Weather Update: ਚੰਡੀਗੜ੍ਹ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਤੋਂ ਬਾਅਦ ਆਸਮਾਨ 'ਚ ਬੱਦਲ ਛਾਏ ਰਹਿਣ ਤੇ ਕੁਝ ਇਲਾਕਿਆਂ 'ਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 19 ਤੋਂ 21 ਜੂਨ ਦਰਮਿਆਨ ਚੰਡੀਗੜ੍ਹ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਮੌਸਮ ਵਿੱਚ ਬਦਲਾਅ ਹੋਵੇਗਾ
ਮੌਸਮ ਵਿਭਾਗ ਮੁਤਾਬਕ ਇਹ ਪ੍ਰੀ-ਮੌਨਸੂਨ ਨਹੀਂ ਹੈ। ਮਾਨਸੂਨ ਤੋਂ ਪਹਿਲਾਂ ਦੀ ਬਾਰਸ਼ ਪੂਰਬੀ ਹਵਾਵਾਂ ਨਾਲ ਆਉਂਦੀ ਹੈ, ਜਦੋਂਕਿ ਅਗਲੇ ਤਿੰਨ ਦਿਨਾਂ ਤੱਕ ਬਾਰਸ਼ ਪੱਛਮੀ ਹਵਾਵਾਂ ਨਾਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ ਤੇ ਗਰਮੀ ਤੋਂ ਰਾਹਤ ਮਿਲੇਗੀ।
ਦਰਅਸਲ ਚੰਡੀਗੜ੍ਹ 'ਚ ਗਰਮੀ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਚੰਡੀਗੜ੍ਹ ਵਿੱਚ ਗਰਮੀ ਦਾ ਇੰਨਾ ਲੰਬਾ ਦੌਰ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ। ਤਾਪਮਾਨ ਅਜੇ ਵੀ 44 ਡਿਗਰੀ ਸੈਲਸੀਅਸ ਤੋਂ ਉੱਪਰ ਹੈ ਜੋ ਆਮ ਨਾਲੋਂ ਲਗਭਗ 8 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਕੱਲ੍ਹ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 7.9 ਡਿਗਰੀ ਸੈਲਸੀਅਸ ਵੱਧ ਸੀ।
ਗਰਮੀ ਦੇ ਕਹਿਰ ਕਾਰਨ ਸ਼ਹਿਰ ਵਿੱਚ ਬਿਜਲੀ ਦੀ ਮੰਗ ਵੀ ਵਧ ਗਈ ਹੈ। ਇਸ ਕਾਰਨ ਸ਼ਹਿਰ ਵਿੱਚ ਟਰਾਂਸਫਾਰਮਰ ਤੇ ਬਿਜਲੀ ਦੀਆਂ ਤਾਰਾਂ ਓਵਰਲੋਡ ਹੋ ਗਈਆਂ ਹਨ। ਇਸ ਕਾਰਨ ਕਈ ਥਾਵਾਂ ’ਤੇ ਨੁਕਸ ਦੇਖਣ ਨੂੰ ਮਿਲ ਰਹੇ ਹਨ। ਇਸ ਕਾਰਨ ਅਣਐਲਾਨੇ ਕੱਟਾਂ ਦੀ ਗਿਣਤੀ ਵਧ ਗਈ ਹੈ।
ਇਸ ਤੋਂ ਪਹਿਲਾਂ ਬਿਜਲੀ ਵਿਭਾਗ ਵੱਲੋਂ ਰੋਜ਼ਾਨਾ ਬਿਜਲੀ ਕੱਟਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਸੀ ਪਰ ਹੁਣ ਅਜਿਹੀ ਕੋਈ ਸੂਚਨਾ ਨਹੀਂ ਦਿੱਤੀ ਜਾ ਰਹੀ। ਰਾਤ ਦੇ ਸਮੇਂ ਇਹ ਸਮੱਸਿਆ ਹੋਰ ਵੱਧ ਜਾਂਦੀ ਹੈ ਕਿਉਂਕਿ ਜੇਕਰ ਕਿਸੇ ਕਿਸਮ ਦਾ ਨੁਕਸ ਪੈ ਜਾਂਦਾ ਹੈ ਤਾਂ ਰਾਤ ਵੇਲੇ ਉਸ ਨੂੰ ਠੀਕ ਨਹੀਂ ਕੀਤਾ ਜਾਂਦਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।