ਪੜਚੋਲ ਕਰੋ

Farmer Protest: ਚੰਡੀਗੜ੍ਹ 'ਚ ਹੋਈ ਕਿਸਾਨਾਂ ਦੀ ਮਹਾਪੰਚਾਇਤ 'ਚ ਕੀ-ਕੀ ਲਏ ਗਏ ਫ਼ੈਸਲੇ ? ਵਿਸਥਾਰ 'ਚ ਸਮਝੋ ਇੱਕ-ਇੱਕ ਨੁਕਤਾ !

ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ 34 ਸੈਕਟਰ ਵਿੱਚ ਇੱਕ ਵਿਸ਼ਾਲ ਮਹਾਂਪੰਚਾਇਤ ਕੀਤੀ ਉਨ੍ਹਾਂ ਕਿਹਾ ਕਿ ਜੇ ਮੰਗਾਂ ਨੂੰ ਅਣਗੌਲਿਆਂ ਕੀਤਾ ਤਾਂ ਪੰਜਾਬ ਸਰਕਾਰ ਸੰਘਰਸ਼ ਲਈ ਤਿਆਰ ਰਹੇ

Farmer Protest: ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ 34 ਸੈਕਟਰ ਵਿੱਚ ਇੱਕ ਵਿਸ਼ਾਲ ਮਹਾਂਪੰਚਾਇਤ ਕਰਕੇ ਪੰਜਾਬ ਦੇ ਪਾਣੀ ਅਤੇ ਖੇਤੀ ਸੰਕਟ ਨਾਲ ਜੁੜੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਭਾਰ ਕੇ ਇਨ੍ਹਾਂ ਨੂੰ ਹੱਲ ਕਰਨ ਲਈ ਠੋਸ ਫੈਸਲੇ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਭਵਿੱਖ ਵਿੱਚ ਇੱਕ ਵਿਆਪਕ ਸੰਘਰਸ਼ ਦਾ ਸਾਹਮਣਾ ਕਰਨ ਲਈ ਪੰਜਾਬ ਸਰਕਾਰ ਤਿਆਰ ਰਹੇ।

ਜ਼ਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਦਾ ਮਸਲਾ

ਮਹਾਂਪੰਚਾਇਤ ਵਿੱਚ ਪੰਜਾਬ ਦੇ ਪਾਣੀ ਅਤੇ ਖੇਤੀ ਸੰਕਟ ਨਾਲ ਜੁੜੇ ਮੁੱਦੇ ਬੁਲਾਰਿਆਂ ਦੀ ਪ੍ਰਮੁੱਖ ਤਰਜੀਹ ਰਹੇ। ਜਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਦਰਿਆਵਾਂ ਅਤੇ ਹੋਰ ਜਲ ਸ੍ਰੋਤਾਂ ਨੂੰ ਦੂਸ਼ਿਤ ਕਰਨ ਦੇ ਅਮਲ ਦੀ ਰੋਕਥਾਮ ਕਰਨ ਲਈ ਪੰਜਾਬ ਦੀ ਜਲ-ਨੀਤੀ ਬਣਾਉਣ ਦੀ ਲੋੜ ਨੂੰ ਉਭਾਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬੀਆਂ ਨੂੰ ਹਰ ਖੇਤ ਤੱਕ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਦੇਣ ਦੀ ਮੰਗ ਤੇ ਲੋਕ ਲਹਿਰ ਉਸਾਰਨ ਦੀ ਲੋੜ ਹੈ।  

ਨਹਿਰੀ ਢਾਂਚੇ ਦੀ ਮੁੜ ਉਸਾਰੀ

ਮਹਾਂਪੰਚਾਇਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਪੰਜਾਬ ਦੇ ਤਹਿਸ ਨਹਿਸ ਹੋ ਚੁੱਕੇ ਨਹਿਰੀ ਢਾਂਚੇ ਦੀ ਮੁੜ ਉਸਾਰੀ ਅਤੇ ਨਵੇਂ ਇਲਾਕਿਆਂ ਵਿੱਚ ਨਹਿਰੀ ਢਾਂਚੇ ਦੇ ਵਿਸਥਾਰ ਲਈ ਲੋੜੀਦੇ ਵਿੱਤੀ ਬਜਟ ਦਾ ਪ੍ਰਬੰਧ ਕਰੇ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕੇਂਦਰ ਸਰਕਾਰ ਤੋਂ ਵੀ ਇਸ ਸਬੰਧੀ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕਜ ਦੇਣ ਦੀ ਮੰਗ ਕੀਤੀ। ਨਹਿਰੀ ਮੋਘਿਆਂ ਤੋਂ ਪਾਣੀ ਦੀ ਮਿਕਦਾਰ ਨੂੰ ਮੌਜੂਦਾ ਲੋੜਾਂ ਦੇ ਹਾਣ ਦਾ ਬਣਾਉਣ ਅਤੇ ਮੋਘਿਆਂ ਦੇ ਨੁਕਸਦਾਰ ਡਿਜ਼ਾਇਨ ਨੂੰ ਤਕਨੀਕੀ ਮਾਹਰਾਂ ਅਤੇ ਕਿਸਾਨਾਂ ਦੀਆਂ ਅਮਲੀ ਲੋੜਾਂ ਅਨੁਸਾਰ ਉਸਾਰਣ ਦੀ ਮੰਗ ਵੀ ਕੀਤੀ।

ਘੱਟ ਪਾਣੀ ਲੈਣ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾਵੇ

ਕਿਸਾਨ ਆਗੂਆਂ ਨੇ ਖੇਤੀ ਨੀਤੀ ਦੇ ਕੇਂਦਰ ਵਿੱਚ ਕਾਰਪੋਰੇਟ ਦੀ ਥਾਂ ਕਿਸਾਨ ਅਤੇ ਕੁਦਰਤ ਨੂੰ ਰੱਖਣ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰੇ ਅਤੇ ਬਾਸਮਤੀ ਸਮੇਤ ਸਾਰੀਆਂ ਫਸਲਾਂ ਦੀ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਕੀਤੀ ਜਾਵੇ।

ਦਰਿਆਵਾਂ ਦੀ ਮਾਲਕੀ ਦੇ ਹੱਕ ਦਾ ਮਸਲਾ

 ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਤੇ ਸੰਵਿਧਾਨਕ ਵਿਵਸਥਾ ਦੇ ਦਾਇਰੇ ਨੂੰ ਆਧਾਰ ਮੰਨ ਕੇ ਹੱਲ ਕਰਨ  ਦੀ ਮੰਗ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦਰਿਆਵਾਂ ਦੀ ਮਾਲਕੀ ਦੇ ਹੱਕ ਲਈ ਪੰਜਾਬ ਸਰਕਾਰ ਨੂੰ ਡੱਟ ਕੇ ਪੈਰਵਾਈ ਕਰਨ ਦੀ ਲੋੜ ਹੈ। ਡੈਮ ਸੇਫਟੀ ਐਕਟ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਬੁਲਾਰਿਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਮਤਾ ਪਾਸ ਕਰਨ ਦੀ ਮੰਗ ਵੀ ਕੀਤੀ । 

ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਦਾ ਮੁੱਦਾ 

ਮਹਾਂਪੰਚਾਇਤ ਵਿੱਚ ਕਿਸਾਨਾਂ ਮਜ਼ਦੂਰਾਂ ਸਿਰ ਚੜੇ ਕਰਜ਼ੇ ਦਾ ਮੁੱਦਾ ਵੀ ਪ੍ਰਮੁੱਖ ਮੁੱਦੇ ਵਜੋਂ ਛਾਇਆ ਰਿਹਾ। ਬੁਲਾਰਿਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕਰਜ਼ਾ ਕਾਰਪੋਰੇਟ ਪੱਖੀ ਖੇਤੀ ਨੀਤੀਆਂ ਕਾਰਨ ਚੜਿਆ ਹੈ। ਕਾਰਪੋਰੇਟ ਦੇ ਲੱਖਾਂ-ਕਰੋੜਾਂ ਰੁਪਏ ਮਾਫ ਕਰਨ ਵਾਲੀਆਂ ਸਰਕਾਰਾਂ ਨੇ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ ਬਾਰੇ ਘੇਸਲ ਵੱਟ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਸਹਿਕਾਰੀ ਬੈਂਕਾਂ 'ਚ 'ਵਨ ਟਾਈਮ ਸੈਟਲਮੈਂਟ' ਸਕੀਮ ਦੇਣ ਦੀ ਪਿਛਲੇ ਸਾਲ ਮੰਨੀ ਹੋਈ ਮੰਗ ਨੂੰ ਲਾਗੂ ਕਰਨ ਤੋਂ ਹੀ ਹੱਥ ਪਿੱਛੇ ਖਿੱਚ ਲਏ ਹਨ। ਉਨ੍ਹਾਂ ਕਿਸਾਨਾਂ ਨੂੰ ਇਸ ਮੁੱਦੇ ਤੇ ਸੰਘਰਸ਼ ਨੂੰ ਤੇਜ਼ ਕਰਨ ਦੀ ਅਪੀਲ ਕੀਤੀ। 

ਪਾਕਿਸਤਾਨ ਨਾਲ ਖੋਲ੍ਹਿਆ ਜਾਵੇ ਵਪਾਰ

ਕਿਸਾਨ ਆਗੂਆਂ ਨੇ  ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮੱਧ ਪੂਰਬ ਤੇ ਪਾਕਿਸਤਾਨ ਤੱਕ ਸੜਕੀ ਲਾਂਘਿਆਂ ਰਾਹੀਂ ਵਪਾਰ ਨੂੰ ਖੋਲ੍ਹਣ ਲਈ ਅਟਾਰੀ ਤੇ ਹੁਸੈਨੀਵਾਲਾ ਸਰਹੱਦੀ ਸੜਕੀ ਲਾਂਘੇ ਖੋਲੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਲਾਂਘਿਆਂ ਨੂੰ ਬਾਈਪਾਸ ਕਰਕੇ ਸਮੁੰਦਰ ਦੇ ਰਸਤੇ ਕੀਤਾ ਜਾ ਰਿਹਾ ਵਪਾਰ,ਕਾਰਪੋਰੇਟ ਘਰਾਣਿਆਂ ਲਈ ਤਾਂ ਵਰਦਾਨ ਸਾਬਤ ਹੋ ਰਿਹਾ ਪਰ ਪੰਜਾਬ ਦੀ ਆਰਥਿਕਤਾ ਖਾਸ ਕਰਕੇ ਇਥੋਂ ਦੇ ਕਿਸਾਨਾਂ,ਮਜ਼ਦੂਰਾਂ, ਵਪਾਰੀਆਂ, ਛੋਟੇ ਖੇਤੀ ਉਦਯੋਗਾਂ ਅਤੇ ਟਰੱਕ ਅਪਰੇਟਰਾਂ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਇਸ ਵਪਾਰ ਨੂੰ ਖੁਲਵਾਉਣ ਲਈ  ਕੇਂਦਰ ਸਰਕਾਰ ਤੇ ਦਬਾਉ ਬਣਾਉਣ ਲਈ ਲੋੜੀਂਦੀ ਚਾਰਾਜੋਈ ਕਰਨ ਦੀ ਮੰਗ ਕੀਤੀ।

ਸਹਿਕਾਰੀ ਅਦਾਰਿਆਂ ਦਾ ਰੱਖਿਆ ਮੁੱਦਾ

ਪੰਜਾਬ ਦੇ ਸਹਿਕਾਰੀ ਅਦਾਰਿਆਂ ਵਿੱਚ ਫੈਲੇ ਵਿਆਪਕ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਖਤ ਕਦਮ ਚੁੱਕਣ ਦੀ ਮੰਗ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਸਹਿਕਾਰਤਾ ਲਹਿਰ ਨੂੰ ਮਜਬੂਤ ਕਰਨ ਵੱਲ ਪੰਜਾਬ ਸਰਕਾਰ ਨੂੰ ਉਚੇਚਾ ਧਿਆਨ ਦੇਣ ਦੀ ਜ਼ੋਰਦਾਰ ਵਕਾਲਤ ਕੀਤੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਯਾਦ ਕਰਵਾਇਆ ਕਿ ਬੀਤੇ ਸਾਲ ਦਸੰਬਰ ਵਿੱਚ ਮੁੱਖ ਮੰਤਰੀ ਨੇ ਸਹਿਕਾਰੀ ਸੁਸਾਇਟੀਆਂ ਵਿੱਚ ਨਵੇਂ ਖਾਤੇ ਖੋਲ੍ਹਣ ਤੇ ਲੱਗੀ ਰੋਕ ਹਟਾਉਣ ਦੀ ਮੰਗ ਮੰਨ ਲਈ ਸੀ ਪਰ ਹਾਲੇ ਤੱਕ ਇਸ ਨੂੰ ਲਾਗੂ ਨਹੀ ਕੀਤਾ ਗਿਆ।

ਡੀਏਪੀ ਖਾਦ ਦਾ ਕੀਤਾ ਜਾਵੇ ਅਗਾਊਂ ਪ੍ਰਬੰਧ

ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਗਈ ਕਿ ਅਗਲੇਰੀ ਫਸਲ ਲਈ ਡੀਏਪੀ  ਦਾ ਅਗਾਊ ਪ੍ਰਬੰਧ ਕੀਤਾ ਜਾਵੇ। ਨਕਲੀ ਖਾਦਾਂ,ਦਵਾਈਆਂ ਅਤੇ ਬੀਜਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੇ ਨਾਲ ਨਾਲ ਇਨ੍ਹਾਂ ਦੀ ਗੁਣਵਤਾ ਟੈਸਟਿੰਗ ਰਿਪੋਰਟ ਨੂੰ ਸਪਲਾਈ ਕਰਨ ਤੋਂ ਪਹਿਲਾ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇ। ਡੀਏਪੀ ਦੀ ਨੈਨੋ ਪੈਕਿੰਗ ਧੱਕੇ ਨਾਲ ਕਿਸਾਨਾਂ ਨੂੰ ਚੁਕਾਉਣੀ ਬੰਦ ਕੀਤੀ ਜਾਵੇ।

ਸਮਾਰਟ ਚਿਪ ਮੀਟਰਾਂ ਦਾ ਮੁੱਦਾ

ਸਮਾਰਟ ਚਿਪ ਮੀਟਰਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਮਹਾਂਪੰਚਾਇਤ ਨੇ ਬਿਜਲੀ ਦੇ ਵੰਡ ਖੇਤਰ ਦੇ ਨਿਜੀਕਰਨ ਦੀ ਨੀਤੀ ਰੱਦ ਕਰਨ ਦੀ ਮੰਗ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
Embed widget