Haryana and Punjab Weather updates: ਹਰਿਆਣਾ ਅਤੇ ਪੰਜਾਬ ਵਿੱਚ ਕੜਾਕੇ ਦੀ ਠੰਢ ਜਾਰੀ ਹੈ ਅਤੇ ਅੱਜ ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਦੋਵਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਧੁੰਦ ਵੀ ਛਾਈ ਰਹੀ, ਜਿਸ ਕਾਰਨ ਸਵੇਰ ਵੇਲੇ ਦ੍ਰਿਸ਼ਟੀ ਘੱਟ ਗਈ। ਮੌਸਮ ਵਿਭਾਗ ਨੇ ਦੱਸਿਆ ਕਿ ਹਿਸਾਰ ਹਰਿਆਣਾ ਦਾ ਸਭ ਤੋਂ ਠੰਢਾ ਸਥਾਨ ਰਿਹਾ ਅਤੇ ਇੱਥੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਦੇ ਰੂਪਨਗਰ ਦਾ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਸੀਤ ਲਹਿਰ ਕਾਰਨ ਠੰਢ ਵਧ ਸਕਦੀ ਹੈ


ਮੌਸਮ ਵਿਭਾਗ ਮੁਤਾਬਕ ਕਰਨਾਲ 'ਚ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ, ਨਾਰਨੌਲ 'ਚ 6.4 ਡਿਗਰੀ ਸੈਲਸੀਅਸ, ਅੰਬਾਲਾ 'ਚ 8.6 ਡਿਗਰੀ ਸੈਲਸੀਅਸ, ਸਿਰਸਾ 'ਚ 8.2 ਡਿਗਰੀ ਸੈਲਸੀਅਸ ਅਤੇ ਰੋਹਤਕ 'ਚ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ 7.8 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 8.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 8.1 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 6 ਡਿਗਰੀ ਸੈਲਸੀਅਸ ਅਤੇ ਮੋਹਾਲੀ ਵਿੱਚ 8.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹੀ ਨਹੀਂ ਮੌਸਮ ਵਿਭਾਗ ਨੇ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇ ਨਾਲ ਰਾਤ ਦੇ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਖੁਸ਼ਕ ਮੌਸਮ ਅਤੇ ਉੱਤਰ ਅਤੇ ਪੱਛਮ ਤੋਂ ਆਉਣ ਵਾਲੀ ਸੀਤ ਲਹਿਰ ਕਾਰਨ 31 ਦਸੰਬਰ ਤੋਂ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।


ਪਹਾੜਾਂ 'ਤੇ ਬਰਫ਼ ਪੈਣ ਕਾਰਨ ਸੀਤ ਲਹਿਰ ਚੱਲ ਰਹੀ ਹੈ


ਇਸ ਸਾਲ ਸੀਤ ਲਹਿਰ ਕਾਰਨ ਦਸੰਬਰ ਵਿੱਚ ਠੰਡ ਨੇ ਆਪਣਾ ਰੁਖ ਦਿਖਾਉਣਾ ਸ਼ੁਰੂ ਕਰ ਦਿੱਤਾ ਸੀ ਅਤੇ ਆਉਣ ਵਾਲੇ ਨਵੇਂ ਸਾਲ ਵਿੱਚ ਜਨਵਰੀ ਮਹੀਨੇ ਵਿੱਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਪਹਾੜਾਂ 'ਤੇ ਪੈ ਰਹੀ ਬਰਫ ਕਾਰਨ ਹਰਿਆਣਾ ਅਤੇ ਪੰਜਾਬ 'ਚ ਸੀਤ ਲਹਿਰ ਚੱਲ ਰਹੀ ਹੈ, ਜਿਸ ਕਾਰਨ ਠੰਡ ਵਧਦੀ ਜਾ ਰਹੀ ਹੈ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।