(Source: Poll of Polls)
ਅਸਮਾਨੀ ਬਿਜਲੀ ਦਾ ਕਹਿਰ! ਕਣਕ ਦੀ ਫਸਲ 'ਚ ਲੱਗੀ ਭਿਆਨਕ ਅੱਗ, ਤੁੜੀ ਵੀ ਹੋਈ ਸੜ ਕੇ ਸੁਆਹ
Punjab News: ਬਰਨਾਲਾ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

Punjab News: ਬਰਨਾਲਾ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਹ ਘਟਨਾ ਪਿੰਡ ਕੁਰਡ ਵਿੱਚ ਵਾਪਰੀ ਹੈ। ਪਿੰਡ ਦੇ ਸਰਪੰਚ ਸੁਖਵਿੰਦਰ ਦਾਸ ਬਾਵਾ ਨੇ ਕਿਹਾ ਕਿ ਇਹ ਘਟਨਾ ਬੀਤੀ ਰਾਤ ਭਾਰੀ ਮੀਂਹ ਅਤੇ ਤੇਜ਼ ਹਵਾ ਕਰਕੇ ਵਾਪਰੀ ਹੈ।
ਉੱਥੇ ਹੀ ਫਾਇਰ ਬ੍ਰਿਗੇਡ ਅਤੇ ਕਿਸਾਨਾਂ ਨੇ ਟਰੈਕਟਰਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਗੁਰਦਾਸ ਸਿੰਘ ਦੀ ਡੇਢ ਏਕੜ ਕਣਕ ਦੀ ਫ਼ਸਲ ਅਤੇ ਗੁਰਚਰਨ ਸਿੰਘ ਦੀ ਦੋ ਏਕੜ ਕਣਕ ਦੀ ਫ਼ਸਲ ਅੱਗ ਨਾਲ ਸੜ ਕੇ ਸੁਆਹ ਹੋ ਗਈ ਹੈ। ਇਸ ਤੋਂ ਇਲਾਵਾ ਪ੍ਰੀਤਮ ਸਿੰਘ ਗਰੇਵਾਲ ਦੀ ਡੇਢ ਏਕੜ ਪਰਾਲੀ ਸਮੇਤ ਕੁੱਲ ਪੰਜ ਏਕੜ ਤੂੜੀ ਵੀ ਸੜ ਕੇ ਸੁਆਹ ਹੋ ਗਈ। ਸਰਪੰਚ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਵਿੱਚ ਕਿਸਾਨਾਂ ਦੀ ਕਣਕ ਦੀ ਫਸਲ ਹੁਣ ਪੱਕ ਗਈ ਹੈ ਅਤੇ ਉਧਰ ਭਾਰੀ ਮੀਂਹ ਅਤੇ ਹਨੇਰੀ ਨੇ ਕਹਿਰ ਮਚਾਇਆ ਹੋਇਆ ਹੈ, ਜਿਸ ਕਾਰਨ ਕਈ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਅਤੇ ਕਈਆਂ ਦੀ ਫਸਲਾਂ ਖਰਾਬ ਹੋ ਗਈਆਂ ਹਨ।






















