ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਵਾੱਟਸਐਪ ਨੰਬਰ ਜਾਰੀ
ਏਬੀਪੀ ਸਾਂਝਾ | 23 Jul 2018 08:12 PM (IST)
ਚੰਡੀਗੜ੍ਹ: ਮੁਕਤਸਰ ਦੇ ਐਸਐਸਪੀ ਮਨਜੀਤ ਸਿੰਘ ਢੇਸੀ ਨੇ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਇੱਕ ਵਟਸਐਪ ਨੰਬਰ ਜਾਰੀ ਕੀਤਾ ਹੈ। ਪੁਲਿਸ ਵੱਲੋਂ ਜਾਰੀ ਵਾੱਟਸਐਪ ਨੰਬਰ 8054200166 ’ਤੇ ਕਿਸੇ ਵੀ ਨਸ਼ਾ ਤਸਕਰ ਬਾਰੇ ਜਾਣਕਾਰੀ ਸਾਂਝੀ ਕੀਤੀ ਸਕਦੀ ਹੈ। ਜਾਣਕਾਰੀ ਮਿਲਣ ਬਾਅਦ ਪੁਲਿਸ ਤੁਰੰਤ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਨੂੰ ਕਾਬੂ ਕਰੇਗੀ। ਕੋਈ ਵੀ ਵਿਅਕਤੀ ਇਸ ਨੰਬਰ 'ਤੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇ ਸਕਦਾ ਹੈ। ਇਹ ਜਾਣਕਾਰੀ ਸਿੱਧੀ ਐਸਐਸਪੀ ਕੋਲ ਜਾਏਗੀ। ਪੁਲਿਸ ਵੱਲੋਂ ਇਸ ਸਬੰਧੀ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ।