ਪੜਚੋਲ ਕਰੋ

Sports Policy: ਕੀ ਹੈ ਪੰਜਾਬ ਦੀ ਨਵੀਂ ਖੇਡ ਨੀਤੀ ? ਦੇਖੋ ਕਿੰਨਾ ਰੱਖਿਆ ਇਨਾਮ ਤੇ ਕੋਚ ਦੀ ਕਿੰਨੀ ਤਨਖਾਹ, ਖੇਡ ਮੰਤਰੀ ਨੇ ਦਿੱਤੀ ਜਾਣਕਾਰੀ

New sports policy - ਕੌਮੀ ਪੱਧਰ ਦੇ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਲਈ ਹਰ ਜ਼ਿਲੇ ਵਿੱਚ 200 ਖਿਡਾਰੀਆਂ ਦੇ ਸਪੋਰਟਸ ਹੋਸਟਲਾਂ ਵਾਲਾ ਜ਼ਿਲਾ ਖੇਡ ਢਾਂਚਾ ਉਸਾਰਿਆ ਜਾਣਾ ਹੈ। ਸੂਬੇ ਭਰ ਵਿੱਚ ਕੁੱਲ 5000 ਖਿਡਾਰੀਆਂ ਦੀ ਸਮਰੱਥਾ...

 Punjab sports policy  - ਬੀਤੀ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਲਈ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਸੀ। ਜਿਸ ਸਬੰਧੀ ਜਾਣਕਾਰੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਦਿੱਤੀ ਗਈ। ਖੇਡ ਵਿਭਾਗ ਵੱਲੋਂ ਨਵੀਂ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਜਿਸ ਵਿੱਚ ਹਾਕੀ ਓਲੰਪੀਅਨ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਦਰੋਣਾਚਾਰੀਆ ਐਵਾਰਡੀ ਤੇ ਸਾਬਕਾ ਚੀਫ ਕੋਚ ਬਾਕਸਿੰਗ ਗੁਰਬਖ਼ਸ਼ ਸਿੰਘ ਸੰਧੂ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ, ਕਈ ਯੂਨੀਵਰਸਿਟੀਆਂ ਵਿੱਚ ਖੇਡ ਡਾਇਰੈਕਟਰ ਰਹਿ ਚੁੱਕੇ ਡਾ. ਰਾਜ ਕੁਮਾਰ ਸ਼ਰਮਾ ਅਤੇ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਜੇ.ਐਸ.ਚੀਮਾ ਤੋਂ ਇਲਾਵਾ, ਐਨ.ਆਈ.ਐਸ., ਸਾਈ. ਉਚੇਰੀ ਸਿੱਖਿਆ ਤੇ ਸਕੂਲ ਸਿੱਖਿਆ ਦੇ ਖੇਡਾਂ ਨਾਲ ਸਬੰਧਤ ਨੁਮਾਇੰਦੇ ਸ਼ਾਮਲ ਕੀਤੇ ਗਏ। ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਜ਼ਿਲਾ ਖੇਡ ਅਫਸਰ ਦੀ ਸ਼ਮੂਲੀਅਤ ਤੋਂ ਬਿਨਾਂ ਆਮ ਲੋਕਾਂ ਤੋਂ ਸੁਝਾਅ ਲਏ ਗਏ।

ਪਿੰਡ ਸੈਂਟਰ
ਸਾਰੇ ਉਮਰ ਵਰਗਾਂ ਤੇ ਫਿਜ਼ੀਕਲ ਫਿਟਨੈਸ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਪੱਧਰ ਉਤੇ ਸਥਾਨਕ ਲੋੜਾਂ ਨੂੰ ਦੇਖਦਿਆਂ ਖੇਡ ਮੈਦਾਨ ਸਥਾਪਤ ਕੀਤੇ ਜਾਣਗੇ। ਕੁੱਲ ਬਜਟ ਦੀ 25 ਫੀਸਦੀ ਵਨ ਟਾਈਮ ਮੈਚਿੰਗ ਗਰਾਂਟ (ਵੱਧ ਤੋਂ ਵੱਧ 10 ਲੱਖ ਰੁਪਏ ਪ੍ਰਤੀ ਪਿੰਡ) ਦੇਣ ਦੀ ਵਿਵਸਥਾ ਹੋਵੇਗੀ। ਢਾਈ ਕਿਲੋਮੀਟਰ ਲੰਬੇ ਦੋ ਮੀਟਰ ਜੌਗਿੰਗ/ਵਾਕਿੰਗ ਟਰੈਕ ਲਈ ਵਨ ਟਾਈਮ ਮੈਚਿੰਗ ਗਰਾਂਟ 40,000 ਰੁਪਏ ਪ੍ਰਤੀ ਕਿਲੋਮੀਟਰ ਦੀ ਵਿਵਸਥਾ ਕੀਤੀ ਗਈ ਹੈ। ਖਿਡਾਰੀ ਦੀ ਸਮਰੱਥਾ ਪਰਖਣ ਲਈ ਬੈਟਰੀ ਟੈਸਟ ਹੋਵੇਗਾ।


ਕਲੱਸਟਰ ਸੈਂਟਰ
ਬਿਹਤਰ ਕੋਚਿੰਗ, ਖੇਡ ਸਮਾਨ ਅਤੇ ਰਿਫਰੈਸ਼ਮੈਂਟ ਵਾਲੀਆਂ ਕਲੱਸਟਰ ਪੱਧਰ ਦੀਆਂ 1000 ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾਣਗੀਆਂ ਜਿਨਾਂ ਵਿੱਚ 6-17 ਉਮਰ ਵਰਗ ਦੇ 60,000 ਬੱਚੇ ਆਉਣ ਦੀ ਸੰਭਾਵਨਾ ਹੈ। ਹਰ ਬੱਚੇ ਨੂੰ 4-5 ਕਿਲੋਮੀਟਰ ਦੇ ਦਾਇਰੇ ਵਿੱਚ ਖੇਡ ਮੈਦਾਨ ਮੁਹੱਈਆ ਕਰਨ ਦਾ ਟੀਚਾ ਹੈ। 25 ਲੱਖ ਰੁਪਏ ਪ੍ਰਤੀ ਨਰਸਰੀ ਦੇ ਹਿਸਾਬ ਨਾਲ ਇਸ ਦਾ ਕੁੱਲ 250 ਕਰੋੜ ਰੁਪਏ ਬਜਟ ਹੋਵੇਗਾ।


ਜ਼ਿਲਾ ਪੱਧਰ
ਕੌਮੀ ਪੱਧਰ ਦੇ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਲਈ ਹਰ ਜ਼ਿਲੇ ਵਿੱਚ 200 ਖਿਡਾਰੀਆਂ ਦੇ ਸਪੋਰਟਸ ਹੋਸਟਲਾਂ ਵਾਲਾ ਜ਼ਿਲਾ ਖੇਡ ਢਾਂਚਾ ਉਸਾਰਿਆ ਜਾਣਾ ਹੈ। ਸੂਬੇ ਭਰ ਵਿੱਚ ਕੁੱਲ 5000 ਖਿਡਾਰੀਆਂ ਦੀ ਸਮਰੱਥਾ ਹੋਵੇਗਾ ਜਿਸ ਦਾ 250 ਕਰੋੜ ਰੁਪਏ ਬਜਟ ਬਣਦਾ ਹੈ।


ਸੂਬਾ ਪੱਧਰੀ
ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਟ ਲੈਵਲ ਦੇ ਸੈਂਟਰ ਸਥਾਪਤ ਕਰਨੇ ਹਨ। ਜਲੰਧਰ, ਮਾਹਿਲਪੁਰ ਤੋਂ ਇਲਾਵਾ ਮੁਹਾਲੀ, ਪਟਿਆਲਾ, ਲੁਧਿਾਣਾ, ਬਠਿੰਡਾ ਤੇ ਅੰਮਿ੍ਰਤਸਰ ਦੇ ਜ਼ਿਲਾ ਪੱਧਰੀ ਢਾਂਚੇ ਨੂੰ ਸਟੇਟ ਪੱਧਰ ਤੱਕ ਅੱਪਗ੍ਰੇਡ ਕਰਨਾ ਹੈ। ਹਰਿਆਣਾ ਵਿੱਚ 2017 ਕੋਚਾਂ ਦੇ ਮੁਕਾਬਲੇ ਪੰਜਾਬ ਵਿੱਚ ਸਿਰਫ 309 ਕੋਚ ਹਨ ਅਤੇ ਨਵੀਂ ਖੇਡ ਨੀਤੀ ਅਨੁਸਾਰ 2360 ਕੋਚਾਂ ਦੀ ਪ੍ਰਸਤਾਵਨਾ ਹੈ। ਨਵੀਂ ਖੇਡ ਨੀਤੀ ਅਨੁਸਾਰ 35 ਗਰੇਡਸ਼ਨ ਵਾਲੀਆਂ ਖੇਡਾਂ ਦੀ ਗਰੇਡਸ਼ਨ ਤੋਂ ਇਲਾਵਾ ਓਲੰਪਿਕ, ਏਸ਼ਿਆਈ ਤੇ ਕਾਮਨਵੈਲਥ ਖੇਡਾਂ ਵਿੱਚ ਸ਼ਾਮਲ ਖੇਡਾਂ ਦੀ ਵੀ ਗਰੇਡਸ਼ਨ ਹੋਵੇਗੀ। ਗਰੇਡਸ਼ਨ ਸਰਟੀਫਿਕੇਟ ਆਨਲਾਈਨ ਦੇਣ ਦੀ ਵਿਵਸਥਾ ਕੀਤੀ ਜਾਵੇਗੀ।

ਕੋਚਾਂ ਤੇ ਪੀ.ਟੀ.ਆਈਜ਼ ਦੀ ਭਰਤੀ ਲਈ ਖੇਡਾਂ ਦੀਆਂ ਪ੍ਰਾਪਤੀਆਂ ਨੂੰ 30 ਫੀਸਦੀ ਪ੍ਰਮੁੱਖਤਾ ਦਿੱਤੀ ਜਾਵੇਗੀ।  ਖਿਡਾਰੀਆਂ ਦੀ ਚੋਣ ਲਈ ਪਾਰਦਰਸ਼ਤਾ ਤੇ ਨਿਰਪੱਖਤਾ ਲਿਆਉਣ ਲਈ ਨਵੇਂ ਨਿਯਮ ਲਿਆਂਦੇ ਜਾਣਗੇ ਜਿਸ ਤਹਿਤ ਮਾਹਿਰ ਕੋਚ ਨਿਗਰਾਨ ਨਿਯੁਕਤ ਹੋਣਗੇ ਤਾਂ ਜੋ ਕਿਸੇ ਖਿਡਾਰੀ ਨਾਲ ਧੱਕਾ ਨਾ ਹੋਵੇ।


ਨਾਮੀਂ ਖਿਡਾਰੀਆਂ ਲਈ ਨੌਕਰੀਆਂ (ਪਹਿਲੀ ਵਾਰ)

ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਖਿਡਾਰੀਆਂ ਦੀ ਭਰਤੀ ਲਈ ਕਾਡਰ ਸਥਾਪਤ ਕਰਨ ਦੀ ਪ੍ਰਵਾਨਗੀ। ਕੁੱਲ 500 ਪੋਸਟਾਂ ਦੀ ਵਿਵਸਥਾ ਜਿਨਾਂ ਵਿੱਚ 40 ਡਿਪਟੀ ਡਾਇਰੈਕਟਰ, 92 ਸੀਨੀਅਰ ਕੋਚ, 138 ਕੋਚ ਤੇ 230 ਜੂਨੀਅਰ ਕੋਚ ਸ਼ਾਮਲ ਹਨ। ਜਿਵੇਂ ਕਿ ਕਿਸੇ ਵੀ ਓਲੰਪਿਕ ਮੈਡਲ ਜਾਂ ਏਸ਼ੀਅਨ ਗੋਲਡ ਲਈ ਸਿੱਧੀ ਗਰੁੱਪ ਏ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣੀ।

ਖੇਡਾਂ ਦੀ ਤਿਆਰੀ ਲਈ ਨਗਦ ਇਨਾਮ ਰਾਸ਼ੀ (ਪਹਿਲੀ ਵਾਰ)
ਖਿਡਾਰੀਆਂ ਨੂੰ ਮੈਡਲ ਲਈ ਤਿਆਰ ਕਰਨ ਵਾਸਤੇ ਕੌਮਾਂਤਰੀ ਮੁਕਾਬਲਿਆਂ ਲਈ ਕੁਆਲੀਫਾਈ ਹੋਣ ਉਤੇ ਪਹਿਲੀ ਵਾਰ ਨਗਦ ਇਨਾਮ ਰਾਸ਼ੀ ਦੇਣ ਦੀ ਵਿਵਸਥਾ ਕੀਤੀ ਗਈ ਹੈ।


ਓਲੰਪਿਕ ਖੇਡਾਂ ਤੇ ਪੈਰਾਲੰਪਿਕਸ ਲਈ 15 ਲੱਖ ਰੁਪਏ
ਡੈਫਲੰਪਿਕਸ, ਸਪੈਸ਼ਲ ਓਲੰਪਿਕਸ, ਵਿਸ਼ਵ ਚੈਂਪੀਅਨਸ਼ਿਪ ਤੇ ਵਿਸ਼ਵ ਕੱਪ (ਚਾਰ ਸਾਲਾਂ), ਏਸ਼ੀਅਨ ਗੇਮਜ਼, ਪੈਰਾ ਏਸ਼ੀਅਨ ਤੇ ਡੈਫ ਏਸੀਅਨ ਗੇਮਜ਼, ਕਾਮਨਵੈਲਥ, ਪੈਰਾ ਤੇ ਡੈਫ ਕਾਮਨਵੈਲਥ ਗੇਮਜ਼, ਚਾਰ ਸਾਲਾਂ ਬਾਅਦ ਹੋਣ ਵਾਲੀਆਂ ਵਿਸ਼ਵ ਗੇਮਜ਼ ਲਈ 8-8 ਲੱਖ ਰੁਪਏ


- ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਨੂੰ ਪਹਿਲਾਂ 2.25 ਕਰੋੜ, ਡੇਢ ਕਰੋੜ ਰੁਪਏ ਤੇ ਇਕ ਕਰੋੜ ਰੁਪਏ ਦੇਣ ਦੀ ਪਾਲਿਸੀ ਸੀ ਜੋ ਕਿ ਹੁਣ ਵਧਾ ਕੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇਕ ਕਰੋੜ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੁਣ ਹੋਰ ਨਵੇਂ ਖੇਡ ਮੁਕਾਬਲੇ ਵੀ ਨਗਦ ਇਨਾਮ ਲਈ ਸ਼ਾਮਲ ਕੀਤੇ ਹਨ।


- ਜਿਵੇਂ ਕਿ ਪਹਿਲਾਂ ਪੈਰਾਲੰਪਿਕ ਮੈਡਲ ਜੇਤੂ ਨੂੰ ਨਗਦ ਇਨਾਮ ਰਾਸ਼ੀ ਦਿੱਤੀ ਜਾਂਦੀ ਸੀ। ਹੁਣ ਸਪੈਸ਼ਲ ਓਲੰਪਿਕਸ, ਡੈਫ ਓਲੰਪਿਕਸ, ਪੈਰਾ ਵਰਲਡ ਗੇਮਜ਼ (75, 50 ਤੇ 30 ਲੱਖ ਰੁਪਏ) 

- ਬੈਡਮਿੰਟਨ ਦੇ ਥੌਮਸ ਕੱਪ, ਓਬੇਰ ਕੱਪ, ਬੀ.ਡਬਲਿਊ ਐਫ ਵਰਲਡ ਟੂਰ ਫਾਈਨਲ (75, 50 ਤੇ 40 ਲੱਖ ਰੁਪਏ)
ਟੈਨਿਸ ਦੇ ਸਾਰੇ ਗਰੈਂਡ ਸਲੈਮ (75, 50 ਤੇ 40 ਲੱਖ ਰੁਪਏ)
- ਹਾਕੀ ਦਾ ਅਜ਼ਲਾਨ ਸ਼ਾਹ ਹਾਕੀ ਕੱਪ (75, 50 ਤੇ 40 ਲੱਖ ਰੁਪਏ)
- ਡਾਇਮੰਡ ਲੀਗ ਅਤੇ ਮਾਨਤਾ ਪ੍ਰਾਪਤ ਇੰਟਰਨੈਸ਼ਨਲ ਸੰਸਥਾਵਾਂ ਦੇ ਮਾਨਤਾ ਪ੍ਰਾਪਤ ਟੂਰਨਾਮੈਂਟ (75, 50 ਤੇ 40 ਲੱਖ ਰੁਪਏ)
ਡੈਫ ਵਰਲਡ ਕੱਪ, ਬਲਾਈਂਡ ਵਰਲਡ ਕੱਪ (60, 40 ਤੇ 20 ਲੱਖ ਰੁਪਏ)


ਕੋਚਾਂ ਤੇ ਪ੍ਰਮੋਟਰਾਂ ਲਈ ਖੇਡ ਐਵਾਰਡ ਦੀ ਸ਼ੁਰੂਆਤ (ਪਹਿਲੀ ਵਾਰ)

ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ
ਕੋਚਾਂ ਨੂੰ ਕੌਮੀ ਪੱਧਰ ਦੇ ਦਰੋਣਾਚਾਰੀਆ ਐਵਾਰਡ ਦੀ ਤਰਜ਼ ਉਤੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਵਿੱਚ 5 ਲੱਖ ਰੁਪਏ ਇਨਾਮ ਰਾਸ਼ੀ, ਟਰਾਫੀ ਤੇ ਬਲੇਜ਼ਰ ਸ਼ਾਮਲ ਹੋਵੇਗਾ।


ਮਿਲਖਾ ਸਿੰਘ ਸਪੋਰਟਸ ਪ੍ਰਮੋਸ਼ਨ ਐਵਾਰਡ
ਖੇਡਾਂ ਨੂੰ ਪ੍ਰਮੋਟ ਕਰਨ ਵਾਲੀ ਕੋਈ ਵੀ ਨਿੱਜੀ ਸੰਸਥਾ ਜਾਂ ਵਿਅਕਤੀ ਲਈ ਮਿਲਖਾ ਸਿੰਘ ਐਵਾਰਡ ਫਾਰ ਸਪੋਰਟਸ ਪ੍ਰਮੋਟਰਜ਼/ਆਰਗੇਨਾਈਜੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਸਾਲ ਵਿੱਚ ਦੋ ਜਣਿਆਂ ਨੂੰ ਐਵਾਰਡ ਦਿੱਤਾ ਜਾਵੇਗਾ। ਇਨਾਮ ਰਾਸ਼ੀ ਵਿੱਚ 5 ਲੱਖ ਰੁਪਏ, ਮਮੈਂਟੋ, ਬਲੇਜ਼ਰ ਤੇ ਸਨਮਾਨ ਪੱਤਰ ਸ਼ਾਮਲ ਹੋਵੇਗਾ।


ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ (ਪਹਿਲੀ ਵਾਰ)
ਕੌਮੀ ਪੱਧਰ ਉਤੇ ਮੈਡਲ ਜੇਤੂਆਂ ਨੂੰ ਮਹੀਨਾਵਾਰ ਵਜ਼ੀਫਾ ਦੇਣ ਲਈ ਪਹਿਲੀ ਵਾਰ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਸੀਨੀਅਰ ਪੱਧਰ ਉਤੇ ਨੈਸ਼ਨਲ ਮੈਡਲ ਜੇਤੂ ਨੂੰ ਇਕ ਸਾਲ ਲਈ 16 ਹਜ਼ਾਰ ਰੁਪਏ ਵਜ਼ੀਫਾ ਅਤੇ ਜੂਨੀਅਰ ਪੱਧਰ ਉਤੇ ਨੈਸ਼ਨਲ ਮੈਡਲ ਜੇਤੂ ਨੂੰ ਇਕ ਸਾਲ ਲਈ 12 ਹਜ਼ਾਰ ਰੁਪਏ ਵਜ਼ੀਫਾ ਦਿੱਤਾ ਜਾਵੇਗਾ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
Embed widget