Punjab Weather : ਪੰਜਾਬ ਦੇ 19 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤਾ Yellow Alert
ਪੰਜਾਬ 'ਚ ਅੱਜ ਵੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਪਰ ਅੱਜ ਪੂਰੇ ਪੰਜਾਬ ਵਿੱਚ ਕੁਝ ਕੁ ਜ਼ਿਲ੍ਹਿਆਂ ਵਿੱਚ ਹੀ ਮੀਂਹ ਪੈਣ ਦੀ ਸੰਭਾਵਨਾ ਹੈ, ਉਹ ਵੀ ਆਮ ਵਾਂਗ ਰਹੇਗੀ। ਸਵੇਰੇ ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ....
Punjab Weather Today Update : ਪੰਜਾਬ 'ਚ ਅੱਜ ਵੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਪਰ ਅੱਜ ਪੂਰੇ ਪੰਜਾਬ ਵਿੱਚ ਕੁਝ ਕੁ ਜ਼ਿਲ੍ਹਿਆਂ ਵਿੱਚ ਹੀ ਮੀਂਹ ਪੈਣ ਦੀ ਸੰਭਾਵਨਾ ਹੈ, ਉਹ ਵੀ ਆਮ ਵਾਂਗ ਰਹੇਗੀ। ਸਵੇਰੇ ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਮੀਂਹ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 1.6, ਪਠਾਨਕੋਟ ਵਿੱਚ 18.2 ਅਤੇ ਗੁਰਦਾਸਪੁਰ ਵਿੱਚ 24.2 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿੱਚ ਹੁਸ਼ਿਆਰਪੁਰ ਵਿੱਚ 3 ਐਮਐਮ, ਐਸਬੀਐਸ.ਨਗਰ ਵਿੱਚ 1.5 ਮਿਲੀਮੀਟਰ ਮੀਂਹ ਪਿਆ ਹੈ।
ਮਾਨਸੂਨ ਹੁੰਦਾ ਜਾ ਰਿਹੈ ਸੁਸਤ
ਪੰਜਾਬ ਵਿੱਚ ਪਿਛਲੇ ਹਫ਼ਤੇ ਤੋਂ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। 28 ਜੁਲਾਈ ਤੋਂ 3 ਅਗਸਤ ਤੱਕ ਪੰਜਾਬ ਵਿੱਚ ਆਮ ਨਾਲੋਂ 46 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇੰਨਾ ਹੀ ਨਹੀਂ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਹੈ। ਹੁਸ਼ਿਆਰਪੁਰ ਵਿੱਚ 99, ਗੁਰਦਾਸਪੁਰ ਵਿੱਚ 93, ਜਲੰਧਰ ਵਿੱਚ 69, ਅੰਮ੍ਰਿਤਸਰ ਵਿੱਚ 54, ਰੂਪਨਗਰ ਵਿੱਚ 67, ਮੁਹਾਲੀ ਵਿੱਚ 90, ਐਸਬੀਐਸ ਨਗਰ ਵਿੱਚ 72, ਮੋਗਾ ਵਿੱਚ 77, ਫਾਜ਼ਿਲਕਾ ਵਿੱਚ 70 ਅਤੇ ਤਰਨਤਾਰਨ ਵਿੱਚ 56 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।
ਪੰਜਾਬ ਵਿੱਚ 23.2mm ਹੋਈ ਬਾਰਿਸ਼
28 ਜੁਲਾਈ ਤੋਂ 3 ਅਗਸਤ ਤੱਕ ਪੰਜਾਬ ਵਿੱਚ ਸਿਰਫ਼ 23.2 ਐਮਐਮ ਮੀਂਹ ਹੀ ਦਰਜ ਕੀਤਾ ਗਿਆ ਹੈ। ਜਦੋਂ ਕਿ ਇਨ੍ਹੀਂ ਦਿਨੀਂ ਪੰਜਾਬ ਵਿੱਚ 43.1MM ਸਾਧਾਰਨ ਸਥਿਤੀ ਹੁੰਦੀ ਹੈ, ਜੋ ਕਿ ਆਮ ਨਾਲੋਂ 46 ਫੀਸਦੀ ਘੱਟ ਹੈ। ਪੰਜਾਬ ਵਿੱਚ ਸਭ ਤੋਂ ਵੱਧ ਮੀਂਹ ਪਟਿਆਲਾ ਵਿੱਚ 47.8 ਐਮਐਮ ਦਰਜ ਕੀਤਾ ਗਿਆ ਹੈ, ਪਰ ਇਹ ਵੀ ਪਟਿਆਲਾ ਸ਼ਹਿਰ ਦੇ ਪਿਛਲੇ ਅੰਕੜਿਆਂ ਨਾਲੋਂ 18 ਫੀਸਦੀ ਘੱਟ ਹੈ। ਦੂਜੇ ਪਾਸੇ ਸਭ ਤੋਂ ਘੱਟ ਬਾਰਿਸ਼ ਹੁਸ਼ਿਆਰਪੁਰ 'ਚ ਦਰਜ ਕੀਤੀ ਗਈ, ਜਿੱਥੇ 1MM ਤੋਂ ਘੱਟ ਬਾਰਿਸ਼ ਸਿਰਫ 0.8MM ਦਰਜ ਕੀਤੀ ਗਈ।
10 ਅਗਸਤ ਤੱਕ ਆਮ ਨਾਲੋਂ ਘੱਟ ਮੀਂਹ ਪੈਣ ਦੀ ਹੈ ਸੰਭਾਵਨਾ
ਅਗਲੇ ਹਫ਼ਤੇ ਵੀ ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਪੰਜਾਬ ਦੇ ਸ਼ਹਿਰਾਂ ਦਾ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਰਹਿਣ ਦਾ ਅੰਦਾਜ਼ਾ ਲਗਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਐਸ.ਏ.ਐਸ.ਨਗਰ, ਨਵਾਂ ਸ਼ਹਿਰ, ਮੁਹਾਲੀ ਵਿੱਚ 5 ਤੋਂ 10 ਐਮਐਮ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੂਰੇ ਰਾਜ ਵਿੱਚ 1 ਤੋਂ 5 ਐਮਐਮ ਤੱਕ ਹੀ ਮੀਂਹ ਪੈ ਸਕਦਾ ਹੈ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ: ਸ਼ਹਿਰ ਦਾ ਘੱਟੋ-ਘੱਟ ਤਾਪਮਾਨ 25.3mm ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.2 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਰਹਿਣ ਦਾ ਅਨੁਮਾਨ ਹੈ।
ਜਲੰਧਰ- ਸ਼ਹਿਰ ਦਾ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 3.2 ਡਿਗਰੀ ਘੱਟ ਕੇ 26.4 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ: ਸ਼ਹਿਰ ਦਾ ਘੱਟੋ-ਘੱਟ ਤਾਪਮਾਨ 27.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.3 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਰਹਿਣ ਦਾ ਅਨੁਮਾਨ ਹੈ।