Weather Update: ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ ਅਤੇ ਪਟਿਆਲਾ ਵਿਚ ਭਾਰੀ ਬਾਰਸ਼ ਹੋ ਸਕਦੀ ਹੈ।


ਕੱਲ੍ਹ ਚੰਡੀਗੜ੍ਹ, ਮੁਹਾਲੀ, ਰੋਪੜ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਫ਼ਤਹਿਗੜ੍ਹ ਸਾਹਿਬ ਅਤੇ ਕੁਝ ਹੋਰ ਸ਼ਹਿਰਾਂ ਵਿੱਚ ਮੀਂਹ ਪਿਆ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 31 ਜੁਲਾਈ ਤੇ 1 ਅਗਸਤ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।


ਅੱਜ ਬੁੱਧਵਾਰ ਨੂੰ ਦਿੱਲੀ ਅਤੇ ਹੋਰ ਰਾਜਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਆਉਣ ਵਾਲੇ 3 ਤੋਂ 4 ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।ਉੱਤਰਾਖੰਡ ਅਤੇ ਹਿਮਾਚਲ ਵਰਗੇ ਪਹਾੜੀ ਖੇਤਰਾਂ ਵਿਚ ਮੀਂਹ ਲਗਾਤਾਰ ਤਬਾਹੀ ਮਚਾ ਰਿਹਾ ਹੈ। ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ
ਪੰਜਾਬ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਹਰਿਆਣਾ ਵਿਚ ਸਿਰਸਾ, ਫਤਿਹਾਬਾਦ, ਜੀਂਦ, ਕੈਥਲ, ਹਿਸਾਰ, ਕਰਨਾਲ, ਅੰਬਾਲਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਦਿੱਲੀ/ ਐਨਸੀਆਰ, ਬੁਲੰਦਸ਼ਹਿਰ, ਮੁਜ਼ੱਫਰਨਗਰ, ਮੇਰਠ, ਅਲੀਗੜ੍ਹ, ਆਗਰਾ, ਮਥੁਰਾ, ਮੁਰਾਦਾਬਾਦ, ਹਾਪੁੜ, ਰਾਮਪੁਰ, ਪੀਲੀਭੀਤ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਆਸ-ਪਾਸ ਅਤੇ ਸਬੰਧਤ ਰਾਜਾਂ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਪਹਾੜੀ ਅਤੇ ਤੱਟਵਰਤੀ ਰਾਜਾਂ ਵਿਚ ਅਲਰਟ
ਆਈਐਮਡੀ ਨੇ ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ-ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਉੜੀਸਾ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਕੋਂਕਣ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਦਿੱਲੀ ਦੇ ਕਈ ਖੇਤਰਾਂ ਵਿਚ ਤੇਜ਼ ਬਾਰਿਸ਼ ਦੀ ਭਵਿੱਖਬਾਣੀ
ਦਿੱਲੀ-ਐਨਸੀਆਰ ਪਿਛਲੇ ਕਈ ਦਿਨਾਂ ਤੋਂ ਗਰਮੀ ਦੀ ਮਾਰ ਝੱਲ ਰਿਹਾ ਹੈ। ਆਈਐਮਡੀ ਨੇ ਬੁੱਧਵਾਰ ਨੂੰ ਕਈ ਖੇਤਰਾਂ ਵਿਚ ਤੇਜ਼ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਜੁਲਾਈ ਦਾ ਮਹੀਨਾ ਦਿੱਲੀ ਵਿੱਚ ਮੀਂਹ ਨਾਲ ਖਤਮ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਦਿੱਲੀ ਐਨਸੀਆਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਲਈ ਜੇਕਰ ਤੁਸੀਂ ਘਰ ਤੋਂ ਬਾਹਰ ਨਿਕਲ ਰਹੇ ਹੋ ਤਾਂ ਟ੍ਰੈਫਿਕ ਰੂਟ ਦੀ ਜਾਂਚ ਕਰਨ ਤੋਂ ਬਾਅਦ ਹੀ ਨਿਕਲੋ।