Todays Weather: ਉੱਤਰੀ ਭਾਰਤ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਗਰਮੀ ਕਰਕੇ ਪੈ ਰਹੀ ਹੁੰਮਸ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ (25 ਅਗਸਤ) ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ, ਇਸ ਹਫਤੇ ਉੱਤਰੀ ਪੱਛਮੀ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।



ਦੇਸ਼ ਦੀ ਰਾਜਧਾਨੀ ਦਿੱਲੀ 'ਚ ਵੀਰਵਾਰ (24 ਅਗਸਤ) ਨੂੰ ਵੀ ਮੌਸਮ ਸੁਹਾਵਣਾ ਰਿਹਾ। ਆਸਮਾਨ 'ਚ ਬੱਦਲ ਛਾਏ ਰਹਿਣ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਰਿਹਾ, ਜੋ ਆਮ ਨਾਲੋਂ 1 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਘੱਟ 24.3 ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਵੀ ਰਾਜਧਾਨੀ 'ਚ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।


ਇਨ੍ਹਾਂ ਰਾਜਾਂ ਵਿੱਚ ਸ਼ੁੱਕਰਵਾਰ ਨੂੰ ਮੀਂਹ 


ਸਕਾਈਮੇਟ ਮੁਤਾਬਕ ਅਗਲੇ ਸ਼ੁੱਕਰਵਾਰ ਨੂੰ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰਾਖੰਡ, ਜੰਮੂ ਕਸ਼ਮੀਰ, ਉੱਤਰੀ ਪੰਜਾਬ, ਉੱਤਰੀ ਹਰਿਆਣਾ, ਮੱਧ ਪ੍ਰਦੇਸ਼ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


ਪਿਛਲੇ 24 ਘੰਟਿਆਂ 'ਚ ਪੱਛਮੀ ਬੰਗਾਲ, ਝਾਰਖੰਡ, ਉੱਤਰ ਪ੍ਰਦੇਸ਼, ਉੱਤਰਾਖੰਡ, ਦਿੱਲੀ ਅਤੇ ਜੰਮੂ-ਕਸ਼ਮੀਰ ਦੇ ਗੰਗਾ ਖੇਤਰਾਂ 'ਚ ਹਲਕੀ ਬਾਰਿਸ਼ ਹੋਈ। ਪੰਜਾਬ, ਹਰਿਆਣਾ, ਰਾਜਸਥਾਨ, ਮਹਾਰਾਸ਼ਟਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਿਹਾ।


ਪੰਜਾਬ 'ਚ 27 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਾਨਸੂਨ ਦੇ ਮੱਧ ਵਿਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਹਾਲਾਂਕਿ ਇਸ ਦਾ ਅਸਰ ਜ਼ਿਆਦਾ ਨਹੀਂ ਹੋਵੇਗਾ। ਇਸ ਕਾਰਨ 27 ਅਗਸਤ ਤੱਕ ਪੰਜਾਬ 'ਚ ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣ, ਬਾਰਿਸ਼, ਗਰਜ ਨਾਲ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਸਭ ਤੋਂ ਵੱਧ 103.6 ਮਿਲੀਮੀਟਰ ਮੀਂਹ ਪਿਆ, ਇਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿੱਚ 37.5, ਮੁਹਾਲੀ ਵਿੱਚ 33.5, ਫਤਿਹਗੜ੍ਹ ਸਾਹਿਬ ਵਿੱਚ 35.0, ਪਟਿਆਲਾ ਵਿੱਚ 10.6 ਅਤੇ ਰੋਪੜ ਵਿੱਚ 17.5 ਮਿਲੀਮੀਟਰ ਮੀਂਹ ਪਿਆ। ਵੀਰਵਾਰ ਨੂੰ ਪੰਜਾਬ 'ਤੇ ਬੱਦਲ ਛਾਏ ਰਹੇ ਅਤੇ ਠੰਡੀਆਂ ਹਵਾਵਾਂ ਚੱਲਦੀਆਂ ਰਹੀਆਂ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 25 ਅਗਸਤ ਤੱਕ ਦੋ ਦਿਨਾਂ ਤੱਕ ਬੱਦਲ ਛਾਏ ਰਹਿਣ ਅਤੇ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।