ਰਿਪੋਰਟਰ --- ਸਤਨਾਮ ਸਿੰਘ ਗੁਰਦਾਸਪੁਰ 


Punjab News: ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੇ ਮੁੱਦਿਆਂ ਨੂੰ ਲੈ ਕੇ ਇੱਕ ਵੱਡਾ ਇਕੱਠ ਹਰਿਆਣਾ ਦੇ ਪਿੱਪਲੀ ਵਿੱਚ ਕੀਤਾ ਜਾ ਰਿਹਾ ਜਿਸ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 


ਲੀਡਰਾਂ ਨੂੰ ਵੋਟਾਂ ਵੇਲੇ ਯਾਦ ਆਉਂਦਾ SYL ਦਾ ਮੁੱਦਾ


ਇਸ ਮੌਕੇ ਗੁਰਦਾਸਪੁਰ ਦੇ ਵਿੱਚ ਮੀਟਿੰਗ ਕਰਨ ਪਹੁੰਚੇ ਗੁਰਨਾਮ ਸਿੰਘ ਚੜੂਨੀ ਨੇ SYL ਦੇ ਮੁੱਦੇ ਤੇ ਕਿਹਾ ਕਿ ਇਹ ਮੁੱਦਾ ਸਰਕਾਰਾਂ ਨੂੰ ਚੋਣਾਂ ਦੌਰਾਨ ਯਾਦ ਆਉਂਦਾ ਹੈ ਜੇ ਦੋਨੋਂ ਸਰਕਾਰਾਂ ਮੀਹ ਦੇ ਪਾਣੀ ਨੂੰ ਸਾਂਭਣ ਦਾ ਯਤਨ ਕਰਨ ਤਾਂ ਪਾਣੀ ਦੋਨਾਂ ਸੂਬਿਆਂ ਕੋਲੋਂ ਨਹੀਂ ਮੁੱਕ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਨੂੰ ਐਸ ਵਾਈ ਐਲ ਦੇ ਮੁੱਦੇ ਤੇ ਲੜਾਉਣਾ ਚਾਹੁੰਦੀ ਹੈ।


ਸੋਚੀ ਸਮਝੀ ਸਾਜ਼ਿਸ਼ ਤਹਿਤ ਸਰਕਾਰ ਛੁਡਵਾ ਰਹੀ ਹੈ ਪੰਚਾਇਤੀ ਜ਼ਮੀਨਾਂ


ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਸੋਚੀ ਸਮਝੀ ਸਾਜਿਸ਼ ਤਹਿਤ ਪੰਚਾਇਤੀ ਜ਼ਮੀਨਾਂ ਨੂੰ ਛੁਡਵਾ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਪੰਚਾਇਤੀ ਜ਼ਮੀਨਾਂ 'ਤੇ ਕਾਰਪੋਰੇਟ ਘਰਾਨੇ ਖੇਤੀ ਕਰ ਸਕਣ ਅਤੇ ਛੋਟੇ ਕਿਸਾਨਾਂ ਨੂੰ ਖ਼ਤਮ ਕੀਤਾ ਜਾ ਸਕੇ। 


ਹਰਿਆਣਾ ਵਿੱਚ ਸੱਦਿਆ ਜਾ ਰਿਹਾ ਵੱਡਾ ਇਕੱਠ


ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਇਸ ਲਈ ਇਹਨਾਂ ਮੁੱਦਿਆਂ ਨੂੰ ਲੈ ਕੇ ਪਿਪਲੀ ਵਿੱਚ ਇੱਕ ਵੱਡਾ ਇਕੱਠ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਕਿਸਾਨੀ,ਬੇਰੁਜ਼ਗਾਰੀ ਅਤੇ ਨਸ਼ੇ ਨੂੰ ਮੁੱਦਾ ਬਣਾਇਆ ਜਾ ਸਕੇ ਅਤੇ ਪੰਜਾਬ ਦੇ ਲੋਕਾਂ ਦਾ ਭਲਾ ਹੋ ਸਕੇ 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।