ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਸੂਬਾ ਵਾਸੀਆਂ ਤੱਕ ਸਿੱਧੇ ਤੌਰ ’ਤੇ ਪਹੁੰਚਾਇਆ ਜਾ ਰਿਹੈ : ਬ੍ਰਮ ਸ਼ੰਕਰ ਜਿੰਪਾ
Hoshiarpur News : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ

Hoshiarpur News : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਅਤੇ ਉਨ੍ਹਾਂ ਤੱਕ ਵੱਧ ਤੋਂ ਵੱਧ ਸਰਕਾਰੀ ਸੁਵਿਧਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ (Bram Shankar Jimpa) ਨੇ ਅੱਜ ਆਪਣੇ ਦਫ਼ਤਰ ਵਿਚ ਲਗਾਏ ਜਨਤਾ ਦਰਬਾਰ ਵਿਚ ਕਰੀਬ 235 ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਗੌਰ ਨਾਲ ਸੁਣਦੇ ਹੋਏ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਆਪਣੇ ਦਫ਼ਤਰ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ’ਸਰਕਾਰ ਤੁਹਾਡੇ ਦੁਆਰ’ ਅਭਿਆਨ ਤਹਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।






















