Punjab News: ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦਾ ਇੱਕ ਵਿਧਾਇਕ ਪੁਲਿਸ 'ਤੇ ਗੋਲੀਬਾਰੀ ਕਰਕੇ ਪੁਲਿਸ ਹਿਰਾਸਤ ਵਿੱਚੋਂ ਭੱਜ ਗਿਆ। ਇੰਨਾ ਹੀ ਨਹੀਂ, ਉਸਨੇ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਦਰੜ ਦਿੱਤਾ। ਪੁਲਿਸ ਹੁਣ ਫਰਾਰ ਵਿਧਾਇਕ ਤੇ ਉਸਦੇ ਸਾਥੀਆਂ ਦੀ ਭਾਲ ਕਰ ਰਹੀ ਹੈ। ਇਹ ਸਾਰੇ ਸਕਾਰਪੀਓ ਅਤੇ ਫਾਰਚੂਨਰ ਵਿੱਚ ਭੱਜ ਗਏ। 

ਦੱਸ ਦਈਏ ਕਿ ਹਰਮੀਤ ਪਠਾਨਮਾਜਰਾ ਨੂੰ ਮੰਗਲਵਾਰ ਸਵੇਰੇ ਕਰਨਾਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਉਸਨੂੰ ਸਥਾਨਕ ਪੁਲਿਸ ਸਟੇਸ਼ਨ ਲਿਜਾਇਆ ਜਾ ਰਿਹਾ ਸੀ, ਤਾਂ ਪਠਾਨਮਾਜਰਾ ਅਤੇ ਉਸਦੇ ਸਾਥੀਆਂ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਜਦੋਂ ਇੱਕ ਪੁਲਿਸ ਵਾਲੇ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਉਸ ਉੱਤੇ ਵੀ ਗੱਡੀ ਚੜ੍ਹਾ ਦਿੱਤੀ ਤੇ ਭੱਜ ਗਏ ਪਰ ਬਾਅਦ ਵਿੱਚ ਪੁਲਿਸ ਨੇ ਫਾਰਚੂਨਰ ਨੂੰ ਰੋਕਿਆ, ਪਰ ਵਿਧਾਇਕ ਇੱਕ ਹੋਰ ਕਾਰ ਵਿੱਚ ਸੀ, ਜੋ ਅਜੇ ਵੀ ਫਰਾਰ ਹੈ। ਪੁਲਿਸ ਟੀਮ ਨੇ ਕਾਰ ਵਿੱਚੋਂ ਲਗਭਗ 3 ਹਥਿਆਰ ਜ਼ਬਤ ਕੀਤੇ ਹਨ। 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਬਲਾਤਕਾਰ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ।

ਪਠਾਨਮਾਜਰਾ 'ਤੇ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀਆਂ ਦੇਣ ਦੇ ਦੋਸ਼ ਹਨ। ਜ਼ੀਰਕਪੁਰ ਦੀ ਇੱਕ ਔਰਤ ਨੇ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਤੋਂ ਬਾਅਦ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਔਰਤ ਨੇ ਸ਼ਿਕਾਇਤ ਵਿੱਚ ਕਿਹਾ ਕਿ ਵਿਧਾਇਕ ਨੇ ਉਸ ਨੂੰ ਝੂਠ ਬੋਲਿਆ ਕਿ ਉਹ ਤਲਾਕਸ਼ੁਦਾ ਹੈ ਅਤੇ ਉਸ ਨਾਲ ਸਬੰਧ ਬਣਾਏ। ਔਰਤ ਨੇ ਉਸ 'ਤੇ ਜਿਨਸੀ ਸ਼ੋਸ਼ਣ, ਧਮਕੀਆਂ ਅਤੇ ਅਸ਼ਲੀਲ ਸਮੱਗਰੀ ਭੇਜਣ ਦਾ ਦੋਸ਼ ਲਗਾਇਆ ਹੈ।

ਔਰਤ ਦਾ ਦੋਸ਼ ਹੈ ਕਿ ਵਿਧਾਇਕ ਨੇ ਵਿਆਹੁਤਾ ਹੋਣ ਦੇ ਬਾਵਜੂਦ 2021 ਵਿੱਚ ਵਿਆਹ ਕਰਵਾਇਆ ਸੀ। ਉਸਨੇ ਵਿਧਾਇਕ 'ਤੇ ਲਗਾਤਾਰ ਜਿਨਸੀ ਸ਼ੋਸ਼ਣ, ਧਮਕੀਆਂ ਅਤੇ ਉਸਨੂੰ 'ਅਸ਼ਲੀਲ' ਸਮੱਗਰੀ ਭੇਜਣ ਦਾ ਦੋਸ਼ ਲਗਾਇਆ। ਐਫਆਈਆਰ ਤੋਂ ਬਾਅਦ, ਪਠਾਨਮਾਜਰਾ ਫੇਸਬੁੱਕ 'ਤੇ ਲਾਈਵ ਹੋ ਕੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਅਤੇ ਦੋਸ਼ ਲਗਾਇਆ ਕਿ ਦਿੱਲੀ ਸਥਿਤ 'ਆਪ' ਲੀਡਰਸ਼ਿਪ 'ਪੰਜਾਬ 'ਤੇ ਗੈਰ-ਕਾਨੂੰਨੀ ਢੰਗ ਨਾਲ ਰਾਜ ਕਰ ਰਹੀ ਹੈ'।

ਵਿਧਾਇਕ ਪਠਾਨਮਾਜਰਾ ਦੀ ਗ੍ਰਿਫ਼ਤਾਰੀ ਅਤੇ ਹਿਰਾਸਤ ਵਿੱਚੋਂ ਭੱਜਣ ਤੋਂ ਬਾਅਦ, ਸੀਨੀਅਰ 'ਆਪ' ਆਗੂ ਬਲਤੇਜ ਪੰਨੂ ਨੇ ਜਾਣਕਾਰੀ ਦਿੱਤੀ ਕਿ ਵਿਧਾਇਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਜਿੱਥੋਂ ਉਹ ਆਪਣੇ ਸਾਥੀਆਂ ਸਮੇਤ ਭੱਜ ਗਿਆ ਸੀ। ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਬਲਾਤਕਾਰ ਦੇ ਦੋਸ਼ਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਆਪਣੀ ਹੀ ਪਾਰਟੀ ਦੀ ਸੂਬਾ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ 'ਤੇ ਸਵਾਲ ਉਠਾਏ।