Punjab Weather Today: ਪੰਜਾਬ 'ਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਹੁਣ ਲੋਕਾਂ ਨੂੰ ਦਿਨ ਵੇਲੇ ਗਰਮੀ ਮਹਿਸੂਸ ਹੋਣ ਲੱਗੀ ਹੈ। ਹਾਲਾਂਕਿ, ਰਾਤ ​​ਤੇ ਸਵੇਰ ਨੂੰ ਅਜੇ ਵੀ ਹਲਕੀ ਠੰਢਕ ਮਹਿਸੂਸ ਕੀਤੀ ਜਾ ਸਕਦੀ ਹੈ। ਹਲਕੀ ਠੰਢੀ ਹਵਾ ਦੇ ਨਾਲ ਤਾਪਮਾਨ ਅਜੇ ਵੀ ਸੁਹਾਵਣਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਗਰਮੀ ਵਧਣ ਦੀ ਸੰਭਾਵਨਾ ਹੈ।


ਬਦਲੇ ਮੌਸਮ ਨੂੰ ਵੇਖ ਲੋਕਾਂ ਨੇ ਦਿਨ ਵੇਲੇ ਗਰਮੀ ਵਾਲੇ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਦਿਨਾਂ ਤੋਂ ਤੇਜ਼ ਧੁੱਪ ਕਾਰਨ ਦਿਨ ਗਰਮ ਹੁੰਦੇ ਜਾ ਰਹੇ ਹਨ। ਦੂਜੇ ਪਾਸੇ ਸ਼ਾਮ ਤੱਕ ਠੰਢ ਦਾ ਅਹਿਸਾਸ ਫਿਰ ਤੋਂ ਸ਼ੁਰੂ ਹੋ ਜਾਂਦਾ ਹੈ। ਅਜਿਹੇ 'ਚ ਰਾਤ ਨੂੰ ਵੀ ਲੋਕਾਂ ਨੂੰ ਠੰਢ ਦਾ ਅਹਿਸਾਸ ਹੋ ਰਿਹਾ ਹੈ। 


ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਤੱਕ ਸੂਬੇ ਭਰ ਵਿੱਚ ਮੌਸਮ ਖੁਸ਼ਕ ਰਹੇਗਾ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਅਨੁਸਾਰ 20 ਮਾਰਚ ਤੱਕ ਮੌਸਮ ਖੁਸ਼ਕ ਰਹੇਗਾ। ਇਸ ਸਮੇਂ ਦੌਰਾਨ ਦਿਨ ਵੇਲੇ ਤੇਜ਼ ਧੁੱਪ ਰਹੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਦਿਨ ਵੇਲੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਜ਼ ਧੁੱਪ ਨਿਕਲੀ।



ਪੰਜਾਬ ਅੰਦਰ ਤਾਪਮਾਨ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਵੀਰਵਾਰ ਨੂੰ ਪਟਿਆਲਾ ਜ਼ਿਲ੍ਹੇ ਦਾ ਵੱਧ ਤੋਂ ਵੱਧ ਤਾਪਮਾਨ 29.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਜ਼ਿਲ੍ਹੇ ਦਾ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਸੈਲਸੀਅਸ ਤੇ  ਅੰਮ੍ਰਿਤਸਰ ਦਾ 26.6 ਡਿਗਰੀ ਸੈਲਸੀਅਸ ਰਿਹਾ।


ਇਸੇ ਤਰ੍ਹਾਂ ਫਰੀਦਕੋਟ ਦਾ ਤਾਪਮਾਨ 26 ਡਿਗਰੀ, ਗੁਰਦਾਸਪੁਰ ਦਾ 26.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਦਿਨ ਵੇਲੇ ਗਰਮੀ ਦਾ ਅਹਿਸਾਸ ਹੋਵੇਗਾ। ਇਸ ਵਾਰ ਮਾਰਚ ਦਾ ਅੱਧਾ ਮਹੀਨਾ ਠੰਢਾ ਰਿਹਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: