Punjab News: 'ਆਖ਼ਰ SGPC ਦੀ ਕੀ ਮਜਬੂਰੀ ਹੈ ਜੋ ਪੀਟੀਸੀ ਤੋਂ ਬਾਹਰ ਨਹੀਂ ਨਿਕਲ ਸਕੀ ?'
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 23 ਜੁਲਾਈ ਤੋਂ ਆਪਣਾ ਯੂ-ਟਿਊਬ ਚੈਨਲ ਖੋਲ੍ਹਣ ਦੇ ਫ਼ੈਸਲੇ ਦੇ ਬਾਵਜੂਦ ਮੁੜ ਬਾਦਲ ਪਰਿਵਾਰ ਦੀ ਮਲਕੀਅਤ ਵਾਲੇ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ।
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਮੁੜ ਤੋਂ ਪੀ.ਟੀ.ਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦੇਣ ਦੀ ਕੀਤੀ ਗਈ ਸਿਫ਼ਾਰਸ਼ 'ਤੇ ਆਮ ਆਦਮੀ ਪਾਰਟੀ ਨੇ ਸਖ਼ਤ ਇਤਰਾਜ਼ ਜਤਾਇਆ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 23 ਜੁਲਾਈ ਤੋਂ ਆਪਣਾ ਯੂ-ਟਿਊਬ ਚੈਨਲ ਖੋਲ੍ਹਣ ਦੇ ਫ਼ੈਸਲੇ ਦੇ ਬਾਵਜੂਦ ਮੁੜ ਬਾਦਲ ਪਰਿਵਾਰ ਦੀ ਮਲਕੀਅਤ ਵਾਲੇ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ।
ਪੰਚਾਇਤ ਦਾ ਕਿਹਾ ਸਿਰ-ਮੱਥੇ ਪੰਤਾਲਾ ਫੇਰ ਉਥੇ ਦਾ ਉੱਥੇ
— AAP Punjab (@AAPPunjab) July 21, 2023
ਅੱਜ ਫੇਰ ਤੋਂ SGPC ਨੇ ਇਹ ਐਲਾਨ ਕਰ ਦਿੱਤਾ ਕਿ ਜਦੋਂ ਤੱਕ ਅਸੀਂ ਆਪਣਾ ਸੈੱਟਲਾਇਟ ਚੈਨਲ ਸਥਾਪਿਤ ਨਹੀਂ ਕਰ ਲੈਂਦੇ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਅਣਮਿੱਥੇ ਸਮੇਂ ਲਈ PTC ਕੋਲ ਰਹੇਗਾ
ਅੱਜ CM @BhagwantMann ਜੀ ਵੱਲੋਂ SGPC ਨੂੰ ਇਹ ਬੇਨਤੀ ਕੀਤੀ ਗਈ ਹੈ ਕਿ ਉਹ ਗੁਰਬਾਣੀ ਦੇ… pic.twitter.com/JMfPZPD7cu
ਕੰਗ ਨੇ ਐਸਜੀਪੀਸੀ 'ਤੇ ਸਵਾਲ ਉਠਾਇਆ ਕਿ ਆਖ਼ਿਰ ਇਹ ਮਜਬੂਰੀ ਹੋ ਗਈ ਹੈ ਕਿ ਉਹ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਬਾਰ-ਬਾਰ ਪੀ.ਟੀ.ਸੀ ਨੂੰ ਦੇ ਰਹੀ ਹੈ? ਕੀ ਐਸਜੀਪੀਸੀ ਨੇ ਬਾਦਲ ਪਰਿਵਾਰ ਦੇ ਹਿੱਤਾਂ ਦੀ ਰਾਖੀ ਲਈ ਇਹ ਫ਼ੈਸਲਾ ਲਿਆ ਹੈ? ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਪ੍ਰਸਾਰਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਨੂੰ ਦੇਵੇ, ਸਰਕਾਰ 24 ਘੰਟਿਆਂ ਦੇ ਅੰਦਰ ਸਾਰੇ ਪ੍ਰਬੰਧ ਕਰਕੇ ਸਾਰਾ ਖਰਚਾ ਚੁੱਕੇਗੀ।
ਕੰਗ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਫ਼ੈਸਲਾ ਪੂਰੀ ਤਰ੍ਹਾਂ ਇਕਪਾਸੜ ਅਤੇ ਬੇਇਨਸਾਫ਼ੀ ਵਾਲਾ ਹੈ। ਸ਼੍ਰੋਮਣੀ ਕਮੇਟੀ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਢੁਕਵਾਂ ਫ਼ੈਸਲਾ ਲੈਣਾ ਚਾਹੀਦਾ ਸੀ। ਜਦੋਂ ਤੱਕ ਉਸ ਦਾ ਆਪਣਾ ਸੈਟੇਲਾਈਟ ਚੈਨਲ ਸਥਾਪਿਤ ਨਹੀਂ ਹੋ ਜਾਂਦਾ, ਉਸ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਾਰੇ ਚੈਨਲਾਂ ਨੂੰ ਦੇਣਾ ਚਾਹੀਦਾ ਸੀ ਤਾਂ ਜੋ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਤੱਕ ਪਵਿੱਤਰ ਗੁਰਬਾਣੀ ਦਾ ਗਿਆਨ ਪਹੁੰਚ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।