Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਕਤਲ ਤੇ ਬਲਾਤਕਾਰ ਦੇ ਦੋਸ਼ਾਂ ਵਿੱਚ ਘਿਰ ਗਿਆ ਹੈ। ਉਸ ਖਿਲਾਫ ਮਾਮਲਾ ਦਰਜ ਹੋ ਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਵਿੱਚ ਵੀ ਚੱਲ ਰਹੀ ਹੈ।
Ranjit Singh Dhadrian Wale: ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਕਤਲ ਤੇ ਬਲਾਤਕਾਰ ਦੇ ਦੋਸ਼ਾਂ ਵਿੱਚ ਘਿਰ ਗਿਆ ਹੈ। ਉਸ ਖਿਲਾਫ ਮਾਮਲਾ ਦਰਜ ਹੋ ਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਵਿੱਚ ਵੀ ਚੱਲ ਰਹੀ ਹੈ। ਇਹ ਮਾਮਲਾ 12 ਸਾਲ ਪੁਰਾਣਾ ਹੈ ਜਿਸ ਵਿੱਚ 22 ਸਾਲਾ ਲੜਕੀ ਨੇ 2012 'ਚ ਪਟਿਆਲਾ ਨੇੜੇ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਖੁਦਕੁਸ਼ੀ ਕਰ ਲਈ ਸੀ। ਆਓ ਜਾਣਦੇ ਹਾਂ ਕਿ ਆਖਰ ਇਹ ਪੂਰਾ ਮਾਮਲਾ ਕੀ ਹੈ।
ਕੀ ਹੈ ਪੂਰਾ ਮਾਮਲਾ
ਦਰਅਸਲ ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਵਿੱਚ ਚੱਲ ਰਹੀ ਹੈ। ਇੱਕ ਦਿਨ ਪਹਿਲਾਂ ਹੀ ਇਸ ਮਾਮਲੇ ਵਿੱਚ ਗੁਰਦੁਆਰਾ ਪਰਮੇਸ਼ਰ ਦੁਆਰ ਦੇ ਪ੍ਰਬੰਧਕ ਰਣਜੀਤ ਸਿੰਘ ਢੱਡਰੀਆਂ ਵਾਲੇ (Ranjit Singh Dhadrian Wala) ਖ਼ਿਲਾਫ਼ ਬਲਾਤਕਾਰ ਤੇ ਕਤਲ ਦੇ ਦੋਸ਼ਾਂ ਤਹਿਤ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ। ਇਸ ਮਾਮਲੇ ਵਿੱਚ ਅੱਜ ਵੀ ਅਦਾਲਤ ਵਿੱਚ ਸੁਣਵਾਈ ਹੋ ਰਹੀ ਹੈ।
ਬਲਾਤਕਾਰ ਤੇ ਕਤਲ ਦੀ ਧਾਰਾ ਜੋੜੀ
ਇਸ ਦੌਰਾਨ ਪੰਜਾਬ ਦੇ ਡੀਜੀਪੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਹਲਫਨਾਮਾ ਦਾਖਲ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਪਟਿਆਲਾ ਵਿੱਚ ਪਹਿਲਾਂ ਹੀ ਦਰਜ ਐਫਆਈਆਰ ਨੰਬਰ 208 ਤਹਿਤ ਪੁਰਾਣੇ ਕੇਸ ਵਿੱਚ ਨਵੇਂ ਦੋਸ਼ ਜੋੜ ਦਿੱਤੇ ਗਏ ਹਨ। ਹਾਲਾਂਕਿ ਢੰਡਰੀਆਂ ਵਾਲਾ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ ਤੇ ਜਲਦ ਹੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।
ਜ਼ਹਿਰ ਨਾਲ ਹੋਈ ਸੀ ਲੜਕੀ ਦੀ ਮੌਤ
ਯਾਦ ਰਹੇ ਇਹ ਮਾਮਲਾ 2012 ਦਾ ਹੈ ਤੇ ਇਸ ਵਿੱਚ ਕਰਨਾਲ ਦੀ 22 ਸਾਲਾ ਲੜਕੀ ਸ਼ਾਮਲ ਹੈ ਜੋ ਆਪਣੇ ਪਰਿਵਾਰ ਸਮੇਤ ਪ੍ਰਮੇਸ਼ਵਰ ਦੁਆਰ ਗਈ ਸੀ। 22 ਅਪ੍ਰੈਲ 2012 ਨੂੰ ਲੜਕੀ ਸ਼ੱਕੀ ਹਾਲਾਤ ਵਿੱਚ ਮ੍ਰਿਤਕ ਪਾਈ ਗਈ। ਪੋਸਟਮਾਰਟਮ ਰਿਪੋਰਟ 'ਚ ਮੌਤ ਦਾ ਕਾਰਨ ਜ਼ਹਿਰ ਦੱਸਿਆ ਗਿਆ। ਹਾਲਾਂਕਿ ਪਰਿਵਾਰ ਦਾ ਇਲਜ਼ਾਮ ਹੈ ਕਿ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਤੇ ਫਿਰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਪਰਮੇਸ਼ਰ ਦੁਆਰ ਦੇ ਸੇਵਾਦਾਰਾਂ ਨੇ ਲੜਕੀ ਦੀ ਮੌਤ ਇਮਾਰਤ ਦੇ ਬਾਹਰ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਉਸ ਸਮੇਂ ਦੇਸ਼ ਤੋਂ ਬਾਹਰ ਸਨ। ਪੀੜਤ ਪਰਿਵਾਰ ਦੇ ਮੈਂਬਰਾਂ ਵੱਲੋਂ ਬਾਅਦ 'ਚ ਪਟੀਸ਼ਨ ਦਾਇਰ ਕੀਤੀ ਗਈ।
ਲੜਕੀ ਦਾ ਭਰਾ ਪਹੁੰਚਿਆ ਹਾਈਕੋਰਟ
ਪਟੀਸ਼ਨ ਦੀ ਸੁਣਵਾਈ ਕਰਦਿਆਂ 2012 ਵਿੱਚ ਪਰਮੇਸ਼ਵਰ ਦੁਆਰ ਵਿਖੇ ਇੱਕ ਲੜਕੀ ਦੇ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਵਾਬ ਮੰਗਿਆ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਨੇ ਇੱਕ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਸੀਬੀਆਈ ਜਾਂ ਸੀਨੀਅਰ ਆਈਪੀਐਸ ਅਧਿਕਾਰੀ ਦੀ ਅਗਵਾਈ ਵਾਲੀ ਐਸਆਈਟੀ ਤੋਂ ਕਰਵਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਪਟੀਸ਼ਨ 'ਚ ਰਣਜੀਤ ਸਿੰਘ ਢੱਡਰੀਆਂ ਵਾਲੇ 'ਤੇ ਗੰਭੀਰ ਦੋਸ਼ ਲਾਏ ਗਏ। ਹਾਲਾਂਕਿ ਉਦੋਂ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ।
ਹਾਈਕੋਰਟ ਨੇ ਅਪਣਾਇਆ ਸਖਤ ਰੁਖ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਦੁਖਦ ਸਥਿਤੀ ਨੂੰ ਦਰਸਾਉਂਦਾ ਹੈ। ਅਦਾਲਤ ਨੇ ਨੋਟ ਕੀਤਾ ਕਿ ਸ਼ਿਕਾਇਤਕਰਤਾ ਵੱਲੋਂ ਕਥਿਤ ਬਲਾਤਕਾਰ ਤੇ ਕਤਲ ਸਬੰਧੀ ਦਿੱਤਾ ਗਿਆ ਬਿਆਨ 24 ਮਈ, 2012 ਨੂੰ ਦਿੱਤਾ ਗਿਆ ਸੀ। ਪਹਿਲੀ ਸੂਚਨਾ ਦੇ ਆਧਾਰ 'ਤੇ ਐਫਆਈਆਰ ਦਰਜ ਕਰਨ ਦੀ ਬਜਾਏ ਪੁਲਿਸ ਨੇ ਦੋਸ਼ਾਂ ਦੀ ਭਰੋਸੇਯੋਗਤਾ ਦੀ ਪੁਸ਼ਟੀ ਕਰਨ ਲਈ ਗੈਰ-ਕਾਨੂੰਨੀ ਤੇ ਗੈਰ-ਸੰਵਿਧਾਨਕ ਜਾਂਚ ਸ਼ੁਰੂ ਕਰ ਦਿੱਤੀ।