ਪੜਚੋਲ ਕਰੋ

ਖਾਣਯੋਗ ਨਹੀਂ ਆਟਾ-ਦਾਲ ਸਕੀਮ 'ਚ ਵੰਡੀ ਜਾ ਰਹੀ ਕਣਕ, 'ਆਪ' ਵੱਲੋਂ ਆਸ਼ੂ ਨੂੰ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਲਜ਼ਾਮ ਲਾਇਆ ਹੈ ਕਿ ਲੋੜਵੰਦਾਂ ਤੇ ਦਲਿਤ-ਗ਼ਰੀਬ ਵਰਗ ਨੂੰ 'ਆਟਾ-ਦਾਲ' ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਵੰਡੀ ਜਾ ਰਹੀ ਕਣਕ ਬੇਹੱਦ ਘਟੀਆ ਕਿਸਮ ਦੀ ਹੈ ਤੇ ਖਾਣਯੋਗ ਨਹੀਂ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਲਜ਼ਾਮ ਲਾਇਆ ਹੈ ਕਿ ਲੋੜਵੰਦਾਂ ਤੇ ਦਲਿਤ-ਗ਼ਰੀਬ ਵਰਗ ਨੂੰ 'ਆਟਾ-ਦਾਲ' ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਵੰਡੀ ਜਾ ਰਹੀ ਕਣਕ ਬੇਹੱਦ ਘਟੀਆ ਕਿਸਮ ਦੀ ਹੈ ਤੇ ਖਾਣਯੋਗ ਨਹੀਂ। ਇਸ ਸਬੰਧੀ ਮਹਿਲ ਕਲਾਂ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਸੰਧਵਾਂ ਨੇ ਪੰਜਾਬ ਦੇ ਖ਼ੁਰਾਕ ਤੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਨੂੰ ਮੰਗ ਪੱਤਰ ਦੇ ਕੇ ਆਟਾ-ਦਾਲ ਯੋਜਨਾ 'ਚ ਚੱਲ ਰਹੀਆਂ ਕਮੀਆਂ ਤੇ ਭ੍ਰਿਸ਼ਟਾਚਾਰ ਨੂੰ ਬੰਦ ਕਰਨ ਦੀ ਮੰਗ ਚੁੱਕੀ ਹੈ। ਇਸ ਸਬੰਧੀ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡਾਂ 'ਚ ਆਟਾ-ਦਾਲ ਯੋਜਨਾ ਦਾ ਨਰੀਖਣ ਕੀਤਾ। ਪਿੰਡ ਕੁਹਾਰਵਾਲਾ 'ਚ ਆਟਾ-ਦਾਲ ਸਕੀਮ ਤਹਿਤ ਵੰਡੀ ਜਾ ਰਹੀ ਕਣਕ ਨੂੰ ਅੱਖੀਂ ਦੇਖ ਕੇ ਮਹਿਸੂਸ ਕੀਤਾ ਕਿ ਇਸ ਨੂੰ ਖਾਣਾ ਮੁਸ਼ਕਿਲ ਹੈ। ਕਣਕ ਬੇਹੱਦ ਘਟੀਆ ਕਿਸਮ ਦੀ ਸੀ। ਇਨ੍ਹਾਂ ਹੀ ਨਹੀਂ, ਬੋਰੀਆਂ ਦੇ ਵਜ਼ਨ 'ਚ ਵੀ ਕਿਤੇ ਠੱਗੀ ਹੋ ਰਹੀ ਹੈ। ਸੰਧਵਾਂ ਨੇ ਕਿਹਾ ਕਿ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਕਾਰਨ ਇਹ ਸਕੀਮ ਗ਼ਰੀਬਾਂ ਤੇ ਦਲਿਤ ਵਰਗ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਲਾ ਸਲੂਕ ਜਾਪ ਰਹੀ ਹੈ। ਸੰਧਵਾਂ ਨੇ ਕਿਹਾ ਕਿ ਉਨ੍ਹਾਂ ਆਟਾ-ਦਾਲ ਸਬੰਧੀ ਬਣਾਏ ਜਾ ਰਹੇ ਨਵੇਂ ਸਮਾਰਟ ਕਾਰਡਾਂ ਲਈ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਦਾ ਮੁੱਦਾ ਵੀ ਚੁੱਕਿਆ ਹੈ। ਆਮ ਲੋਕਾਂ ਨੂੰ ਸਬੰਧਿਤ ਦਫ਼ਤਰਾਂ ਜਾਂ ਪੰਚਾਇਤਾਂ ਤੋਂ ਫਾਰਮ ਨਹੀਂ ਮਿਲ ਰਹੇ। ਉਨ੍ਹਾਂ ਇਲਜ਼ਾਮ ਲਾਇਆ ਕਿ ਸੱਤਾਧਾਰੀ ਕਾਂਗਰਸੀ ਇਨ੍ਹਾਂ ਸਰਕਾਰੀ ਫਾਰਮਾਂ ਨੂੰ ਆਪਣੇ ਕਬਜ਼ੇ 'ਚ ਕਰੀ ਬੈਠੇ ਹਨ ਤੇ ਪੱਖਪਾਤੀ ਰਵੱਈਏ ਨਾਲ ਫਾਰਮ ਵੰਡ ਰਹੇ ਹਨ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget