ਪੜਚੋਲ ਕਰੋ

OPS VIGIL : ਆਪ੍ਰੇਸ਼ਨ ‘ਵਿਜਲ-2 ਦੇ ਦੌਰਾਨ ਪੰਜਾਬ ਪੁਲਿਸ ਹੱਥ ਕੀ ਕੁੱਝ ਲੱਗਾ, ਸਾਂਝੀ ਕੀਤੀ ਜਾਣਕਾਰੀ 

Punjab Police : ਆਪ੍ਰੇਸ਼ਨ ਨੂੰ ਅੰਜਾਮ ਦੇਣ ਲਈ 7500 ਤੋਂ ਵੱਧ ਪੁਲਿਸ ਕਰਮੀ ਸ਼ਾਮਲ ਸਨ, ਜੋ ਕਿ ਰਾਜ ਭਰ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਪੂਰੀ ਮੁਸਤੈਦੀ  ਨਾਲ ਆਪ੍ਰੇਸ਼ਨ ਨੂੂੰ ਅੰਜਾਮ ਦਿੰਦੇ ਰਹੇ। ਸਾਰੇ ਸੀਪੀਜ਼/ਐਸਐਸਪੀਜ਼ ਨੂੰ

ਪੰਜਾਬ ਪੁਲਿਸ ਨੇ ਐਤਵਾਰ ਨੂੰ ਸੂਬੇ ਦੇ 28 ਪੁਲਿਸ ਜ਼ਿਲ੍ਹਿਆਂ ਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਉਨ੍ਹਾਂ ਦੇ ਆਲੇ-ਦੁਆਲੇ ਹੋਟਲ, ਸਰਾਵਾਂ ’ਤੇ ਆਪ੍ਰੇਸ਼ਨ ‘ਵਿਜਲ-2’ ਦੇ  ਨਾਮ ਹੇਠ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਆਪਰੇਸ਼ਨ (ਸੀਏਐਸਓ) ਚਲਾਇਆ।

ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਚੈਕਿੰਗ ਕਰਨ ਤੋਂ ਇਲਾਵਾ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਤਲਾਸ਼ੀ ਲਈ ਸੂਬੇ ਦੇ ਡੀ.ਐਸ.ਪੀਜ਼. ਦੀ ਨਿਗਰਾਨੀ ਹੇਠ ਪੂਰਨ ਤਾਲਮੇਲ ਵਾਲੇ 550 ਤੋਂ ਵੱਧ ਮਜ਼ਬੂਤ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਨਾਕੇ ਵੀ ਲਗਾਏ ਗਏ ।  ਇਸ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ  ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ।

ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਲਈ 7500 ਤੋਂ ਵੱਧ ਪੁਲਿਸ ਕਰਮੀ ਸ਼ਾਮਲ ਸਨ, ਜੋ ਕਿ ਰਾਜ ਭਰ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਪੂਰੀ ਮੁਸਤੈਦੀ  ਨਾਲ ਆਪ੍ਰੇਸ਼ਨ ਨੂੂੰ ਅੰਜਾਮ ਦਿੰਦੇ ਰਹੇ। ਸਾਰੇ ਸੀਪੀਜ਼/ਐਸਐਸਪੀਜ਼ ਨੂੰ ਜ਼ਿਲ੍ਹਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਅਤੇ ਇਸ ਅਪਰੇਸ਼ਨ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਪੁਲਿਸ ਕਰਮੀਆਂ ਨੂੰ ਜੁਟਾਉਣ ਲਈ ਕਿਹਾ ਗਿਆ ਸੀ। ਇਹ ਆਪਰੇਸ਼ਨ ਰੇਂਜ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਐਸਪੀ) ਦੀ ਨਿਗਰਾਨੀ ਹੇਠ ਚਲਾਇਆ ਗਿਆ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਤਲਾਸ਼ੀ ਲੈਣ ਲਈ ਐਸ.ਪੀ. ਪੱਧਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ, ਜਦੋਂ ਕਿ ਸਾਰੇ ਨਾਕਿਆਂ ’ਤੇ ਡੀਐਸਪੀ ਪੱਧਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਕਿਸੇ ਵੀ ਵਿਅਕਤੀ ਦੀ ਤਲਾਸ਼ੀ  ਜਾਂ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਲੋਕਾਂ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ।’’

ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਆਪਰੇਸ਼ਨ ਦੌਰਾਨ 141 ਰੇਲਵੇ ਸਟੇਸ਼ਨਾਂ ਅਤੇ 219 ਬੱਸ ਸਟੈਂਡਾਂ ਦੇ ਨਾਲ-ਨਾਲ 926 ਹੋਟਲਾਂ, 172 ਸਰਾਵਾਂ ਅਤੇ 166 ਧਰਮਸ਼ਾਲਾਵਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਨੇ 9521 ਦੋ-ਪਹੀਆ ਵਾਹਨਾਂ ਅਤੇ 7122 ਚੌ- ਪਹੀਆ ਵਾਹਨਾਂ ਦੀ  ਚੈਕਿੰਗ ਕੀਤੀ ।

ਸਪੈਸ਼ਲ ਡੀਜੀਪੀ ਨੇ ਆਪ੍ਰੇਸ਼ਨ ਦੇ ਅੰਜਾਮ ਸਾਂਝੇ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ 1.15 ਕਿਲੋਗ੍ਰਾਮ ਹੈਰੋਇਨ, 37 ਕਿਲੋ ਭੁੱਕੀ, 243 ਲੀਟਰ ਨਾਜਾਇਜ਼ ਸ਼ਰਾਬ, ਛੇ ਪਿਸਤੌਲ/ਰਿਵਾਲਵਰਾਂ ਤੋਂ ਇਲਾਵਾ  7.02  ਲੱਖ ਰੁਪਏ ਡਰੱਗ ਮਨੀ ਬਰਾਮਦ ਕਰਕੇ 116 ਐਫ.ਆਈ.ਆਰਜ਼ ਦਰਜ ਕੀਤੀਆਂ ਅਤੇ 141 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। । ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ, ਜਦੋਂ ਕਿ 1826 ਸ਼ੱਕੀ ਵਿਅਕਤੀਆਂ ਨੂੰ  ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget