Weather alert Punjab: ਉੱਤਰੀ ਭਾਰਤ ਦੇ ਤਿੰਨ ਵੱਡੇ ਰਾਜਾਂ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਹਿਮਾਚਲ ਪ੍ਰਦੇਸ਼ 'ਚ ਜਿੱਥੇ ਲਗਾਤਾਰ ਮੀਂਹ ਪੈ ਰਿਹਾ ਹੈ। ਪਰ ਵੀਰਵਾਰ ਨੂੰ ਇੱਥੇ ਧੁੱਪ ਨਿਕਲੀ। ਹਾਲਾਂਕਿ ਮੈਦਾਨੀ ਇਲਾਕਿਆਂ ਨੂੰ ਛੱਡ ਕੇ ਸੂਬੇ ਦੇ ਹੋਰ ਇਲਾਕਿਆਂ  ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। 


ਅਪ੍ਰੈਲ ਮਹੀਨੇ 'ਚ ਵੀ ਸੂਬੇ ਦੇ ਕਈ ਇਲਾਕਿਆਂ 'ਚ ਗਰਮੀ ਨੇ ਦਸਤਕ ਨਹੀਂ ਦਿੱਤੀ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਇੱਥੇ ਮੌਸਮ ਵਿਭਾਗ ਨੇ ਮੀਂਹ, ਤੂਫ਼ਾਨ ਅਤੇ ਗੜੇ ਪੈਣ ਦੀ ਸੰਭਾਵਨਾ ਜਤਾਈ ਹੈ।


ਦਰਅਸਲ ਪੰਜਾਬ ਅਤੇ ਹਰਿਆਣਾ 'ਚ ਮੌਸਮ 'ਚ ਬਦਲਾਅ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਡੀਗੜ੍ਹ ਸਥਿਤ ਮੌਸਮ ਵਿਭਾਗ ਦੇ ਕੇਂਦਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ 26 ਅਤੇ 27 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਆ ਰਹੀ ਹੈ ਅਤੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 28, 29 ਅਤੇ 30 ਅਪ੍ਰੈਲ ਨੂੰ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ।


ਦੂਜੇ ਪਾਸੇ ਹਰਿਆਣਾ ਵਿੱਚ 26 ਅਤੇ 27 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ 50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਵੇਲੇ ਤਾਪਮਾਨ ਵਿੱਚ ਸਿਰਫ਼ ਦੋ ਤੋਂ ਤਿੰਨ ਡਿਗਰੀ ਦਾ ਵਾਧਾ ਹੋਇਆ ਹੈ। ਪਰ 48 ਘੰਟਿਆਂ ਬਾਅਦ ਤਾਪਮਾਨ ਘਟ ਜਾਵੇਗਾ।


ਕਿਸਾਨਾਂ ਲਈ ਸਲਾਹ


ਮੌਸਮ ਵਿਭਾਗ ਨੇ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਕਣਕ ਅਤੇ ਸਰ੍ਹੋਂ ਦੀ ਫ਼ਸਲ ਨੂੰ ਵਾਢੀ ਤੋਂ ਬਾਅਦ ਸੁਰੱਖਿਅਤ ਥਾਵਾਂ 'ਤੇ ਰੱਖਣ ਲਈ ਕਿਹਾ ਹੈ ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਹੋਵੇ। ਸਰਕਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਸਮੇਂ ਪੰਜਾਬ ਅਤੇ ਹਰਿਆਣਾ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਅਜਿਹੇ 'ਚ ਮੀਂਹ ਕਾਰਨ ਕਿਸਾਨਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।


 


ਕਿਵੇਂ ਰਹੇਗਾ ਹਿਮਾਚਲ 'ਚ ਮੌਸਮ?


ਹਿਮਾਚਲ ਪ੍ਰਦੇਸ਼ ਵਿੱਚ ਬੁੱਧਵਾਰ ਨੂੰ ਮੌਸਮ ਖ਼ਰਾਬ ਰਿਹਾ। ਇਸ ਦੌਰਾਨ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਤੂਫਾਨ ਨੇ ਵੀ ਮੁਸੀਬਤ ਲਿਆਂਦੀ ਹੈ। ਹੁਣ ਵੀਰਵਾਰ ਨੂੰ ਸੂਬੇ 'ਚ ਧੁੱਪ ਨਿਕਲ ਰਹੀ ਹੈ ਪਰ ਆਉਣ ਵਾਲੇ ਦਿਨਾਂ 'ਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਿਮਲਾ ਮੌਸਮ ਵਿਗਿਆਨ ਕੇਂਦਰ ਨੇ ਅਗਲੇ 6 ਦਿਨਾਂ ਲਈ ਖਰਾਬ ਮੌਸਮ ਦੀ ਭਵਿੱਖਬਾਣੀ ਕੀਤੀ ਹੈ। 25 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 26 ਅਪ੍ਰੈਲ ਲਈ ਯੈਲੋ ਅਲਰਟ ਵੀ ਹੈ। ਮੌਸਮ ਵਿਭਾਗ ਨੇ 27 ਅਪ੍ਰੈਲ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।



26 ਤੋਂ 29 ਅਪ੍ਰੈਲ ਤੱਕ ਯੈਲੋ ਅਤੇ ਆਰੇਂਜ ਅਲਰਟ ਰਹੇਗਾ। 1 ਅਪ੍ਰੈਲ ਨੂੰ ਵੀ ਮੱਧ ਪਹਾੜੀ ਅਤੇ ਉੱਚਾਈ ਵਾਲੇ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਹਿਮਾਚਲ ਵਿੱਚ ਸਭ ਤੋਂ ਵੱਧ ਤਾਪਮਾਨ ਊਨਾ ਵਿੱਚ 36 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਕੇਲੋਂਗ 'ਚ ਘੱਟੋ-ਘੱਟ ਤਾਪਮਾਨ 2.3 ਡਿਗਰੀ ਰਿਹਾ। ਹਿਮਾਚਲ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਪਾਰਾ ਆਮ ਵਾਂਗ ਹੈ