Punjab News: ਟਰਾਲੀ ਤੋਂ ਫ਼ਸਲ ਲਹਿੰਦਿਆਂ ਹੀ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ ਪੈਸੇ, ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਦਾਅਵਾ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪੰਜਾਬ ਨੂੰ 28 ਹਜ਼ਾਰ ਕਰੋੜ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ। ਸਮੁੱਚੇ ਸੂਬੇ ਵਿੱਚ ਕਰੀਬ 1864 ਖ਼ਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ 700 ਦੇ ਕਰੀਬ ਆਰਜ਼ੀ ਮੰਡੀਆਂ ਵੀ ਤਿਆਰ ਕੀਤੀਆਂ ਗਈਆਂ ਹਨ।

Punjab News: ਪੰਜਾਬ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਯਾਨੀ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ। ਸੂਬਾ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਲਗਾਤਾਰ ਦਾਅਵਾ ਕੀਤਾ ਜਾ ਰਿਹਾ ਹੈ ਪਰ ਇਸ ਨੂੰ ਲੈ ਕੇ ਕਿੰਨੀਆਂ ਕੁ ਤਿਆਰੀਆਂ ਹਨ ਇਸ ਦਾ ਆਉਣ ਵਾਲੇ ਦਿਨਾਂ ਵਿੱਚ ਪਤਾ ਲੱਗ ਹੀ ਜਾਵੇਗੀ।
ਹਕੀਕਤ ਇਹ ਹੈ ਕਿ ਮਾਲਵਾ ਖ਼ਿੱਤੇ ’ਚ ਕਣਕ ਦੀ ਵਾਢੀ ਵਿਸਾਖੀ ਦੇ ਆਸ-ਪਾਸ ਸ਼ੁਰੂ ਹੋਣ ਦੀ ਸੰਭਾਵਨਾ ਹੈ। ਮੌਸਮ ਢੁੱਕਵਾਂ ਰਹਿਣ ਕਰਕੇ ਕਿਸਾਨ ਇਸ ਵਾਰ ਹੌਸਲੇ ਵਿੱਚ ਵੀ ਹਨ ਤੇ ਤਸੱਲੀ ਵਿੱਚ ਵੀ ਹਨ। ਉਮੀਦ ਵੀ ਕੀਤੀ ਜਾ ਰਹੀ ਹੈ ਕਿ ਮਿਹਨਤ ਕਰਕੇ ਬੀਜੀ ਕਣਕ ਦਾ ਵਧੀਆ ਝਾੜ ਨਿਕਲੇ ਤੇ ਸਰਕਾਰ ਉਸ ਦਾ ਪੂਰਾ ਮੁੱਲ ਵੀ ਮੋੜੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਤੋਂ ਮੰਡੀਆਂ 'ਚ ਕਣਕ ਦੀ ਖਰੀਦ ਸ਼ੁਰੂ ਹੈ। ਮੰਡੀਆਂ 'ਚ ਪ੍ਰਬੰਧ ਮੁਕੰਮਲ ਨੇ। ਟਰਾਲੀ ਤੋਂ ਫ਼ਸਲ ਲਹਿੰਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਨੇ, ਨਾਲ ਹੀ ਉਹਨਾਂ ਨੂੰ ਮੰਡੀਆਂ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਅੱਜ ਤੋਂ ਮੰਡੀਆਂ 'ਚ ਕਣਕ ਦੀ ਖਰੀਦ ਸ਼ੁਰੂ ਹੈ। ਮੰਡੀਆਂ 'ਚ ਪ੍ਰਬੰਧ ਮੁਕੰਮਲ ਨੇ। ਟਰਾਲੀ ਤੋਂ ਫ਼ਸਲ ਲਹਿੰਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਨੇ, ਨਾਲ ਹੀ ਉਹਨਾਂ ਨੂੰ ਮੰਡੀਆਂ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ…
— Bhagwant Mann (@BhagwantMann) April 1, 2025
ਜ਼ਿਕਰ ਕਰ ਦਈਏ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪੰਜਾਬ ਨੂੰ 28 ਹਜ਼ਾਰ ਕਰੋੜ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ। ਸਮੁੱਚੇ ਸੂਬੇ ਵਿੱਚ ਕਰੀਬ 1864 ਖ਼ਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ 700 ਦੇ ਕਰੀਬ ਆਰਜ਼ੀ ਮੰਡੀਆਂ ਵੀ ਤਿਆਰ ਕੀਤੀਆਂ ਗਈਆਂ ਹਨ।
ਦੱਸ ਦਈਏ ਕਿ ਸੂਬਾ ਸਰਕਾਰ ਨੇ ਇਸ ਵਾਰ 124 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਹੈ ਜਦੋਂ ਕਿ ਪਿਛਲੇ ਸਾਲ ਇਹ ਟੀਚਾ 132 ਲੱਖ ਮੀਟਰਿਕ ਟਨ ਸੀ। ਲੰਘੇ ਦਿਨ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਦਾਅਵਾ ਹੈ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਬਾਰਦਾਨੇ ਦਾ ਪੂਰਾ ਪ੍ਰਬੰਧ ਹੈ ਅਤੇ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ ’ਚ ਖ਼ਰੀਦ ਰਾਸ਼ੀ ਪਾ ਦਿੱਤੀ ਜਾਵੇਗੀ।






















