PUNJAB WEATHER: ਵੈਸਟਨ ਡਿਸਟਰਬਨ ਦਾ ਅਸਰ ਹੋਇਆ ਖਤਮ, ਵੱਧਣ ਲੱਗੀ ਗਰਮੀ, 48 ਘੰਟਿਆਂ 'ਚ ਹੋਰ ਵਧੇਗਾ ਪਾਰਾ
ਕੁੱਝ ਦਿਨਾਂ ਤੋਂ ਸਰਗਰਮ ਰਹੇ ਵੈਸਟਨ ਡਿਸਟਰਬਨ ਦਾ ਅਸਰ ਹੁਣ ਖਤਮ ਹੋ ਗਿਆ ਹੈ। ਹੁਣ ਤਾਪਮਾਨ ਦੁਬਾਰਾ ਵੱਧਣ ਲੱਗ ਪਿਆ ਹੈ। ਕੱਲ੍ਹ ਸ਼ਾਮ ਤਾਪਮਾਨ ‘ਚ 0.6 ਡਿਗਰੀ ਦਾ ਪਾਰੇ ਦੇ ਵਿੱਚ ਵਾਧਾ ਨਜ਼ਰ ਆਇਆ। ਪਰ ਆਉਣ ਵਾਲੇ ਦਿਨਾਂ ਵਿੱਚ...

ਕੁੱਝ ਦਿਨਾਂ ਤੋਂ ਸਰਗਰਮ ਰਹੇ ਵੈਸਟਨ ਡਿਸਟਰਬਨ ਦਾ ਅਸਰ ਹੁਣ ਖਤਮ ਹੋ ਗਿਆ ਹੈ। ਹੁਣ ਤਾਪਮਾਨ ਦੁਬਾਰਾ ਵੱਧਣ ਲੱਗ ਪਿਆ ਹੈ। ਕੱਲ੍ਹ ਸ਼ਾਮ ਤਾਪਮਾਨ ‘ਚ 0.6 ਡਿਗਰੀ ਦਾ ਪਾਰੇ ਦੇ ਵਿੱਚ ਵਾਧਾ ਨਜ਼ਰ ਆਇਆ। ਪਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਤਬਦੀਲੀ ਆ ਸਕਦੀ ਹੈ। ਅਗਲੇ 48 ਘੰਟਿਆਂ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਦਾ ਵਾਧਾ ਹੋ ਸਕਦਾ ਹੈ।
ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ। ਹਾਲਾਂਕਿ ਇਹ ਤਾਪਮਾਨ ਆਮ ਤੋਂ 2.3 ਡਿਗਰੀ ਵੱਧ ਬਣਿਆ ਹੋਇਆ ਹੈ, ਜਿਸ ਨਾਲ ਗਰਮੀ ਦਾ ਅਸਰ ਹੋਰ ਵੀ ਤੇਜ਼ ਹੋ ਗਿਆ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਮੁੱਖ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ ਵੱਧ ਤੋਂ ਵੱਧ ਤਾਪਮਾਨ ਹੇਠ ਲਿਖੇ ਤਰੀਕੇ ਨਾਲ ਰਿਹਾ:
ਲੁਧਿਆਣਾ: 37.8°C (ਸਧਾਰਣ ਤੋਂ 1.6°C ਵੱਧ)
ਅੰਮ੍ਰਿਤਸਰ: 37.0°C (ਸਧਾਰਣ ਤੋਂ 1.7°C ਵੱਧ)
ਪਠਾਨਕੋਟ: 38.6°C
ਫਤਿਹਗੜ੍ਹ ਸਾਹਿਬ: 37.4°C
ਅਗਲੇ 48 ਘੰਟਿਆਂ ਵਿੱਚ ਤਾਪਮਾਨ 3 ਡਿਗਰੀ ਤੱਕ ਵੱਧ ਸਕਦਾ ਹੈ
ਮਾਹਿਰਾਂ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ, ਅਗਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਵਾਧਾ ਹੋ ਸਕਦਾ ਹੈ। 23 ਅਪ੍ਰੈਲ ਨੂੰ ਪੰਜਾਬ ਦੇ ਗੁਆਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਵਿੱਚ ਲੂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਪੰਜਾਬ ਲਈ ਹਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਇਸਦਾ ਹਲਕਾ ਪ੍ਰਭਾਵ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਵੇਖਣ ਨੂੰ ਮਿਲ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















