Punjab Weather Update: ਪੰਜਾਬ 'ਚ ਲਗਾਤਾਰ ਅਸਮਾਨੋਂ ਵਰ੍ਹ ਰਹੀ ਅੱਗ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਦੱਸ ਦੇਈਏ ਕਿ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਜ਼ਿਲ੍ਹਾ-ਵਾਰ ਚੇਤਾਵਨੀ ਮੁਤਾਬਕ 25 ਅਪ੍ਰੈਲ ਤੋਂ 29 ਅਪ੍ਰੈਲ 2026 ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਹੀਟਵੇਵ ਦੀ ਚਿਤਾਵਨੀ ਹੈ, ਉੱਥੇ ਹੀ ਕੁਝ ਇਲਾਕਿਆਂ 'ਚ ਮੀਂਹ ਤੇ ਤੇਜ਼ ਹਨ੍ਹੇਰੀ -ਤੂਫਾਨ ਆਉਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

Continues below advertisement

ਗਰਜ-ਚਮਕ ਨਾਲ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ 

ਮੌਸਮ ਵਿਭਾਗ ਦੇ ਅਨੁਸਾਰ ਪਹਿਲੇ 25 ਤੇ 26 ਅਪ੍ਰੈਲ ਨੂੰ ਦੋ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਧਣ ਕਾਰਨ ਗਰਮੀ ਦਾ ਪ੍ਰਭਾਵ ਰਹੇਗਾ, ਜਦਕਿ ਕੁਝ ਥਾਵਾਂ ‘ਤੇ ਰਾਤਾਂ ਗਰਮ ਵੀ ਰਹਿ ਸਕਦੀਆਂ ਹਨ। 27 ਅਤੇ 28 ਅਪ੍ਰੈਲ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਾਂ ਦੀ ਗਤੀਵਿਧੀ ਵਧੇਗੀ ਅਤੇ ਗਰਜ-ਚਮਕ ਨਾਲ ਹਲਕੀ ਬਾਰਿਸ਼ ਅਤੇ 30-40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Continues below advertisement

ਇਸ ਦੇ ਨਾਲ ਹੀ 29 ਅਪ੍ਰੈਲ ਨੂੰ ਵੀ ਕੁਝ ਜ਼ਿਲ੍ਹਿਆਂ ਵਿੱਚ ਮੌਸਮ ਅਸਥਿਰ ਰਹੇਗਾ, ਜਿੱਥੇ ਬੱਦਲਾਂ ਅਤੇ ਹਵਾਵਾਂ ਦਾ ਪ੍ਰਭਾਵ ਜਾਰੀ ਰਹੇਗਾ, ਜਦਕਿ ਦੱਖਣ-ਪੱਛਮੀ ਹਿੱਸਿਆਂ ਵਿੱਚ ਕੋਈ ਖਾਸ ਚੇਤਾਵਨੀ ਨਹੀਂ ਹੈ। ਹਾਲਾਂਕਿ ਮੌਸਮ ਵਿੱਚ ਤਬਦੀਲੀ ਆਉਣ ਤੇ ਲੋਕਾਂ ਨੂੰ ਰਾਹਤ ਮਿਲੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।