੰ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਰਾਜਸਥਾਨ 'ਚ ਵੀ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਮੌਸਮ ਵਿਭਾਗ ਨੇ ਰਾਜਸਥਾਨ ਦੇ ਉਦੈਪੁਰ ਅਤੇ ਕੋਟਾ ਡਿਵੀਜ਼ਨਾਂ ਵਿੱਚ ਅਗਲੇ 24 ਘੰਟਿਆਂ ਵਿੱਚ ਬਹੁਤ ਭਾਰੀ ਮੀਂਹ ਦੀ ‘ਰੈੱਡ ਅਲਰਟ’ ਚੇਤਾਵਨੀ ਵੀ ਜਾਰੀ ਕੀਤੀ ਹੈ।