ਪੜਚੋਲ ਕਰੋ

 ਪੰਜਾਬ ਤੇ ਹਰਿਆਣਾ 'ਚ ਹੋਏਗੀ ਬਾਰਸ਼, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਚੰਡੀਗੜ੍ਹ ਵਿੱਚ 22 ਐਮਐਮ ਮੀਂਹ ਦਰਜ ਕੀਤਾ ਗਿਆ ਅਤੇ ਪਟਿਆਲਾ ’ਚ 19 ਐਮਐਮ, ਅੰਮ੍ਰਿਤਸਰ ’ਚ 2 ਐਮਐਮ ਮੀਂਹ ਦਰਜ ਕੀਤਾ ਹੈ ਜਦਕਿ ਲੁਧਿਆਣਾ, ਜਲੰਧਰ, ਫਤਹਿਗੜ੍ਹ ਸਾਹਿਬ, ਮੁਹਾਲੀ, ਬਨੂੜ ਵਿੱਚ ਕਿਣ-ਮਿਣ ਹੋਈ ਹੈ।

ਨਵੀਂ ਦਿੱਲੀ: ਪੰਜਾਬ ਤੇ ਹਰਿਆਣਾ ਵਿੱਚ ਬਾਰਸ਼ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ ਦੋਵਾਂ ਸੂਬਿਆਂ ਵਿੱਚ ਸ਼ਨੀਵਾਰ ਨੂੰ ਚੰਗਾ ਮੀਂਹ ਪਿਆ ਹੈ। ਦੋਵਾਂ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਅੱਜ ਵੀ ਬਾਰਸ਼ ਹੋਏਗੀ। ਮੌਸਮ ਵਿਭਾਗ ਨੇ ਪੰਜਾਬ ’ਚ 24 ਘੰਟੇ ਤੇ ਹਰਿਆਣਾ ਵਿੱਚ 48 ਘੰਟੇ ਤੱਕ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ।

ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਰਿਆਣਾ, ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਦੱਖਣ-ਪੂਰਬੀ ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰੀ ਬਿਹਾਰ, ਉਪ-ਹਿਮਾਲਿਆਈ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ ਤੇ ਅਰੁਣਾਚਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਹੋ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ 22 ਐਮਐਮ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਪਟਿਆਲਾ ’ਚ 19 ਐਮਐਮ, ਅੰਮ੍ਰਿਤਸਰ ’ਚ 2 ਐਮਐਮ ਮੀਂਹ ਦਰਜ ਕੀਤਾ ਹੈ ਜਦਕਿ ਲੁਧਿਆਣਾ, ਜਲੰਧਰ, ਫਤਹਿਗੜ੍ਹ ਸਾਹਿਬ, ਮੁਹਾਲੀ, ਬਨੂੜ ਵਿੱਚ ਕਿਣ-ਮਿਣ ਹੋਈ ਹੈ।

ਹਰਿਆਣਾ ਦੇ ਅੰਬਾਲਾ ’ਚ 27 ਐਮਐਮ, ਕਰਨਾਲ ਵਿੱਚ 47.4 ਐਮਐਮ, ਰੋਹਤਕ ’ਚ 34 ਐਮਐਮ, ਗੁਰੂਗਰਾਮ ’ਚ 39 ਐਮਐਮ, ਹਿਸਾਰ ’ਚ 0.5 ਐਮਐਮ ਮੀਂਹ ਦਰਜ ਕੀਤਾ ਹੈ। ਇਸ ਤੋਂ ਇਲਾਵਾ ਭਿਵਾਨੀ, ਨਾਰਨੌਲ, ਕੈਥਲ ਵਿੱਚ ਕਿਣ-ਮਿਣ ਹੁੰਦੀ ਰਹੀ ਹੈ।

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਸੈਲਸੀਅਸ, ਪਟਿਆਲਾ ’ਚ ਤਾਪਮਾਨ 27, ਲੁਧਿਆਣਾ ’ਚ 28.2, ਅੰਮ੍ਰਿਤਸਰ ’ਚ 31.4 ਡਿਗਰੀ ਰਿਹਾ ਜਦਕਿ ਅੰਬਾਲਾ ਦਾ ਤਾਪਮਾਨ 27.1, ਹਿਸਾਰ ਦਾ 29, ਕਰਨਾਲ ਦਾ 26.4, ਨਾਰਨੌਲ ਦਾ 29.2, ਰੋਹਤਕ ਦਾ 27.7, ਗੁਰੂਗਰਾਮ ਦਾ 31.4 ਤੇ ਭਿਵਾਨੀ ਦਾ 28.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

ਉਧਰ, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿੱਚ ਸ਼ੁੱਕਰਵਾਰ ਰਾਤ ਤੋਂ ਹੀ ਭਾਰੀ ਮੀਂਹ ਜਾਰੀ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਪਰ ਕਈ ਇਲਾਕਿਆਂ ਵਿੱਚ ਪਾਣੀ ਇਕੱਠਾ ਹੋ ਗਿਆ ਹੈ। ਸੜਕਾਂ 'ਤੇ ਪਾਣੀ ਭਰ ਜਾਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਭਾਰਤ ਦੇ ਮੌਸਮ ਵਿਭਾਗ ਨੇ ਦੱਸਿਆ ਕਿ ਸਨਿੱਚਰਵਾਰ ਨੂੰ ਦਿੱਲੀ ਵਿੱਚ 138.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਪਿਛਲੇ 14 ਸਾਲਾਂ ਵਿੱਚ ਅਗਸਤ ਦੇ ਮਹੀਨੇ ਵਿੱਚ 24 ਘੰਟਿਆਂ ਵਿੱਚ ਸਭ ਤੋਂ ਵੱਧ ਵਰਖਾ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ, ਗੁਜਰਾਤ, ਮਹਾਰਾਸ਼ਟਰ, ਤੇਲੰਗਾਨਾ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ, ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਅਨੁਸਾਰ, ਪੂਰਬੀ ਰਾਜਸਥਾਨ, ਗੁਜਰਾਤ ਦੇ ਬਾਕੀ ਹਿੱਸੇ, ਤੱਟਵਰਤੀ ਕਰਨਾਟਕ, ਕੇਰਲ, ਲਕਸ਼ਦੀਪ, ਉੜੀਸਾ, ਗੰਗਾ ਪੱਛਮੀ ਬੰਗਾਲ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਅਤੇ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਦਿੱਲੀ ਵਿੱਚ ਰਿਕਾਰਡ ਮੀਂਹ

ਦਿੱਲੀ ਦੀ ਸਫਰਦਜੰਗ ਆਬਜ਼ਰਵੇਟਰੀ ਦੇ ਅੰਕੜਿਆਂ ਅਨੁਸਾਰ, ਸਨਿੱਚਰਵਾਰ ਸਵੇਰੇ 8.30 ਵਜੇ ਤੱਕ 138.8 ਮਿਲੀਮੀਟਰ ਵਰਖਾ ਦਰਜ ਕੀਤੀ ਗਈ ਹੈ, ਜੋ ਕਿ 2007 ਤੋਂ ਬਾਅਦ ਅਗਸਤ ਮਹੀਨੇ ਵਿੱਚ ਸਭ ਤੋਂ ਵੱਧ ਹੈ।

ਰਾਜਧਾਨੀ ਵਿੱਚ ਸਨਿੱਚਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇੱਕ ਡਿਗਰੀ ਘੱਟ ਸੀ। ਮੀਂਹ ਕਾਰਨ ਘੱਟੋ ਘੱਟ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਸੀ, ਜੋ 23.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
Embed widget